ਇਸਲਾਮਾਬਾਦ (ਪੀਟੀਆਈ) : ਪਾਕਿਸਤਾਨ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 2,076 ਨਵੇਂ ਮਾਮਲੇ ਸਾਹਮਣੇ ਆਉਣ ਪਿੱਛੋਂ ਦੇਸ਼ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ ਵੀਰਵਾਰ ਨੂੰ 61 ਹਜ਼ਾਰ ਦੇ ਪਾਰ ਹੋ ਗਈ ਹੈ। ਦੇਸ਼ ਵਿਚ 36 ਹੋਰ ਲੋਕਾਂ ਦੀ ਮੌਤ ਹੋ ਗਈ ਹੈ ਜਿਸ ਨਾਲ ਮੌਤਾਂ ਦੀ ਗਿਣਤੀ 1,260 ਤਕ ਪੁੱਜ ਗਈ ਹੈ। 2,076 ਨਵੇਂ ਮਾਮਲਿਆਂ ਨਾਲ ਦੇਸ਼ ਵਿਚ ਕੋਰੋਨਾ ਪ੍ਰਭਾਵਿਤ ਲੋਕਾਂ ਦੀ ਗਿਣਤੀ 61,227 ਤਕ ਪੁੱਜ ਗਈ ਹੈ। ਸਭ ਤੋਂ ਜ਼ਿਆਦਾ 24,206 ਮਾਮਲੇ ਸਿੰਧ ਸੂਬੇ 'ਚ ਹਨ, ਜਦਕਿ ਪੰਜਾਬ 'ਚ 22,037, ਖ਼ੈਬਰ ਪਖਤੂਨਖਵਾ 'ਚ 8,483, ਬਲੋਚਿਸਤਾਨ 'ਚ 3,616, ਇਸਲਾਮਾਬਾਦ 'ਚ 2,015, ਗਿਲਗਿਤ ਬਾਲਤਿਸਤਾਨ 'ਚ 651 ਜਦਕਿ ਮਕਬੂਜ਼ਾ ਕਸ਼ਮੀਰ ਤੋਂ 219 ਮਾਮਲੇ ਸਾਹਮਣੇ ਆਏ ਹਨ। ਦੇਸ਼ 'ਚ ਹੁਣ ਤਕ 20,231 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।