ਵੱਡਾ ਦਰਦਨਾਕ ਹਾਦਸਾ : ਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਤੇ ਇੱਕ ਅਧਿਆਪਕਾ ਦੀ ਮੌਤ, 40 ਤੋਂ ਜ਼ਿਆਦਾ ਬੱਚੇ ਜ਼ਖ਼ਮੀ ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ 'ਚ ਇੱਕ ਸਕੂਲ ਦੀ ਛੱਤ ਡਿੱਗਣ ਕਾਰਨ ਘੱਟੋ-ਘੱਟ 17 ਵਿਦਿਆਰਥੀਆਂ ਅਤੇ ਇੱਕ ਅਧਿਆਪਕਾ ਦੀ ਮੌਤ ਹੋ ਗਈ। ਇਹ ਜਾਣਕਾਰੀ ਵੀਰਵਾਰ ਨੂੰ ਇੱਕ ਸਥਾਨਕ ਹਸਪਤਾਲ ਦੇ ਬੁਲਾਰੇ ਨੇ ਦਿੱਤੀ। ਲੇਡੀ ਰੀਡਿੰਗ ਹਸਪਤਾਲ (LRH) ਦੇ ਪ੍ਰਸ਼ਾਸਨ ਨੇ ਦੱਸਿਆ ਕਿ ਹਸਪਤਾਲ 'ਚ 28 ਵਿਦਿਆਰਥੀਆਂ ਦੀਆਂ ਲਾਸ਼ਾਂ ਲਿਆਂਦੀਆਂ ਗਈਆਂ ਸਨ। ਹਸਪਤਾਲ ਪ੍ਰਸ਼ਾਸਨ ਅਨੁਸਾਰ, ਘਟਨਾ ਤੋਂ ਬਾਅਦ ਇੱਕ ਮਹਿਲਾ ਅਧਿਆਪਕਾ ਦੀ ਲਾਸ਼ ਵੀ ਹਸਪਤਾਲ ਲਿਆਂਦੀ ਗਈ।
Publish Date: Thu, 15 Oct 2026 11:59 AM (IST)
Updated Date: Thu, 15 Oct 2026 01:03 PM (IST)
ਡਿਜੀਟਲ ਡੈਸਕ, ਪੇਸ਼ਾਵਰ - ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ 'ਚ ਇੱਕ ਸਕੂਲ ਦੀ ਛੱਤ ਡਿੱਗਣ ਕਾਰਨ ਘੱਟੋ-ਘੱਟ 17 ਵਿਦਿਆਰਥੀਆਂ ਅਤੇ ਇੱਕ ਅਧਿਆਪਕਾ ਦੀ ਮੌਤ ਹੋ ਗਈ। ਇਹ ਜਾਣਕਾਰੀ ਵੀਰਵਾਰ ਨੂੰ ਇੱਕ ਸਥਾਨਕ ਹਸਪਤਾਲ ਦੇ ਬੁਲਾਰੇ ਨੇ ਦਿੱਤੀ। ਲੇਡੀ ਰੀਡਿੰਗ ਹਸਪਤਾਲ (LRH) ਦੇ ਪ੍ਰਸ਼ਾਸਨ ਨੇ ਦੱਸਿਆ ਕਿ ਹਸਪਤਾਲ 'ਚ 28 ਵਿਦਿਆਰਥੀਆਂ ਦੀਆਂ ਲਾਸ਼ਾਂ ਲਿਆਂਦੀਆਂ ਗਈਆਂ ਸਨ। ਹਸਪਤਾਲ ਪ੍ਰਸ਼ਾਸਨ ਅਨੁਸਾਰ, ਘਟਨਾ ਤੋਂ ਬਾਅਦ ਇੱਕ ਮਹਿਲਾ ਅਧਿਆਪਕਾ ਦੀ ਲਾਸ਼ ਵੀ ਹਸਪਤਾਲ ਲਿਆਂਦੀ ਗਈ।
40 ਤੋਂ ਵੱਧ ਲੋਕ ਜ਼ਖ਼ਮੀ ਇਸ ਦੌਰਾਨ ਕੈਪੀਟਲ ਸਿਟੀ ਪੁਲਿਸ ਅਧਿਕਾਰੀ ਡਾ. ਮੀਆਂ ਸਈਦ ਨੇ ਦੱਸਿਆ ਕਿ ਸੂਬਾਈ ਰਾਜਧਾਨੀ 'ਚ ਛੱਤ ਡਿੱਗਣ ਦੀ ਇਸ ਘਟਨਾ 'ਚ 40 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਬਚਾਅ ਕਰਮਚਾਰੀਆਂ ਨੇ ਪਹਿਲਾਂ ਦੱਸਿਆ ਸੀ ਕਿ ਸਕੂਲ ਦੀ ਛੱਤ ਡਿੱਗਣ ਤੋਂ ਬਾਅਦ ਕਈ ਬੱਚੇ ਮਲਬੇ ਹੇਠਾਂ ਫਸ ਗਏ ਸਨ।
ਬਚਾਅ ਅਧਿਕਾਰੀਆਂ ਮੁਤਾਬਕ, ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਟੀਮਾਂ ਮਲਬੇ ਹੇਠਾਂ ਫਸੇ ਬੱਚਿਆਂ ਅਤੇ ਸਕੂਲ ਦੇ ਸਟਾਫ਼ ਦੀ ਭਾਲ ਕਰ ਰਹੀਆਂ ਹਨ।
ਖੈਬਰ ਪਖ਼ਤੂਨਖ਼ਵਾ (KP) 'ਚ ਸੂਚਨਾ ਅਤੇ ਲੋਕ ਸੰਪਰਕ ਮਾਮਲਿਆਂ ਬਾਰੇ ਗਵਰਨਰ ਦੀ ਸਲਾਹਕਾਰ ਸਮਰ ਹਾਰੂਨ ਬਿਲੌਰ ਨੇ ਸਕੂਲ ਦੀ ਛੱਤ ਡਿੱਗਣ ਦੀ ਘਟਨਾ ’ਤੇ ਦੁੱਖ ਪ੍ਰਗਟਾਇਆ। ਉਨ੍ਹਾਂ ਨੇ ਜ਼ਖ਼ਮੀ ਬੱਚਿਆਂ ਨੂੰ ਹਰ ਸੰਭਵ ਵਧੀਆ ਡਾਕਟਰੀ ਸਹੂਲਤ ਮੁਹੱਈਆ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ।