- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਐੱਮ ਮੋਦੀ ਨੇ ਇੰਟਰਨੈੱਟ ਮੀਡੀਆ ’ਤੇ ਗੱਲਬਾਤ ਦੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਉਪ-ਰਾਸ਼ਟਰਪਤੀ ਵੇਂਸ ਨਾਲ ਭਾਰਤ-ਅਮਰੀਕਾ ਸਬੰਧਾਂ ਨੂੰ ਹੋਰ ਗੂੜ੍ਹੇ ਬਣਾਉਣ ਦੇ ਉਪਾਵਾਂ ’ਤੇ ਚਰਚਾ ਕੀਤੀ। ਉਨ੍ਹਾਂ ਨੇ ਵੇਂਸ ਅਤੇ ਉਨ੍ਹਾਂ ਦੀ ਪਤਨੀ ਊਸ਼ਾ ਵੇਂਸ ਨੂੰ ਪੁੱਤਰ ਦੇ ਜਨਮ ’ਤੇ ਵਧਾਈ ਵੀ ਦਿੱਤੀ ਅਤੇ ਪੂਰੇ ਪਰਿਵਾਰ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਹਾਲਾਂਕਿ, ਅਮਰੀਕੀ ਪੱਖ ਵੱਲੋਂ ਪ੍ਰਧਾਨ ਮੰਤਰੀ ਮੋਦੀ ਅਤੇ ਉਪ ਰਾਸ਼ਟਰਪਤੀ ਵੇਂਸ ਵਿਚਕਾਰ ਹੋਈ ਗੱਲਬਾਤ ਬਾਰੇ ਹਾਲੇ ਤੱਕ ਵਿਸਥਾਰਤ ਜਾਣਕਾਰੀ ਜਾਰੀ ਨਹੀਂ ਕੀਤੀ ਗਈ।

ਨਵੀਂ ਦਿੱਲੀ (ਪੀਟੀਆਈ): ਅਮਰੀਕਾ ਦੇ ਉਪ-ਰਾਸ਼ਟਰਪਤੀ ਜੇ. ਡੀ. ਵੇਂਸ ਨੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ’ਤੇ ਗੱਲਬਾਤ ਕੀਤੀ। ਦੋਹਾਂ ਨੇ ਭਾਰਤ-ਅਮਰੀਕਾ ਦੀ ਵਿਆਪਕ ਗਲੋਬਲ ਸਟ੍ਰੈਟੇਜਿਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ’ਤੇ ਚਰਚਾ ਕੀਤੀ। ਵੇਂਸ ਦੀ ਮੋਦੀ ਨਾਲ ਇਹ ਗੱਲਬਾਤ ਉਸ ਸਮੇਂ ਹੋਈ ਹੈ ਜਦੋਂ ਤੁਰਕੀ, ਸਾਊਦੀ ਅਰਬ ਅਤੇ ਪਾਕਿਸਤਾਨ ਨੇ ਹਾਲ ਹੀ ਵਿਚ ਇਕ ਪਰਸਪਰ ਰੱਖਿਆ ਸਮਝੌਤੇ ’ਤੇ ਹਸਤਾਖ਼ਰ ਕੀਤੇ ਹਨ। ਇਸ ਸਮਝੌਤੇ ਨੂੰ ਪੱਛਮੀ ਏਸ਼ੀਆ ਵਿਚ ਚੱਲ ਰਹੇ ਸੰਘਰਸ਼ ਵਿਚਕਾਰ ਖੇਤਰ ਵਿਚ ਉੱਭਰ ਰਹੇ ਨਵੇਂ ਸਟ੍ਰੈਟੇਜਿਕ ਸਮੀਕਰਨ ਦੇ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ।