ਪਿਸ਼ਾਵਰ (ਪੀਟੀਆਈ) : ਉੱਤਰੀ-ਪੱਛਮੀ ਪਾਕਿਸਤਾਨ 'ਚ ਸੋਮਵਾਰ ਨੂੰ ਬਾਰੂਦੀ ਸੁਰੰਗ ਧਮਾਕੇ ਵਿਚ 12 ਤੇ 8 ਸਾਲ ਦੇ ਦੋ ਬੱਚਿਆਂ ਦੀ ਮੌਤ ਹੋ ਗਈ। ਇਹ ਧਮਾਕਾ ਖ਼ੈਬਰ ਪਖਤੂਨਖਵਾ ਸੂਬੇ ਦੇ ਦੱਖਣੀ ਵਜ਼ੀਰਿਸਤਾਨ ਸਥਿਤ ਕਬਾਇਲੀ ਇਲਾਕੇ ਦੀ ਸ਼ਾਵਾਲ ਵੈਲੀ 'ਚ ਹੋਇਆ। ਇਹ ਇਲਾਕਾ ਅਫ਼ਗਾਨਿਸਤਾਨ ਦੀ ਸਰਹੱਦ ਨਾਲ ਲੱਗਦਾ ਹੈ। ਖ਼ੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਮਹਿਮੂਦ ਖ਼ਾਨ ਨੇ ਬਾਰੂਦੀ ਸੁਰੰਗ ਧਮਾਕੇ 'ਚ ਦੋ ਬੱਚਿਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਬਾਇਲੀ ਲੋਕਾਂ ਦੀਆਂ ਸ਼ਾਂਤੀ ਲਈ ਕੀਤੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।