ਪੀਟੀਆਈ, ਇਸਲਾਮਾਬਾਦ : ਪਾਕਿਸਤਾਨ ਦੇ ਨਵੇਂ ਫੌਜ ਮੁਖੀ ਦੀ ਨਿਯੁਕਤੀ ਤੋਂ ਬਾਅਦ ਆਈਐਸਆਈ ਦੇ ਸਾਬਕਾ ਮੁਖੀ ਲੈਫਟੀਨੈਂਟ ਜਨਰਲ ਫੈਜ਼ ਹਾਮਿਦ ਨੇ ਜਲਦੀ ਹੀ ਸੇਵਾਮੁਕਤ ਹੋਣ ਦਾ ਫੈਸਲਾ ਕੀਤਾ ਹੈ। ਆਈਐਸਆਈ ਦੇ ਸਾਬਕਾ ਮੁਖੀ ਅਤੇ ਪਾਕਿਸਤਾਨ ਦੇ ਚੋਟੀ ਦੇ ਫੌਜੀ ਅਫਸਰਾਂ ਵਿੱਚੋਂ ਇੱਕ ਲੈਫਟੀਨੈਂਟ ਜਨਰਲ ਫੈਜ਼ ਹਾਮਿਦ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ। ਪਾਕਿਸਤਾਨ 'ਚ ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਨੇ ਫੌਜ ਮੁਖੀ ਦੇ ਅਹੁਦੇ 'ਤੇ ਨਿਯੁਕਤ ਨਾ ਹੋਣ ਤੋਂ ਬਾਅਦ ਜਲਦੀ ਸੇਵਾਮੁਕਤੀ ਦਾ ਫੈਸਲਾ ਕੀਤਾ ਹੈ।

ਜਨਰਲ ਹਾਮਿਦ ਥਲ ਸੈਨਾ ਦੇ ਮੁਖੀ ਦੇ ਅਹੁਦੇ ਲਈ ਜਨਰਲ ਹੈੱਡਕੁਆਰਟਰ (GHQ) ਦੁਆਰਾ ਚੁਣੇ ਗਏ ਛੇ ਸਭ ਤੋਂ ਸੀਨੀਅਰ ਜਨਰਲਾਂ ਵਿੱਚੋਂ ਇੱਕ ਸਨ। ਇਹ ਸੂਚੀ ਪਿਛਲੇ ਹਫ਼ਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੂੰ ਮਨਜ਼ੂਰੀ ਲਈ ਭੇਜੀ ਗਈ ਸੀ।

ਪਾਕਿ ਸੈਨਾ ਮੁਖੀ ਨਾ ਚੁਣੇ ਜਾਣ ਤੋਂ ਬਾਅਦ ਲਿਆ ਗਿਆ ਫ਼ੈਸਲਾ

ਪਾਕਿਸਤਾਨ ਦੇ ਡਾਨ ਨਿਊਜ਼ ਟੀਵੀ ਨੇ ਦੱਸਿਆ ਕਿ ਬਹਾਵਲਪੁਰ ਕੋਰ ਕਮਾਂਡਰ ਲੈਫਟੀਨੈਂਟ ਜਨਰਲ ਹਾਮਿਦ ਨੇ ਦੇਸ਼ ਦਾ ਸੈਨਾ ਮੁਖੀ ਨਾ ਚੁਣੇ ਜਾਣ ਤੋਂ ਬਾਅਦ ਜਲਦੀ ਰਿਟਾਇਰਮੈਂਟ ਲੈਣ ਦਾ ਫੈਸਲਾ ਕੀਤਾ ਹੈ।

