ਇਸਲਾਮਾਬਾਦ, ਪ੍ਰੇਟ੍ਰ : Coronavirus ਪਾਕਿਸਤਾਨ 'ਚ ਵੀਰਵਾਰ ਨੂੰ ਕੋਰੋਨਾ ਵਾਇਰਸ ਦੇ ਮਾਮਲੇ ਵੱਧ ਕੇ ਢਾਈ ਲੱਖ ਦੇ ਕਰੀਬ ਹੋ ਗਏ ਹਨ। ਪਾਕਿਸਤਾਨ 'ਚ ਹੁਣ ਕੋਰੋਨਾ ਦੇ ਮਾਮਲੇ 2 ਲੱਖ 40 ਹਜ਼ਾਰ ਦੇ ਅੰਕੜਿਆਂ ਨੂੰ ਪਾਰ ਕਰ ਚੁੱਕੇ ਹਨ। ਬੀਤੇ 24 ਘੰਟਿਆਂ ਦੀ ਗੱਲ ਕਰੀਏ ਤਾਂ ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ 3359 ਨਵੇਂ ਮਾਮਲੇ ਆ ਚੁੱਕੇ ਹਨ। ਇਸ ਦੌਰਾਨ 61 ਮਰੀਜ਼ਾਂ ਦੀ ਕੋਰੋਨਾ ਦੇ ਕਾਰਨ ਮੌਤ ਹੋ ਗਈ ਹੈ। ਪਾਕਿਸਤਾਨ ਦੇ ਸਿਹਤ ਮੰਤਰਾਲੇ ਨੇ ਕਿਹਾ ਕਿ ਕੋਰੋਨਾ ਨਾਲ ਮਰਨ ਵਾਲਿਆਂ ਦਾ ਕੁੱਲ ਅੰਕੜਾ 4,983 ਤਕ ਪਹੁੰਚ ਗਿਆ ਹੈ।

ਪਾਕਿਸਤਾਨ ਦੇ ਸਿਹਤ ਮੰਤਰਾਲੇ ਨੇ ਕਿਹਾ ਕਿ ਕੋਰੋਨਾ ਨਾਲ ਮਰਨ ਵਾਲਿਆਂ ਦਾ ਕੁੱਲ ਅੰਕੜਾ 4,983 ਤਕ ਪਹੁੰਚ ਗਿਆ ਹੈ। ਰਾਸ਼ਟਰੀ ਸਿਹਤ ਸੇਵਾ ਮੰਤਰਾਲੇ ਅਨੁਸਾਰ, ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 1,45,311 ਤਕ ਪਹੁੰਚ ਗਈ ਹੈ। ਗੰਭੀਰ ਰੂਪ ਨਾਲ ਬਿਮਾਰ ਮਰੀਜ਼ਾਂ ਦੀ ਗਿਣਤੀ 2,193 ਹੈ, ਜਿਨ੍ਹਾਂ 'ਚੋਂ 435 ਮਰੀਜ਼ ਵੈਂਟੀਲੇਟਰ 'ਤੇ ਹਨ। ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ ਕਾਰਨ 61 ਲੋਕਾਂ ਦੀ ਮੌਤ ਦੇ ਬਾਅਦ ਮਰਨ ਵਾਲਿਆਂ ਦੀ ਗਿਣਤੀ 4,983 ਹੋ ਗਈ ਹੈ।

Posted By: Sarabjeet Kaur