- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਧਿਕਾਰੀਆਂ ਮੁਤਾਬਕ, ਪਹਿਲਾਂ ਅਜਿਹੇ ਕਈ ਫਰਜ਼ੀ ਵੀਡੀਓ ਭਾਰਤੀ ਫ਼ੌਜ ਨੂੰ ਨਿਸ਼ਾਨਾ ਬਣਾ ਕੇ ਪ੍ਰਸਾਰਿਤ ਕੀਤੇ ਜਾਂਦੇ ਸਨ, ਪਰ ਹਾਲੀਆ ਦਿਨਾਂ ’ਚ ਇਨ੍ਹਾਂ ਦਾ ਫੋਕਸ ਪ੍ਰਧਾਨ ਮੰਤਰੀ ਮੋਦੀ ’ਤੇ ਕੇਂਦਰਿਤ ਹੋ ਗਿਆ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਸਦੇ ਜ਼ਰੀਏ ਭਾਰਤ ’ਚ ਅਸਥਿਰਤਾ ਪੈਦਾ ਕਰਨਾ ਤੇ ਸਿਆਸੀ ਮਾਹੌਲ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਨਵੀਂ ਦਿੱਲੀ, ਆਈਏਐੱਨਐੱਸ। ਭਾਰਤੀ ਖੁਫੀਆ ਏਜੰਸੀਆਂ ਨੇ ਇੰਟਰਨੈੱਟ ਮੀਡੀਆ ’ਤੇ ਪ੍ਰਸਾਰਿਤ ਅਜਿਹੇ ਕਈ ਡੀਪਪੇਕ ਵੀਡੀਓ ਦੀ ਪਛਾਣ ਕੀਤੀ ਹੈ, ਜਿਨ੍ਹਾਂ ਬਾਰੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਨ੍ਹਾਂ ਨੂੰ ਪਾਕਿਸਤਾਨ ਨਾਲ ਜੁੜੇ ਹੈਂਡਲ ਆਪ੍ਰੇਟ ਕਰ ਰਹੇ ਹਨ। ਅਧਿਕਾਰੀਆਂ ਦੇ ਮੁਤਾਬਕ, ਇਨ੍ਹਾਂ ਵੀਡੀਓਜ਼ ਦਾ ਮਕਸਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਕਸ ਨੂੰ ਨੁਕਸਾਨ ਪਹੁੰਚਾਉਣਾ ਤੇ ਵਿਦਿਆਰਥੀਆਂ ’ਚ ਭਰਮ ਤੇ ਨਾਰਾਜ਼ਗੀ ਫੈਲਾ ਕੇ ਉਨ੍ਹਾਂ ਨੂੰ ਅੰਦੋਲਨ ਲਈ ਉਕਸਾਉਣਾ ਹੈ।
ਖੁਫੀਆ ਅਧਿਕਾਰੀਆਂ ਦਾ ਕਹਿਣਾ ਹੈ ਕਿ ਦਰਜਨਾਂ ਵੀਡੀਓਜ਼ ’ਚ ਇਹ ਗੁਮਰਾਹਕੁੰਨ ਦਾਅਵਾ ਕੀਤਾ ਜਾ ਰਿਹਾ ਹੈ ਕਿ ਹਾਲੀਆ ਅੰਦੋਲਨ ਕਰਨ ਵਾਲੇ ਵਿਦਿਆਰਥੀਆਂ ਦੇ ਖਿਲਾਫ਼ ਕੇਂਦਰ ਸਰਕਾਰ ਸਖਤ ਕਾਰਵਾਈ ਕਰਨ ਜਾ ਰਹੀ ਹੈ। ਜਾਂਚ ਏਜੰਸੀਆਂ ਦੇ ਮੁਤਾਬਕ, ਇਨ੍ਹਾਂ ਵੀਡੀਓਜ਼ ਨੂੰ ਯੋਜਨਾਬੱਧ ਤਰੀਕੇ ਨਾਲ ਇੰਟਰਨੈੱਟ ਮੀਡੀਆ ਪਲੇਟਫਾਰਮ ’ਤੇ ਫੈਲਾਇਆ ਜਾ ਰਿਹਾ ਹੈ, ਤਾਂ ਜੋ ਅਜਿਹਾ ਮਾਹੌਲ ਬਣਾਇਆ ਜਾ ਸਕੇ ਕਿ ਸਰਕਾਰ ਵਿਦਿਆਰਥੀਆਂ ਦੇ ਖਿਲਾਫ਼ ਸਖਤ ਚੁੱਕਣ ਵਾਲੀ ਹੈ।
