ਮਨੀਲਾ 'ਚ PM Modi ਨੂੰ ਮਿਲੇ ਰਾਸ਼ਟਰਪਤੀ ਟਰੰਪ, ਕਿਹਾ- ਪ੍ਰਧਾਨ ਮੰਤਰੀ ਬਹੁਤ ਸਖ਼ਤ ਇਨਸਾਨ ਹਨ
ਆਸੀਆਨ ਸੰਮੇਲਨ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲਾਰੈਂਸ ਵੋਂਗ ਨਾਲ ਦੁਵੱਲੀ ਮੀਟਿੰਗ ਕੀਤੀ। ਦੋਵਾਂ ਆਗੂਆਂ ਨੇ ਵਿਆਪਕ ਰਣਨੀਤਕ ਭਾਈਵਾਲੀ ਦੇ ਰੋਡਮੈਪ ਤਹਿਤ ਹੋਈ ਤਰੱਕੀ ਦੀ ਸਮੀਖਿਆ ਕੀਤੀ। ਮੀਟਿੰਗ 'ਚ ਵਪਾਰ ਅਤੇ ਆਰਥਿਕ ਸਹਿਯੋਗ, ਡਿਜੀਟਲੀਕਰਨ, ਰੱਖਿਆ ਤੇ ਸੁਰੱਖਿਆ, ਸਿਹਤ ਸੇਵਾਵਾਂ, ਸੰਪਰਕ ਸਹੂਲਤਾਂ, ਹੁਨਰ ਵਿਕਾਸ, ਸਥਿਰਤਾ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਸਮੇਤ ਅੱਠ ਪ੍ਰਮੁੱਖ ਖੇਤਰਾਂ 'ਚ ਭਾਈਵਾਲੀ ਨੂੰ ਹੋਰ ਅੱਗੇ ਵਧਾਉਣ ਬਾਰੇ ਚਰਚਾ ਹੋਈ।
Publish Date: Tue, 17 Nov 2026 04:48 PM (IST)
Updated Date: Tue, 17 Nov 2026 04:53 PM (IST)
ਡਿਜੀਟਲ ਡੈਸਕ, ਮਨੀਲਾ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ 'ਚ ਕਰਵਾਏ ਗਏ 49ਵੇਂ ਆਸੀਆਨ ਸਿਖਰ ਸੰਮੇਲਨ ਤੋਂ ਇਲਾਵਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਹੋਰ ਕਵਾਡ (Quad) ਦੇਸ਼ਾਂ ਦੇ ਆਗੂਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਟਰੰਪ ਨੇ ਕਿਹਾ ਕਿ ਨਰਿੰਦਰ ਮੋਦੀ ਸਖ਼ਤ ਪ੍ਰਧਾਨ ਮੰਤਰੀ ਹਨ। ਉਨ੍ਹਾਂ ਨੇ ਪੀਐੱਮ ਮੋਦੀ ਦੀ ਤਾਰੀਫ਼ ਵੀ ਕੀਤੀ। ਕਵਾਡ ਸਿਖਰ ਸੰਮੇਲਨ ਦੌਰਾਨ ਸਾਰੇ ਚੋਟੀ ਦੇ ਆਗੂਆਂ ਨੇ ਇਕੱਠਿਆਂ ਮੰਚ ਸਾਂਝਾ ਕੀਤਾ ਅਤੇ ਅਧਿਕਾਰਤ ਫੋਟੋ ਸੈਸ਼ਨ 'ਚ ਹਿੱਸਾ ਲਿਆ। ਇਸ ਮੁਲਾਕਾਤ ਦੌਰਾਨ ਹਿੰਦ-ਪ੍ਰਸ਼ਾਂਤ ਖੇਤਰ 'ਚ ਸ਼ਾਂਤੀ, ਆਰਥਿਕ ਸੁਰੱਖਿਆ ਅਤੇ ਆਪਸੀ ਸਹਿਯੋਗ ਨੂੰ ਮਜ਼ਬੂਤ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਗਿਆ।
