ਜੇਐੱਨਐੱਨ, ਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵੀਰਵਾਰ ਨੂੰ ਮਾਫ਼ੀ ਮੰਗੀ ਹੈ। ਇਹ ਗੱਲ ਉਨ੍ਹਾਂ ਦੇ ਬਚਾਅ ਪੱਖ ਦੇ ਵਕੀਲ ਫੈਜ਼ਲ ਚੌਧਰੀ ਨੇ ਵੀਰਵਾਰ ਨੂੰ ਕਹੀ। ਅਦਾਲਤ ਨੇ ਇਮਰਾਨ ਖ਼ਾਨ ਨੂੰ ਲਿਖਤੀ ਰੂਪ ਵਿੱਚ ਮਾਫ਼ੀ ਮੰਗਣ ਦਾ ਹੁਕਮ ਦਿੱਤਾ ਹੈ। ਇਸ ਲਈ ਉਨ੍ਹਾਂ ਨੂੰ 3 ਅਕਤੂਬਰ ਤਕ ਦਾ ਸਮਾਂ ਦਿੱਤਾ ਗਿਆ ਹੈ। ਦਰਅਸਲ, ਇਮਰਾਨ ਖਾਨ ਨੇ ਆਪਣੇ ਇੱਕ ਭਾਸ਼ਣ ਵਿੱਚ ਪੁਲਿਸ ਅਤੇ ਨਿਆਂਇਕ ਅਧਿਕਾਰੀਆਂ ਨੂੰ ਕਥਿਤ ਤੌਰ 'ਤੇ ਧਮਕੀ ਦਿੱਤੀ ਸੀ।
ਇੱਕ ਰੈਲੀ ਦੌਰਾਨ ਇਮਰਾਨ ਖ਼ਾਨ ਨੇ ਦੇਸ਼ ਧ੍ਰੋਹ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਗਏ ਆਪਣੇ ਸਹਿਯੋਗੀ ਸ਼ਾਹਬਾਜ਼ ਗਿੱਲ ਦੇ ਇਲਾਜ ਲਈ ਪੁਲਿਸ ਦੇ ਉੱਚ ਅਧਿਕਾਰੀਆਂ, ਚੋਣ ਕਮਿਸ਼ਨ ਅਤੇ ਸਿਆਸੀ ਵਿਰੋਧੀਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਚਿਤਾਵਨੀ ਦਿੱਤੀ ਸੀ। ਇਸ ਮਹੀਨੇ ਦੇ ਸ਼ੁਰੂ ਵਿੱਚ ਪਾਕਿਸਤਾਨ ਦੀ ਇੱਕ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਇੱਕ ਮਹਿਲਾ ਜੱਜ ਬਾਰੇ ਉਸ ਦੀਆਂ ਵਿਵਾਦਤ ਟਿੱਪਣੀਆਂ ਨਾਲ ਸਬੰਧਤ ਅਦਾਲਤੀ ਮਾਣਹਾਨੀ ਦੇ ਮਾਮਲੇ ਵਿੱਚ ਉਸ ਦੇ ਜਵਾਬ ਨੂੰ "ਅਸੰਤੁਸ਼ਟੀਜਨਕ" ਕਰਾਰ ਦਿੰਦਿਆਂ ਦੋਸ਼ ਆਇਦ ਕਰਨ ਦਾ ਫ਼ੈਸਲਾ ਕੀਤਾ।
Posted By: Jaswinder Duhra