- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਅਧਿਕਾਰੀ ਮੁਤਾਬਕ ਬੇਪਛਾਣ ਹਮਲਾਵਰਾਂ ਨੇ ਗੁਰਦੁਆਰੇ ਦੇ ਅੰਦਰ ਗੋਲ਼ੀਬਾਰੀ ਕੀਤੀ, ਜਿਸ ’ਚ ਜਗਨਨਾਥ ਤੇ ਉਨ੍ਹਾਂ ਦੀ ਪਤਨੀ ਆਸਮਾ ਵੰਤੀ ਦੀ ਮੌਤ ਹੋ ਗਈ। ਹਮਲੇ ਦੇ ਪਿੱਛੇ ਕਾਰਨ ਪਤਾ ਲੱਗਣ ਤੇ ਇਸ ’ਚ ਸ਼ਾਮਲ ਲੋਕਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪਿਸ਼ਾਵਰ (ਏਜੰਸੀ) : ਪਾਕਿਸਤਾਨ ਦੇ ਉੱਤਰ-ਪੱਛਮੀ ਖ਼ੈਬਰ ਪਖਤੂਨਖਵਾ ਸੂਬੇ ’ਚ ਬੁੱਧਵਾਰ ਨੂੰ ਗੁਰਦੁਆਰੇ ਦੀ ਸਾਂਭ ਸੰਭਾਲ ਕਰਨ ਵਾਲੇ ਸਿੱਖ ਜੋੜੇ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਪਿਸ਼ਾਵਰ ਤੋਂ 60 ਕਿਲੋਮੀਟਰ ਉੱਤਰ-ਪੱਛਮ ’ਚ ਸਥਿਤ ਮਰਦਾਨ ਦੇ ਬਾਬੂ ਮੁਹੱਲਾ ਇਲਾਕੇ ’ਚ ਹੋਈ। ਪੁਲਿਸ ਅਧਿਕਾਰੀ ਮੁਤਾਬਕ ਬੇਪਛਾਣ ਹਮਲਾਵਰਾਂ ਨੇ ਗੁਰਦੁਆਰੇ ਦੇ ਅੰਦਰ ਗੋਲ਼ੀਬਾਰੀ ਕੀਤੀ, ਜਿਸ ’ਚ ਜਗਨਨਾਥ ਤੇ ਉਨ੍ਹਾਂ ਦੀ ਪਤਨੀ ਆਸਮਾ ਵੰਤੀ ਦੀ ਮੌਤ ਹੋ ਗਈ। ਹਮਲੇ ਦੇ ਪਿੱਛੇ ਕਾਰਨ ਪਤਾ ਲੱਗਣ ਤੇ ਇਸ ’ਚ ਸ਼ਾਮਲ ਲੋਕਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।