ਇਸ ਤਣਾਅ ਦੇ ਵਿਚਕਾਰ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਗਚੀ ਗੱਲਬਾਤ ਨੂੰ ਅੱਗੇ ਵਧਾਉਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਨੇ ਹਾਲ ਹੀ ਵਿੱਚ ਪਾਕਿਸਤਾਨ ਦਾ ਦੌਰਾ ਕੀਤਾ ਸੀ, ਜਿੱਥੇ ਉਨ੍ਹਾਂ ਨੇ ਫੌਜ ਮੁਖੀ ਆਸਿਮ ਮੁਨੀਰ ਅਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨਾਲ ਮੁਲਾਕਾਤ ਕੀਤੀ।

ਡਿਜੀਟਲ ਡੈਸਕ, ਨਵੀਂ ਦਿੱਲੀ : ਅਮਰੀਕਾ ਅਤੇ ਇਰਾਨ ਵਿਚਾਲੇ ਸਮਝੌਤੇ ਦੀਆਂ ਕੋਸ਼ਿਸ਼ਾਂ ਦੌਰਾਨ ਹੁਣ ਪਾਕਿਸਤਾਨ ਦੀ ਭੂਮਿਕਾ 'ਤੇ ਸਵਾਲ ਖੜ੍ਹੇ ਹੋਣੇ ਸ਼ੁਰੂ ਹੋ ਗਏ ਹਨ। ਐਤਵਾਰ ਨੂੰ ਇੱਕ ਈਰਾਨੀ ਸੰਸਦ ਮੈਂਬਰ ਨੇ ਇਸਲਾਮਾਬਾਦ (ਪਾਕਿਸਤਾਨ) ਦੀ ਵਿਚੋਲਗੀ ਕਰਨ ਦੀ ਸਮਰੱਥਾ 'ਤੇ ਗੰਭੀਰ ਇਤਰਾਜ਼ ਜਤਾਉਂਦਿਆਂ ਉਸ ਨੂੰ 'ਪੱਖਪਾਤੀ' ਕਰਾਰ ਦਿੱਤਾ ਹੈ।
ਈਰਾਨ ਦੇ ਰਾਸ਼ਟਰੀ ਸੁਰੱਖਿਆ ਅਤੇ ਵਿਦੇਸ਼ ਨੀਤੀ ਕਮਿਸ਼ਨ ਦੇ ਬੁਲਾਰੇ ਅਤੇ ਸੰਸਦ ਮੈਂਬਰ ਇਬਰਾਹਿਮ ਰਜ਼ਾਈ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਪੋਸਟ ਕਰਦਿਆਂ ਕਿਹਾ ਕਿ ਇੱਕ ਵਿਚੋਲੇ ਨੂੰ ਪੂਰੀ ਤਰ੍ਹਾਂ ਨਿਰਪੱਖ ਹੋਣਾ ਚਾਹੀਦਾ ਹੈ, ਪਰ ਪਾਕਿਸਤਾਨ ਇਸ ਕਸੌਟੀ 'ਤੇ ਖਰਾ ਨਹੀਂ ਉਤਰਦਾ। ਉਨ੍ਹਾਂ ਦੋਸ਼ ਲਾਇਆ ਕਿ ਪਾਕਿਸਤਾਨ ਹਮੇਸ਼ਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਾ ਹੈ।
پاکستان دوست و همسایه خوب ماست اما واسطه مناسبی جهت مذاکرات نیست و اعتبار لازم را برای واسطهگری ندارد. آنها همیشه مصلحت ترامپ را در نظر میگیرند و برخلاف میل آمریکاییها حرفی نمیزنند بطور مثال حاضر نیستند به دنیا بگویند که آمریکا ابتدا پیشنهاد پاکستان را پذیرفت اما بعد زیر حرفش…
— ابراهیم رضایی (@EbrahimRezaei14) April 26, 2026