- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਾਲਾਂਕਿ, ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਤਿੰਨ ਅਧਿਕਾਰੀਆਂ ਨੇ ਦੱਸਿਆ ਕਿ ਸ਼ੇਖ ਹਸੀਨਾ ਨਾਲ ਪੁਰਾਣੇ ਸਬੰਧਾਂ ਨੂੰ ਦੇਖਦਿਆਂ ਸਰਕਾਰ ਨੇ ਉਨ੍ਹਾਂ ’ਤੇ ਅਹੁਦਾ ਛੱਡਣ ਲਈ ਦਬਾਅ ਬਣਾਇਆ ਹੈ। ਸ਼ਹਾਬੂਦੀਨ ਦੇ ਅਸਤੀਫ਼ੇ ਤੋਂ ਬਾਅਦ ਉਨ੍ਹਾਂ ਕੋਲ ਹਸੀਨਾ ਦਾ ਕੋਈ ਸਹਿਯੋਗੀ ਨਹੀਂ ਬਚੇਗਾ। ਹਸੀਨਾ ਦੀ ਬੰਗਲਾਦੇਸ਼ ਵਾਪਸੀ ਦੀ ਯੋਜਨਾ ਵਿਚ ਅਜੇ ਪੰਜ ਮਹੀਨੇ ਬਾਕੀ ਹਨ। ਉਨ੍ਹਾਂ ਦੀ ਪਾਰਟੀ ਅਵਾਮੀ ਲੀਗ ’ਤੇ ਪਾਬੰਦੀ ਲਗਾਈ ਗਈ ਹੈ।

ਜਾਸ, ਢਾਕਾ : ਬੰਗਲਾਦੇਸ਼ ਦੇ ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਆਪਣੇ ਕਾਰਜਕਾਲ ਦੇ ਪੂਰੇ ਹੋਣ ਤੋਂ ਪਹਿਲਾਂ ਹੀ ਸ਼ੁੱਕਰਵਾਰ ਨੂੰ ਅਸਤੀਫ਼ਾ ਦੇ ਦੇਣਗੇ। ਉਹ ਸੱਤਾ ਤੋਂ ਬੇਦਖ਼ਲ ਕੀਤੀ ਗਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਸਹਿਯੋਗੀ ਰਹੇ ਹਨ। ਇਹ ਘਟਨਾ ਹਸੀਨਾ ਦੇ ਉਸ ਬਿਆਨ ਦੇ ਕੁਝ ਦਿਨਾਂ ਬਾਅਦ ਸਾਹਮਣੇ ਆਈ ਹੈ ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਉਹ ਅਦਾਲਤ ਦੁਆਰਾ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਦੇਸ਼ ਵਾਪਸ ਆ ਰਹੀ ਹੈ। ਸ਼ਹਾਬੂਦੀਨ ਦੇ ਬੁਲਾਰੇ ਨੇ ਉਨ੍ਹਾਂ ਦੇ ਅਸਤੀਫ਼ੇ ਦੀ ਕੋਈ ਵਜ੍ਹਾ ਨਹੀਂ ਦੱਸੀ।
ਹਾਲਾਂਕਿ, ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਤਿੰਨ ਅਧਿਕਾਰੀਆਂ ਨੇ ਦੱਸਿਆ ਕਿ ਸ਼ੇਖ ਹਸੀਨਾ ਨਾਲ ਪੁਰਾਣੇ ਸਬੰਧਾਂ ਨੂੰ ਦੇਖਦਿਆਂ ਸਰਕਾਰ ਨੇ ਉਨ੍ਹਾਂ ’ਤੇ ਅਹੁਦਾ ਛੱਡਣ ਲਈ ਦਬਾਅ ਬਣਾਇਆ ਹੈ। ਸ਼ਹਾਬੂਦੀਨ ਦੇ ਅਸਤੀਫ਼ੇ ਤੋਂ ਬਾਅਦ ਉਨ੍ਹਾਂ ਕੋਲ ਹਸੀਨਾ ਦਾ ਕੋਈ ਸਹਿਯੋਗੀ ਨਹੀਂ ਬਚੇਗਾ। ਹਸੀਨਾ ਦੀ ਬੰਗਲਾਦੇਸ਼ ਵਾਪਸੀ ਦੀ ਯੋਜਨਾ ਵਿਚ ਅਜੇ ਪੰਜ ਮਹੀਨੇ ਬਾਕੀ ਹਨ। ਉਨ੍ਹਾਂ ਦੀ ਪਾਰਟੀ ਅਵਾਮੀ ਲੀਗ ’ਤੇ ਪਾਬੰਦੀ ਲਗਾਈ ਗਈ ਹੈ।
ਉਨ੍ਹਾਂ ਦੀ ਪਾਰਟੀ ਦੇ ਕਈ ਆਗੂ ਅਤੇ ਮੁਲਾਜ਼ਮ ਜਾਂ ਤਾਂ ਜੇਲ੍ਹ ਵਿਚ ਹਨ ਜਾਂ ਉਹ ਰੂਪੋਸ਼ ਹੋ ਗਏ ਹਨ। ਸ਼ੇਖ ਹਸੀਨਾ ਦੀ ਵਾਪਸੀ ਬੰਗਲਾਦੇਸ਼ ਸਰਕਾਰ ਲਈ ਇਕ ਚੁਣੌਤੀ ਹੋਵੇਗੀ ਜੋ ਦੇਸ਼ ਵਿਚ ਸਥਿਰਤਾ ਬਹਾਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪੀਟੀਆਈ ਅਨੁਸਾਰ, ਅਖ਼ਬਾਰ ਪ੍ਰਥਮ ਆਲੋ ਨੇ ਸਰਕਾਰ ਦੇ ਇਕ ਉੱਚ-ਪੱਧਰੀ ਸੂਤਰ ਦਾ ਹਵਾਲਾ ਦਿੰਦੇ ਹੋਏ ਕਿਹਾ ਹੈ ਕਿ ਸਰਕਾਰ ਉਨ੍ਹਾਂ ਖ਼ਬਰਾਂ ਤੋਂ ਨਾਰਾਜ਼ ਹੈ ਜਿਨ੍ਹਾਂ ਵਿਚ ਕਿਹਾ ਗਿਆ ਹੈ ਕਿ ਸ਼ਹਾਬੂਦੀਨ ਨੇ ਹਾਲ ਹੀ ਵਿਚ ਹਸੀਨਾ ਨਾਲ ਮੁੜ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਸੀ।