ਪਾਕਿਸਤਾਨ ਦੇ ਬਲੂਚਿਸਤਾਨ ਸੂਬੇ ਵਿੱਚ ਐਤਵਾਰ ਨੂੰ ਇੱਕ ਭਿਆਨਕ ਬੰਬ ਧਮਾਕੇ ਨੇ ਹਫੜਾ-ਦਫੜੀ ਮਚ ਗਈ। ਕੁਏਟਾ ਵਿੱਚ ਚਮਨ ਫਾਟਕ ਰੇਲਵੇ ਸਟੇਸ਼ਨ ਨੇੜੇ ਫ਼ੌਜੀ ਜਵਾਨਾਂ ਨੂੰ ਲੈ ਕੇ ਜਾ ਰਹੀ ਰੇਲਗੱਡੀ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਇਸ ਸ਼ਕਤੀਸ਼ਾਲੀ ਧਮਾਕੇ ਵਿੱਚ ਘੱਟੋ-ਘੱਟ 24 ਲੋਕਾਂ ਦੀ ਮੌਤ ਹੋ ਗਈ ਅਤੇ 50 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ।

Breaking News: A suspected suicide bombing targeted a train en route to military Cantonment near Quetta Chaman Phatak, reportedly causing the train to derail from the tracks. A large number of ambulances and security forces have rushed to the scene. Initial reports suggest a… pic.twitter.com/8qbHvqPjwI
— The Bolan News (@TBN_Balochistan) May 24, 2026
ਧਮਾਕੇ ਤੋਂ ਬਾਅਦ ਕੁਏਟਾ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਵਾਧੂ ਡਾਕਟਰਾਂ ਅਤੇ ਮੈਡੀਕਲ ਸਟਾਫ਼ ਨੂੰ ਡਿਊਟੀ 'ਤੇ ਬੁਲਾਇਆ ਗਿਆ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਕਈ ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਵਿਸਫੋਟ ਤੋਂ ਤੁਰੰਤ ਬਾਅਦ, ਸੁਰੱਖਿਆ ਦੇ ਲਿਹਾਜ਼ ਨਾਲ ਪੇਸ਼ਾਵਰ ਜਾਣ ਵਾਲੀ ਜਾਫਰ ਐਕਸਪ੍ਰੈਸ ਨੂੰ ਕੁਏਟਾ ਰੇਲਵੇ ਸਟੇਸ਼ਨ 'ਤੇ ਹੀ ਰੋਕ ਦਿੱਤਾ ਗਿਆ। ਸੂਬਾਈ ਗ੍ਰਹਿ ਮੰਤਰੀ ਦੇ ਬੁਲਾਰੇ ਬਾਬਰ ਯੂਸਫ਼ਜ਼ਈ ਨੇ ਦੱਸਿਆ ਕਿ ਧਮਾਕੇ ਤੋਂ ਬਾਅਦ ਸਾਰੇ ਸਬੰਧਤ ਸੁਰੱਖਿਆ ਅਦਾਰਿਆਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ।