- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੀਡੀਆ ਰਿਪੋਰਟਾਂ ਅਨੁਸਾਰ, ਸ਼ੇਖ ਹਸੀਨਾ ਬੁੱਧਵਾਰ ਨੂੰ ਨਵੀਂ ਦਿੱਲੀ ਵਿਚ ਐੱਫਸੀਸੀ ਸਾਊਥ ਏਸ਼ੀਆ ਦੁਆਰਾ ਕਰਵਾਏ ਜਾ ਰਹੇ ਇਕ ਨਿੱਜੀ ਪ੍ਰੋਗਰਾਮ ਵਿਚ ਸ਼ਾਮਲ ਹੋ ਸਕਦੀ ਹੈ। ਇਸ ਪ੍ਰੋਗਰਾਮ ਵਿਚ ਉਨ੍ਹਾਂ ਦੇ ਪੁੱਤਰ ਸਾਜਿਬ ਵਾਜੇਦ ਜੋਇ, ਬੰਗਲਾਦੇਸ਼ ਦੇ ਸਾਬਕਾ ਸਿੱਖਿਆ ਮੰਤਰੀ ਮੋਹਿਬੁਲ ਹਸਨ ਚੌਧਰੀ ਨੌਫੇਲ ਅਤੇ ਬੰਗਲਾਦੇਸ਼ ਹਿਊਮਨ ਰਾਈਟਸ ਵਾਚ ਦੇ ਜਨਰਲ ਸਕੱਤਰ ਮੁਹੰਮਦ ਅਲੀ ਸਿੱਦੀਕ ਦੇ ਵੀ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਢਾਕਾ, (ਪੀਟੀਆਈ) : ਬੰਗਲਾਦੇਸ਼ ਨੇ ਭਾਰਤ ਨੂੰ ਅਪੀਲ ਕੀਤੀ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਭਾਰਤੀ ਜ਼ਮੀਨ ’ਤੇ ਸਿਆਸੀ ਬਿਆਨਬਾਜ਼ੀ ਅਤੇ ਜਨਤਕ ਸਿਆਸੀ ਗਤੀਵਿਧੀਆਂ ਕਰਨ ਤੋਂ ਰੋਕਿਆ ਜਾਵੇ। ਬੰਗਲਾਦੇਸ਼ ਦੇ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਦੋਹਾਂ ਦੇਸ਼ਾਂ ਦੇ ਦੋ-ਪੱਖੀ ਰਿਸ਼ਤਿਆਂ ’ਤੇ ਪ੍ਰਭਾਵ ਪਾ ਸਕਦੀਆਂ ਹਨ। ਇਸ ਦੇ ਨਾਲ ਹੀ, ਪੰਜ ਅਗਸਤ ਨੂੰ ਨਵੀਂ ਦਿੱਲੀ ਵਿਚ ਪ੍ਰਸਤਾਵਿਤ ਇਕ ਪ੍ਰੋਗਰਾਮ ਵਿਚ ਸ਼ੇਖ ਹਸੀਨਾ ਦੀ ਸੰਭਾਵੀ ਮੌਜੂਦਗੀ ਨੂੰ ਲੈ ਕੇ ਭਾਰਤ ਤੋਂ ਆਪਣਾ ਰੁਖ਼ ਸਪੱਸ਼ਟ ਕਰਨ ਦੀ ਵੀ ਮੰਗ ਕੀਤੀ ਗਈ ਹੈ।
ਬੰਗਲਾਦੇਸ਼ ਦੇ ਵਿਦੇਸ਼ ਮਾਮਲਿਆਂ ਦੇ ਰਾਜ ਮੰਤਰੀ ਸ਼ਮਾ ਓਬੇਦ ਇਸਲਾਮ ਨੇ ਕਿਹਾ ਕਿ ਦੇਸ਼ ਛੱਡਣ ਦੀ ਦੂਜੀ ਵਰ੍ਹੇਗੰਢ ਮੌਕੇ ਜੇ ਸ਼ੇਖ ਹਸੀਨਾ ਜਨਤਕ ਪ੍ਰੋਗਰਾਮ ਜਾਂ ਮੀਡੀਆ ਨਾਲ ਗੱਲਬਾਤ ਕਰਦੀ ਹੈ, ਤਾਂ ਇਸ ਦਾ ਪ੍ਰਭਾਵ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ ’ਤੇ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਤੇ ਭਾਰਤ ਨੂੰ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਇਸ ਦੌਰਾਨ, ਬੰਗਲਾਦੇਸ਼ ਦੇ ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਹਮਾਯੂੰ ਕਬੀਰ ਨੇ ਪ੍ਰਧਾਨ ਮੰਤਰੀ ਦਫ਼ਤਰ ਵਿਚ ਭਾਰਤ ਦੇ ਨਵ-ਨਿਯੁਕਤ ਹਾਈ ਕਮਿਸ਼ਨਰ ਦਿਨੇਸ਼ ਤ੍ਰਿਵੇਦੀ ਨਾਲ ਮੁਲਾਕਾਤ ਕਰ ਕੇ ਢਾਕਾ ਦੀਆਂ ਚਿੰਤਾਵਾਂ ਤੋਂ ਉਨ੍ਹਾਂ ਨੂੰ ਜਾਣੂ ਕਰਵਾਇਆ। ਸ਼ਮਾ ਓਬੇਦ ਅਤੇ ਹਮਾਯੂੰ ਕਬੀਰ ਨੇ ਇਹ ਵੀ ਕਿਹਾ ਕਿ ਸ਼ੇਖ ਹਸੀਨਾ ਜਾਂ ਉਨ੍ਹਾਂ ਦੀ ਪਾਰਟੀ ਨਾਲ ਜੁੜੇ ਨੇਤਾਵਾਂ ਦੇ ਪ੍ਰਸਤਾਵਿਤ ਪ੍ਰੋਗਰਾਮ ਵਿਚ ਭਾਈਵਾਲੀ ਨਹੀਂ ਹੋਣੀ ਚਾਹੀਦੀ।
ਮੀਡੀਆ ਰਿਪੋਰਟਾਂ ਅਨੁਸਾਰ, ਸ਼ੇਖ ਹਸੀਨਾ ਬੁੱਧਵਾਰ ਨੂੰ ਨਵੀਂ ਦਿੱਲੀ ਵਿਚ ਐੱਫਸੀਸੀ ਸਾਊਥ ਏਸ਼ੀਆ ਦੁਆਰਾ ਕਰਵਾਏ ਜਾ ਰਹੇ ਇਕ ਨਿੱਜੀ ਪ੍ਰੋਗਰਾਮ ਵਿਚ ਸ਼ਾਮਲ ਹੋ ਸਕਦੀ ਹੈ। ਇਸ ਪ੍ਰੋਗਰਾਮ ਵਿਚ ਉਨ੍ਹਾਂ ਦੇ ਪੁੱਤਰ ਸਾਜਿਬ ਵਾਜੇਦ ਜੋਇ, ਬੰਗਲਾਦੇਸ਼ ਦੇ ਸਾਬਕਾ ਸਿੱਖਿਆ ਮੰਤਰੀ ਮੋਹਿਬੁਲ ਹਸਨ ਚੌਧਰੀ ਨੌਫੇਲ ਅਤੇ ਬੰਗਲਾਦੇਸ਼ ਹਿਊਮਨ ਰਾਈਟਸ ਵਾਚ ਦੇ ਜਨਰਲ ਸਕੱਤਰ ਮੁਹੰਮਦ ਅਲੀ ਸਿੱਦੀਕ ਦੇ ਵੀ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਦੂਜੇ ਪਾਸੇ, ਢਾਕਾ ਸਥਿਤ ਭਾਰਤੀ ਦੂਤਘਰ ਨੇ ਐਕਸ ’ਤੇ ਜਾਰੀ ਬਿਆਨ ਵਿਚ ਕਿਹਾ ਕਿ ਦੋਹਾਂ ਪੱਖਾਂ ਵਿਚਾਲੇ ਗੱਲਬਾਤ ਆਪਸੀ ਹਿੱਤਾਂ ਅਤੇ ਲੋਕਾਂ ’ਤੇ ਕੇਂਦਰਿਤ ਸਹਿਯੋਗ ਨੂੰ ਅੱਗੇ ਵਧਾਉਣ ’ਤੇ ਕੇਂਦਰਿਤ ਰਹੀ। ਦੂਤਘਰ ਨੇ ਇਹ ਵੀ ਦੁਹਰਾਇਆ ਕਿ ਭਾਰਤ, ਬੰਗਲਾਦੇਸ਼ ਸਰਕਾਰ ਨਾਲ ਸਕਾਰਾਤਮਕ ਸਹਿਯੋਗ ਜ਼ਰੀਏ ਦੋਹਾਂ ਦੇਸ਼ਾਂ ਦੇ ਲੋਕਾਂ ਦੀਆਂ ਵਿਕਾਸ ਸਬੰਧੀ ਖ਼ਾਹਿਸ਼ਾਂ ਨੂੰ ਅੱਗੇ ਵਧਾਉਣ ਲਈ ਵਚਨਬੱਧ ਹੈ।