ਕਾਬੁਲ, ਏਐਆਈ : ਇਕ ਪਾਸੇ ਜਿੱਥੇ ਕੋਰੋਨਾ ਵਾਇਰਸ ਨਾਲ ਪੂਰੀ ਦੁਨੀਆ ਪਰੇਸ਼ਾਨ ਹੈ ਉੱਥੇ ਪਾਸੇ ਇਸ ਵਿਚਕਾਰ ਦੇਸ਼-ਦੁਨੀਆ ਤੋਂ ਲਗਾਤਾਰ ਭੂਚਾਲ ਦੀਆਂ ਖ਼ਬਰਾਂ ਆ ਰਹੀਆਂ ਹਨ। ਅੱਜ ਸਵੇਰੇ ਅਫਗਾਨਿਸਤਾਨ ਤੇ ਪਾਕਿਸਤਾਨ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਸਵੇਰੇ 5.30 ਵਜੇ ਅਫਗਾਨਿਸਾਤਨ ਦੀ ਰਾਜਧਾਨੀ ਕਾਬੂਲ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੀ ਤੀਬਰਤਾ 4.2 ਰਹੀ। ਦੂਸਰੇ ਪਾਸੇ ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ 'ਚ ਸਵੇਰੇ 5.46 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਦੱਸ ਦਈਏ ਕਿ ਭਾਰਤ ਦੇ ਕਈ ਸੂਬਿਆਂ 'ਚ ਲਗਾਤਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ 'ਚ ਪਹਿਲਾਂ ਮਹਾਰਾਸ਼ਟਰ ਤੇ ਅਸਾਮ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸੀ। ਇਸ ਤੋਂ ਪਹਿਲਾਂ 20 ਸਤੰਬਰ ਨੂੰ ਮਿਜ਼ੋਰਮ ਦੇ ਚੰਫਾਈ 'ਚ ਭੂਚਾਲ ਦੇ ਝਟਕੇ ਲੱਗੇ ਸੀ। ਰਾਹਤ ਦੀ ਗੱਲ ਇਹ ਹੈ ਕਿ ਅਜੇ ਤਕ ਕੋਰੋਨਾ ਕਾਲ 'ਚ ਆਏ ਭੂਚਾਲ ਦੇ ਝਟਕਿਆਂ ਤੋਂ ਕਿਸੇ ਪ੍ਰਕਾਰ ਦੇ ਨੁਕਸਾਨ ਦੀ ਕੋਈ ਵੀ ਖ਼ਬਰ ਸਾਹਮਣੇ ਨਹੀਂ ਆਈ।

Posted By: Sarabjeet Kaur