ਜਨੇਵਾ (ਰਾਇਟਰ) : ਬੰਗਲਾਦੇਸ਼ ਦੇ ਰੋਹਿੰਗਿਆ ਸ਼ਰਨਾਰਥੀਆਂ ਦੇ ਕੈਂਪ ਵਿਚ ਭਿਆਨਕ ਅੱਗ ਲੱਗਣ ਨਾਲ 15 ਲੋਕਾਂ ਦੀ ਮੌਤ ਹੋ ਗਈ ਜਦਕਿ 400 ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ। ਇਸ ਬਾਰੇ ਸੰਯੁਕਤ ਰਾਸ਼ਟਰ ਦੀ ਰਫਿਊਜ਼ੀ ਏਜੰਸੀ ਨੇ ਮੰਗਲਵਾਰ ਨੂੰ ਜਾਣਕਾਰੀ ਦਿੱਤੀ। ਸੰਯੁਕਤ ਰਾਸ਼ਟਰ ਦੀ ਰਫਿਊਜ਼ੀ ਏਜੰਸੀ ਦੇ ਬੁਲਾਰੇ ਵਾਨ ਡੇਰ ਕਲਾਅ ਨੇ ਢਾਕਾ ਤੋਂ ਜਨੇਵਾ ਵਿਖੇ ਵਰਚੁਅਲ ਵੀਡੀਓ ਕਾਨਫਰੰਸ ਰਾਹੀਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 400 ਲੋਕ ਜੋ ਅਜੇ ਵੀ ਲਾਪਤਾ ਹਨ ਮਲਬੇ ਹੇਠ ਦੱਬੇ ਹੋ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਭਿਆਨਕ ਅੱਗ ਨਾਲ 500 ਲੋਕ ਜ਼ਖ਼ਮੀ ਹੋਏ ਹਨ ਤੇ 45 ਹਜ਼ਾਰ ਲੋਕਾਂ ਨੂੰ ਦੂਜੇ ਥਾਵਾਂ 'ਤੇ ਹਿਜਰਤ ਕਰਨ ਲਈ ਮਜਬੂਰ ਹੋਣਾ ਪਿਆ ਹੈ।