- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਕਿਸਤਾਨ ਵਿੱਚ ਸ਼ਨੀਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਜਿਸ ਕਾਰਨ ਲੋਕਾਂ ਵਿੱਚ ਹਫੜਾ-ਦਫ਼ੜੀ ਮਚ ਗਈ ਅਤੇ ਲੋਕ ਘਰਾਂ ਤੋਂ ਬਾਹਰ ਨਿਕਲ ਆਏ

ਡਿਜੀਟਲ ਡੈਸਕ, ਇਸਲਾਮਾਬਾਦ : ਪਾਕਿਸਤਾਨ ਵਿੱਚ ਸ਼ਨੀਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਜਿਸ ਕਾਰਨ ਲੋਕਾਂ ਵਿੱਚ ਹਫੜਾ-ਦਫ਼ੜੀ ਮਚ ਗਈ ਅਤੇ ਲੋਕ ਘਰਾਂ ਤੋਂ ਬਾਹਰ ਨਿਕਲ ਆਏ। ਯੂਰਪੀਅਨ-ਮੈਡੀਟੇਰੇਨੀਅਨ ਸੀਸਮੋਲੋਜੀਕਲ ਸੈਂਟਰ (EMSC) ਦੇ ਅਨੁਸਾਰ, ਰਿਕਟਰ ਪੈਮਾਨੇ 'ਤੇ ਪਾਕਿਸਤਾਨ ਵਿੱਚ ਆਏ ਭੂਚਾਲ ਦੀ ਤੀਬਰਤਾ 5.4 ਮਾਪੀ ਗਈ ਹੈ।
ਭੂਚਾਲ ਦਾ ਕੇਂਦਰ ਜ਼ਮੀਨ ਦੇ ਅੰਦਰ 35 ਕਿਲੋਮੀਟਰ (22 ਮੀਲ) ਦੀ ਡੂੰਘਾਈ ਵਿੱਚ ਸੀ। ਫਿਲਹਾਲ ਇਸ ਭੂਚਾਲ ਕਾਰਨ ਕਿਸੇ ਵੱਡੇ ਜਾਨ-ਮਾਲ ਦੇ ਨੁਕਸਾਨ ਦੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।