- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਕ ਦਿਨ ਪਹਿਲਾਂ ਪੁਲਿਸ ਨੇ ਖ਼ਾਨ ਦੀ ਇਕ ਹੋਰ ਭੈਣ ਅਲੀਮਾ ਖ਼ਾਨ ਨੂੰ ਵੀ ਹਿਰਾਸਤ ’ਚ ਲਿਆ ਸੀ ਅਤੇ ਉਨ੍ਹਾਂ ਨੂੰ ਕੋਟ ਲਖਪਤ ਜੇਲ੍ਹ ਭੇਜ ਦਿੱਤਾ ਸੀ। ਦੋ ਹੋਰ ਭੈਣਾਂ ਦੀ 30 ਦਿਨਾਂ ਦੀ ਹਿਰਾਸਤ ਦੀ ਪੁਸ਼ਟੀ ਪਾਕਿਸਤਾਨੀ ਮੀਡੀਆ ਰਿਪੋਰਟਾਂ ਨੇ ਕੀਤੀ ਹੈ।

ਇਸਲਾਮਾਬਾਦ (ਏਜੰਸੀ) : ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਜੇਲ੍ਹ ਤੋਂ ਰਿਹਾਅ ਕਰਵਾਉਣ ਦੀ ਮੰਗ ਨੂੰ ਲੈ ਕੇ ਵਿਰੋਧ ਮਾਰਚ ਦੀ ਯੋਜਨਾ ਬਣਾਈ ਗਈ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਪੁਲਿਸ ਨੇ ਇਮਰਾਨ ਖ਼ਾਨ ਦੀਆਂ ਦੋ ਹੋਰ ਭੈਣਾਂ ਨੂੰ 30 ਦਿਨਾਂ ਲਈ ਗ੍ਰਿਫ਼ਤਾਰ ਕਰ ਲਿਆ। ਇਕ ਦਿਨ ਪਹਿਲਾਂ ਪੁਲਿਸ ਨੇ ਖ਼ਾਨ ਦੀ ਇਕ ਹੋਰ ਭੈਣ ਅਲੀਮਾ ਖ਼ਾਨ ਨੂੰ ਵੀ ਹਿਰਾਸਤ ’ਚ ਲਿਆ ਸੀ ਅਤੇ ਉਨ੍ਹਾਂ ਨੂੰ ਕੋਟ ਲਖਪਤ ਜੇਲ੍ਹ ਭੇਜ ਦਿੱਤਾ ਸੀ। ਦੋ ਹੋਰ ਭੈਣਾਂ ਦੀ 30 ਦਿਨਾਂ ਦੀ ਹਿਰਾਸਤ ਦੀ ਪੁਸ਼ਟੀ ਪਾਕਿਸਤਾਨੀ ਮੀਡੀਆ ਰਿਪੋਰਟਾਂ ਨੇ ਕੀਤੀ ਹੈ।
ਇਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਪੁਲਿਸ ਨੇ ਖ਼ਾਨ ਦੀਆਂ ਭੈਣਾਂ ਡਾ. ਉਜ਼ਮਾ ਖ਼ਾਨ ਅਤੇ ਨੂਰੀਨ ਨਿਆਜ਼ੀ ਨੂੰ ਉਨ੍ਹਾਂ ਦੇ ਭਤੀਜਿਆਂ ਸਮੇਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਨੂੰ ਕੋਟ ਲਖਪਤ ਜੇਲ੍ਹ ਭੇਜ ਦਿੱਤਾ ਗਿਆ, ਜਿੱਥੇ ਅਲੀਮਾ ਨੂੰ ਹਿਰਾਸਤ ’ਚ ਲਏ ਜਾਣ ਤੋਂ ਬਾਅਦ ਭੇਜਿਆ ਗਿਆ ਸੀ। ਇਹ ਗ੍ਰਿਫ਼ਤਾਰੀਆਂ ਪੀਟੀਆਈ ਦੇ ਦੇਸ਼ਵਿਆਪੀ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਹੋਈਆਂ ਹਨ, ਜਿਸ ’ਚ ਖ਼ਾਨ ਦੀ ਰਿਹਾਈ ਦੀ ਮੰਗ ਨੂੰ ਲੈ ਕੇ 27 ਸਤੰਬਰ ਨੂੰ ਇਸਲਾਮਾਬਾਦ ਤੱਕ ਮਾਰਚ ਦੀ ਯੋਜਨਾ ਵੀ ਸ਼ਾਮਲ ਹੈ। ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਸੋਮਵਾਰ ਨੂੰ ਖ਼ਾਨ ਦੀ ਪਾਰਟੀ ਨੂੰ ਸੜਕਾਂ ’ਤੇ ਵਿਰੋਧ ਪ੍ਰਦਰਸ਼ਨ ਨਾ ਕਰਨ ਦੀ ਚਿਤਾਵਨੀ ਦਿੱਤੀ।