ਇਸ ਤੋਂ ਪਹਿਲਾਂ ਪੀਐੱਮ ਮੋਦੀ ਨੇ 23ਵੇਂ ਆਸੀਆਨ-ਭਾਰਤ ਸਿਖਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਹਿੰਦ-ਪ੍ਰਸ਼ਾਂਤ ਦਾ ਭਵਿੱਖ ਮੁਕਾਬਲੇਬਾਜ਼ੀ 'ਚ ਨਹੀਂ, ਸਗੋਂ ਆਪਸੀ ਸਹਿਯੋਗ 'ਚ ਹੈ।
ਸਿੰਗਾਪੁਰ ਦੇ ਪੀਐੱਮ ਨਾਲ ਦੁਵੱਲੀ ਗੱਲਬਾਤ
ਆਸੀਆਨ ਸੰਮੇਲਨ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲਾਰੈਂਸ ਵੋਂਗ ਨਾਲ ਦੁਵੱਲੀ ਮੀਟਿੰਗ ਕੀਤੀ। ਦੋਵਾਂ ਆਗੂਆਂ ਨੇ ਵਿਆਪਕ ਰਣਨੀਤਕ ਭਾਈਵਾਲੀ ਦੇ ਰੋਡਮੈਪ ਤਹਿਤ ਹੋਈ ਤਰੱਕੀ ਦੀ ਸਮੀਖਿਆ ਕੀਤੀ। ਮੀਟਿੰਗ 'ਚ ਵਪਾਰ ਅਤੇ ਆਰਥਿਕ ਸਹਿਯੋਗ, ਡਿਜੀਟਲੀਕਰਨ, ਰੱਖਿਆ ਤੇ ਸੁਰੱਖਿਆ, ਸਿਹਤ ਸੇਵਾਵਾਂ, ਸੰਪਰਕ ਸਹੂਲਤਾਂ, ਹੁਨਰ ਵਿਕਾਸ, ਸਥਿਰਤਾ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਸਮੇਤ ਅੱਠ ਪ੍ਰਮੁੱਖ ਖੇਤਰਾਂ 'ਚ ਭਾਈਵਾਲੀ ਨੂੰ ਹੋਰ ਅੱਗੇ ਵਧਾਉਣ ਬਾਰੇ ਚਰਚਾ ਹੋਈ। ਪੀਐੱਮ ਮੋਦੀ ਨੇ ਆਸੀਆਨ ਦੀ ਆਉਣ ਵਾਲੀ ਪ੍ਰਧਾਨਗੀ ਲਈ ਸਿੰਗਾਪੁਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਾਰਤ ਵੱਲੋਂ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ।
ਥਾਈਲੈਂਡ ਦੇ ਪ੍ਰਧਾਨ ਮੰਤਰੀ ਨਾਲ ਵੀ ਕੀਤੀ ਮੁਲਾਕਾਤ
ਪੀਐੱਮ ਮੋਦੀ ਨੇ ਆਸੀਆਨ ਨਾਲ ਜੁੜੀਆਂ ਮੀਟਿੰਗਾਂ ਦੌਰਾਨ ਥਾਈਲੈਂਡ ਦੇ ਪ੍ਰਧਾਨ ਮੰਤਰੀ ਅਨੁਤਿਨ ਚਾਰਨਵੀਰਾਕੁਲ ਨਾਲ ਮੁਲਾਕਾਤ ਕੀਤੀ। ਮੋਦੀ ਨੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ 'ਤੇ ਵਧਾਈ ਦਿੱਤੀ। ਪੀਐੱਮ ਮੋਦੀ ਨੇ ਕਿਹਾ ਕਿ ਭਾਰਤ ਅਤੇ ਥਾਈਲੈਂਡ ਗੁਆਂਢੀ ਦੇਸ਼ ਹਨ। ਦੋਵਾਂ ਦੇਸ਼ਾਂ ਵਿਚਾਲੇ ਸਦੀਆਂ ਪੁਰਾਣੇ ਇਤਿਹਾਸਕ, ਸੱਭਿਆਚਾਰਕ ਅਤੇ ਅਧਿਆਤਮਿਕ ਸਬੰਧ ਹਨ। ਦੋਵਾਂ ਆਗੂਆਂ ਨੇ ਭਾਰਤ-ਥਾਈਲੈਂਡ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਬਾਰੇ ਚਰਚਾ ਕੀਤੀ। ਇਸ 'ਚ ਵਪਾਰ, ਰੱਖਿਆ ਅਤੇ ਸੁਰੱਖਿਆ, ਸੰਪਰਕ ਸਹੂਲਤਾਂ ਅਤੇ ਸੱਭਿਆਚਾਰ ਵਰਗੇ ਖੇਤਰ ਸ਼ਾਮਲ ਰਹੇ।