Coronavirus : ਸਪੇਨ ਦੇ ਪ੍ਰਧਾਨ ਮੰਤਰੀ ਦੀ ਪਤਨੀ ਵੀ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ, ਹਸਪਤਾਲ 'ਚ ਭਰਤੀ
ਚੀਨ ਤੋਂ ਬਾਹਰ ਕੋਰੋਨਾ ਵਾਇਰਸ ਦਾ ਅਸਰ ਲਗਾਤਾਰ ਵਧਦਾ ਜਾ ਰਿਹਾ ਹੈ। ਚੀਨ ਦੇ ਬਾਹਰ ਇਹ ਦੁਨੀਆ ਦੇ ਲਗਪਗ 135 ਦੇਸ਼ਾਂ 'ਚ ਫੈਲ ਚੁੱਕਾ ਹੈ।
Publish Date: Sun, 15 Mar 2020 11:38 AM (IST)
Updated Date: Sun, 15 Mar 2020 03:53 PM (IST)
ਏਐੱਨਆਈ, ਮੈਡਰਿਡ (ਸਪੇਨ) : ਚੀਨ ਤੋਂ ਬਾਹਰ ਕੋਰੋਨਾ ਵਾਇਰਸ ਦਾ ਅਸਰ ਲਗਾਤਾਰ ਵਧਦਾ ਜਾ ਰਿਹਾ ਹੈ। ਚੀਨ ਦੇ ਬਾਹਰ ਇਹ ਦੁਨੀਆ ਦੇ ਲਗਪਗ 135 ਦੇਸ਼ਾਂ 'ਚ ਫੈਲ ਚੁੱਕਾ ਹੈ। ਹਾਲਤ ਇਹ ਹੈ ਕਿ ਕਈ ਮਸ਼ਹੂਰ ਹਸਤੀਆਂ ਵੀ ਕੋਰੋਨਾ ਵਾਇਰਸ ਦੀ ਲਪੇਟ 'ਚ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਪਤਨੀ ਤੋਂ ਬਾਅਦ ਹੁਣ ਸਪੇਨ ਦੇ ਪ੍ਰਧਾਨ ਮੰਤਰੀ ਦੀ ਪਤਨੀ ਬੇਗੋਨਾ ਗੋਮੇਜ਼ ਵੀ ਇਸ ਵਾਇਰਸ ਦੀ ਲਪੇਟ 'ਚ ਆ ਗਈ ਹੈ। ਜਾਂਚ ਵਿਚ ਪਤਾ ਚੱਲਿਆ ਹੈ ਕਿ ਸਪੇਨ ਦੇ ਪੀਐੱਮ ਦੀ ਪਤਨੀ ਕੋਰੋਨਾ ਪੌਜ਼ਿਟਿਵ ਹੈ।
ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਪੇਡਰੋ ਸਾਂਚੇਜ ਤੇ ਉਨ੍ਹਾਂ ਦੀ ਪਤਨੀ ਬੇਗੋਨਾ ਗੋਮੇਜ਼ ਦੀ ਹਾਲਤ ਫਿਲਹਾਲ ਠੀਕ ਹੈ। ਸਿਹਤ ਅਧਿਕਾਰੀਆਂ ਦੀ ਸਲਾਹ ਅਨੁਸਾਰ ਦੋਵੇਂ ਹੁਣ ਆਪਣੀ ਰਿਹਾਇਸ਼ 'ਤੇ ਮਾਹਿਰਾਂ ਦੀ ਨਿਗਰਾਨੀ ਹੇਠ ਹਨ।
ਦੱਸ ਦੇਈਏ ਕਿ ਸਪੇਨ 'ਚ ਕੋਰੋਨਾ ਵਾਇਰਸ (COVID-19) ਦੇ 6,250 ਤੋਂ ਜ਼ਿਆਦਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਦਕਿ 193 ਲੋਕ ਮਾਰੇ ਗਏ ਹਨ। ਹਾਲਾਤ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਸਾਂਚੇਜ ਨੇ ਸਪੇਨ 'ਚ ਲੌਕਡਾਊਨ ਕਰ ਦਿੱਤਾ ਹੈ। ਲੋਕਾਂ ਤੋਂ ਭੋਜਨ ਤੇ ਦਵਾਈਆਂ ਛੱਡ ਕੇ ਕਿਸੇ ਵੀ ਹਾਲਤ 'ਚ ਘਰ ਦੇ ਅੰਦਰ ਹੀ ਰਹਿਣ ਦੀ ਸਲਾਹ ਦਿੱਤੀ ਗਈ ਹੈ।