ਇੰਟੈਲੀਜੈਂਸ ਬਿਊਰੋ (ਆਈਬੀ) ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਇਸ ਕਾਰਵਾਈ ਦਾ ਮੁੱਖ ਨਿਸ਼ਾਨਾ ਪ੍ਰਧਾਨ ਮੰਤਰੀ ਮੋਦੀ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਵੀਡੀਓ ਦਾ ਮਕਸਦ ਵਿਦਿਆਰਥੀਆਂ ਨੂੰ ਮੁੜ ਸੜਕਾਂ ’ਤੇ ਉਤਰਣ ਲਈ ਉਕਸਾਉਣਾ ਤੇ ਉਨ੍ਹਾਂ ਦਾ ਗੁੱਸਾ ਸਿੱਧੇ ਪ੍ਰਧਾਨ ਮੰਤਰੀ ਵੱਲ ਮੋੜਨਾ ਹੈ।
ਅਧਿਕਾਰੀਆਂ ਮੁਤਾਬਕ, ਪਹਿਲਾਂ ਅਜਿਹੇ ਕਈ ਫਰਜ਼ੀ ਵੀਡੀਓ ਭਾਰਤੀ ਫ਼ੌਜ ਨੂੰ ਨਿਸ਼ਾਨਾ ਬਣਾ ਕੇ ਪ੍ਰਸਾਰਿਤ ਕੀਤੇ ਜਾਂਦੇ ਸਨ, ਪਰ ਹਾਲੀਆ ਦਿਨਾਂ ’ਚ ਇਨ੍ਹਾਂ ਦਾ ਫੋਕਸ ਪ੍ਰਧਾਨ ਮੰਤਰੀ ਮੋਦੀ ’ਤੇ ਕੇਂਦਰਿਤ ਹੋ ਗਿਆ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਸਦੇ ਜ਼ਰੀਏ ਭਾਰਤ ’ਚ ਅਸਥਿਰਤਾ ਪੈਦਾ ਕਰਨਾ ਤੇ ਸਿਆਸੀ ਮਾਹੌਲ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਸ ਦੌਰਾਨ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਸ਼ਾਂਤੀਪੂਰਣ ਤਰੀਕੇ ਨਾਲ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਖਿਲਾਫ਼ ਕੋਈ ਸਜ਼ਾਯੋਗ ਜਾਂ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਏਗੀ। ਦਿੱਲੀ ਸਮੇਤ ਬਿਹਾਰ, ਬੰਗਾਲ, ਅਸਾਮ ਤੇ ਮਹਾਰਾਸ਼ਟਰ ਸਰਕਾਰਾਂ ਵੀ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦਾ ਭਰੋਸਾ ਦੇ ਚੁੱਕੀਆਂ ਹਨ। ਦਿੱਲੀ ਸਰਕਾਰ ਨੇ ਹਾਲੀਆ ਨੀਟ-ਯੂਜੀ ਪ੍ਰਦਰਸ਼ਨਾਂ ਨਾਲ ਜੁੜੀਆਂ 13 ਐੱਫਆਈਆਰਜ਼ ’ਚ ਅੱਗੇ ਦੀ ਕਾਰਵਾਈ ਰੋਕਣ ਦਾ ਆਦੇਸ਼ ਵੀ ਦਿੱਤਾ ਹੈ।