ਅਫਗਾਨ ਸਰਕਾਰ ਦੇ ਬੁਲਾਰੇ ਜ਼ਬੀਹੁੱਲਾ ਮੁਜਾਹਿਦ ਨੇ ਪਾਕਿਸਤਾਨ 'ਤੇ ਅੱਤਿਆਚਾਰ ਕਰਨ ਲਈ ਹਸਪਤਾਲਾਂ ਅਤੇ ਨਾਗਰਿਕ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਐਕਸ 'ਤੇ ਪੋਸਟ ਕੀਤਾ, "ਅਸੀਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ ਅਤੇ ਅਜਿਹੇ ਕਾਰੇ ਨੂੰ ਸਾਰੇ ਪ੍ਰਵਾਨਿਤ ਸਿਧਾਂਤਾਂ ਦੇ ਵਿਰੁੱਧ ਅਤੇ ਮਨੁੱਖਤਾ ਦੇ ਵਿਰੁੱਧ ਅਪਰਾਧ ਮੰਨਦੇ ਹਾਂ।"

ਡਿਜੀਟਲ ਡੈਸਕ, ਨਵੀਂ ਦਿੱਲੀ : ਪਾਕਿਸਤਾਨ ਨੇ ਅਫਗਾਨਿਸਤਾਨ ਦੇ ਕਾਬੁਲ 'ਚ ਇਕ ਹਸਪਤਾਲ 'ਤੇ ਜ਼ਬਰਦਸਤ ਏਅਰ ਸਟ੍ਰਾਈਕ ਕੀਤੀ। ਇਸ ਘਟਨਾ ਦੀ ਇਕ ਵੀਡੀਓ ਸਾਹਮਣੇ ਆਈ ਹੈ ਜਿਸ ਵਿਚ ਦਿਖਾਇਆ ਗਿਆ ਹੈ ਕਿ ਕਾਬੁਲ 'ਚ ਇਕ ਡਰੱਗ ਰੀਹੈਬਲੀਟੇਸ਼ਨ (ਨਸ਼ਾ ਛਡਾਊ) ਹਸਪਤਾਲ 'ਤੇ ਪਾਕਿਸਤਾਨੀ ਹਵਾਈ ਹਮਲੇ ਤੋਂ ਬਾਅਦ ਇੱਕ ਜ਼ੋਰਦਾਰ ਧਮਾਕਾ ਹੋਇਆ।
ਇਹ ਵੀਡੀਓ ਐਕਸ (Twitter) 'ਤੇ ਵਾਇਰਲ ਹੋ ਰਹੀ ਹੈ। ਇਸ ਵਿਚ ਹਸਪਤਾਲ ਦੇ ਉੱਪਰੋਂ ਅੱਗ ਦੀਆਂ ਲਪਟਾਂ ਅਤੇ ਧੂੰਏਂ ਦਾ ਇਕ ਵੱਡਾ ਗੁਬਾਰ ਉੱਠਦਾ ਦਿਖਾਈ ਦੇ ਰਿਹਾ ਹੈ। ਇਕ ਹੋਰ ਵੀਡੀਓ 'ਚ ਸੁਰੱਖਿਆ ਬਲ ਟਾਰਚ ਦੀ ਰੌਸ਼ਨੀ 'ਚ ਲਾਸ਼ਾਂ ਨੂੰ ਬਾਹਰ ਕੱਢਦੇ ਅਤੇ ਫਾਇਰ ਬ੍ਰਿਗੇਡ ਮੁਲਾਜ਼ਮ ਅੱਗ ਬੁਝਾਉਣ ਲਈ ਸੰਘਰਸ਼ ਕਰਦੇ ਦਿਖਾਈ ਦੇ ਰਹੇ ਹਨ। ਹਾਲਾਂਕਿ, ਇਨ੍ਹਾਂ ਵੀਡੀਓਜ਼ ਦੀ ਅਜੇ ਪੁਸ਼ਟੀ ਨਹੀਂ ਹੋ ਸਕੀ ਹੈ।
ਅਫਗਾਨ ਤਾਲਿਬਾਨ ਦੇ ਇਕ ਬੁਲਾਰੇ ਨੇ ਦੱਸਿਆ ਕਿ ਪਾਕਿਸਤਾਨੀ ਹਮਲੇ 'ਚ 400 ਲੋਕ ਮਾਰੇ ਗਏ ਅਤੇ 250 ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਅਫਗਾਨਿਸਤਾਨ 'ਤੇ ਹੁਣ ਤਕ ਦਾ ਸਭ ਤੋਂ ਘਾਤਕ ਹਮਲਾ ਹੈ। ਅਫਗਾਨਿਸਤਾਨ ਦੇ ਉਪ-ਸਰਕਾਰੀ ਬੁਲਾਰੇ ਹਮਦੁੱਲਾ ਫਿਤਰਤ ਨੇ ਐਕਸ 'ਤੇ ਇੱਕ ਪੋਸਟ ਵਿੱਚ ਦੱਸਿਆ ਕਿ ਇਹ ਹਮਲਾ ਸਥਾਨਕ ਸਮੇਂ ਅਨੁਸਾਰ ਰਾਤ ਕਰੀਬ 9 ਵਜੇ 2,000 ਬਿਸਤਰਿਆਂ ਵਾਲੇ ਹਸਪਤਾਲ 'ਤੇ ਹੋਇਆ।
ਅਫਗਾਨ ਸਰਕਾਰ ਦੇ ਬੁਲਾਰੇ ਜ਼ਬੀਹੁੱਲਾ ਮੁਜਾਹਿਦ ਨੇ ਪਾਕਿਸਤਾਨ 'ਤੇ ਅੱਤਿਆਚਾਰ ਕਰਨ ਲਈ ਹਸਪਤਾਲਾਂ ਅਤੇ ਨਾਗਰਿਕ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦਾ ਦੋਸ਼ ਲਗਾਇਆ। ਉਨ੍ਹਾਂ ਨੇ ਐਕਸ 'ਤੇ ਪੋਸਟ ਕੀਤਾ, "ਅਸੀਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ ਅਤੇ ਅਜਿਹੇ ਕਾਰੇ ਨੂੰ ਸਾਰੇ ਪ੍ਰਵਾਨਿਤ ਸਿਧਾਂਤਾਂ ਦੇ ਵਿਰੁੱਧ ਅਤੇ ਮਨੁੱਖਤਾ ਦੇ ਵਿਰੁੱਧ ਅਪਰਾਧ ਮੰਨਦੇ ਹਾਂ।"
🚨 Pakistan has struck a drug rehabilitation hospital in Afghanistan's capital Kabul. pic.twitter.com/bihb0iW9i7
— Globe Observer (@_GlobeObserver) March 16, 2026
ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਬੁਲਾਰੇ ਮੁਸ਼ੱਰਫ ਜ਼ੈਦੀ ਨੇ ਇਨ੍ਹਾਂ ਦੋਸ਼ਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਕਾਬੁਲ 'ਚ ਕਿਸੇ ਵੀ ਹਸਪਤਾਲ ਨੂੰ ਨਿਸ਼ਾਨਾ ਨਹੀਂ ਬਣਾਇਆ ਗਿਆ। ਉੱਥੇ ਹੀ, ਪਾਕਿਸਤਾਨ ਦੇ ਸੂਚਨਾ ਮੰਤਰੀ ਅਤਾਉੱਲ੍ਹਾ ਤਰਾਰ ਨੇ ਕਿਹਾ ਕਿ ਪਾਕਿਸਤਾਨੀ ਫੌਜ ਨੇ ਕਾਬੁਲ ਅਤੇ ਪੂਰਬੀ ਸੂਬੇ ਨੰਗਰਹਾਰ ਵਿੱਚ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਸਟੀਕ (Precise) ਹਵਾਈ ਹਮਲੇ ਕੀਤੇ ਹਨ।