ਜਨਰਲ ਅਸੀਮ ਮੁਨੀਰ ਨੂੰ ਥਲ ਸੈਨਾ ਦਾ ਮੁਖੀ ਨਿਯੁਕਤ ਕੀਤਾ ਗਿਆ

ਪਾਕਿਸਤਾਨ ਸਰਕਾਰ ਨੇ ਵੀਰਵਾਰ ਨੂੰ ਆਈਐਸਆਈ ਦੇ ਸਾਬਕਾ ਮੁਖੀ ਜਨਰਲ ਆਸਿਮ ਮੁਨੀਰ ਨੂੰ ਥਲ ਸੈਨਾ ਦਾ ਮੁਖੀ ਨਿਯੁਕਤ ਕੀਤਾ ਹੈ। ਇਸ ਨਾਲ ਹਾਈ-ਪ੍ਰੋਫਾਈਲ ਅਤੇ ਸੰਵੇਦਨਸ਼ੀਲ ਅਹੁਦੇ 'ਤੇ ਚੱਲ ਰਹੀਆਂ ਅਟਕਲਾਂ ਦਾ ਹੁਣ ਅੰਤ ਹੋ ਗਿਆ ਹੈ।

ਜਨਰਲ ਹਾਮਿਦ ਨੇ ਆਪਣਾ ਅਸਤੀਫ਼ਾ ਹਾਈਕਮਾਨ ਨੂੰ ਭੇਜਿਆ

ਡਾਨ ਨਿਊਜ਼ ਦੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਜਨਰਲ ਹਾਮਿਦ ਨੇ ਆਪਣਾ ਅਸਤੀਫਾ ਹਾਈਕਮਾਨ ਨੂੰ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਅਧਿਕਾਰੀਆਂ ਨੇ ਮੰਗਲਵਾਰ ਨੂੰ ਸੈਨਾ ਮੁਖੀ ਜਨਰਲ ਮੁਨੀਰ ਦੇ ਅਹੁਦਾ ਸੰਭਾਲਣ ਤੋਂ ਬਾਅਦ ਨਵੇਂ ਅਹੁਦੇ ਤੋਂ ਪਹਿਲਾਂ ਹੀ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ।

ਜੀਓ ਨਿਊਜ਼ ਨੇ ਵੀ ਪਰਿਵਾਰਕ ਸੂਤਰਾਂ ਦਾ ਹਵਾਲਾ ਦਿੰਦੇ ਹੋਏ ਅਸਤੀਫ਼ੇ ਦੀ ਜਾਣਕਾਰੀ ਦਿੱਤੀ

ਪਾਕਿਸਤਾਨੀ ਫ਼ੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼ (ਆਈਐਸਪੀਆਰ) ਤੋਂ ਇਸ ਘਟਨਾ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਹਾਲਾਂਕਿ, ਇਹ ਰਿਪੋਰਟਾਂ ਭਰੋਸੇਯੋਗ ਜਾਪਦੀਆਂ ਹਨ ਕਿਉਂਕਿ ਨਾ ਤਾਂ ਆਈਐਸਪੀਆਰ ਅਤੇ ਨਾ ਹੀ ਜਨਰਲ ਹਾਮਿਦ ਨੇ ਇਨ੍ਹਾਂ ਰਿਪੋਰਟਾਂ ਦਾ ਖੰਡਨ ਕੀਤਾ ਹੈ। ਇਸ ਦੇ ਨਾਲ ਹੀ ਜੀਓ ਨਿਊਜ਼ ਨੇ ਵੀ ਪਰਿਵਾਰਕ ਸੂਤਰਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਦੇ ਅਸਤੀਫੇ ਦੀ ਜਾਣਕਾਰੀ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਕਿ ਦੋਵੇਂ ਅਧਿਕਾਰੀ ਅਪ੍ਰੈਲ 2023 ਵਿੱਚ ਸੇਵਾਮੁਕਤ ਹੋਣ ਵਾਲੇ ਸਨ। ਉਹ ਜਨਰਲ ਸਾਹਿਰ ਸ਼ਮਸ਼ਾਦ ਮਿਰਜ਼ਾ ਅਤੇ ਜਨਰਲ ਮੁਨੀਰ ਤੋਂ ਜੂਨੀਅਰ ਸਨ, ਜਿਨ੍ਹਾਂ ਨੂੰ ਪਿਛਲੇ ਹਫ਼ਤੇ ਕ੍ਰਮਵਾਰ ਜੁਆਇੰਟ ਚੀਫ਼ ਆਫ਼ ਸਟਾਫ਼ ਕਮੇਟੀ ਅਤੇ ਚੀਫ਼ ਆਫ਼ ਆਰਮੀ ਸਟਾਫ਼ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ।

Posted By: Jaswinder Duhra