ਪਾਕਿਸਤਾਨ 'ਚ ਦਹਿਸ਼ਤਗਰਦੀ ਦਾ ਨੰਗਾ ਨਾਚ: ਅੱਤਵਾਦੀਆਂ ਨੇ ਸਕੂਲ ਦੀ ਇਮਾਰਤ ਨੂੰ ਬੰਬ ਨਾਲ ਉਡਾਇਆ, ਇਲਾਕੇ 'ਚ ਸਨਸਨੀ
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਅਣਪਛਾਤੇ ਹਮਲਾਵਰਾਂ ਨੇ ਗਰਲਜ਼ ਪ੍ਰਾਇਮਰੀ ਸਕੂਲ ਦੀ ਇਮਾਰਤ ਨੂੰ ਬੰਬ ਨਾਲ ਉਡਾ ਦਿੱਤਾ। ਅਫ਼ਗਾਨਿਸਤਾਨ ਦੀ ਸਰਹੱਦ ਨਾਲ ਲੱਗੇ ਦੱਖਣੀ ਵਜ਼ੀਰਿਸਤਾਨ ਜ਼ਿਲ੍ਹੇ ਦੀ ਬਿਰਮਲ ਤਹਿਸੀਲ ਦੇ ਸਾਰਾ ਘੋਵਾਰਾ ਇਲਾਕੇ ਵਿਚ ਸਥਿਤ ਇਸ ਸਕੂਲ ਨੂੰ ਮੰਗਲਵਾਰ ਦੇਰ ਰਾਤ ਡਾਇਨਾਮਾਈਟ ਨਾਲ ਨਸ਼ਟ ਕਰ ਦਿੱਤਾ ਗਿਆ। ਹਾਲੀਆ ਮਹੀਨਿਆਂ ਵਿਚ ਦੱਖਣੀ ਵਜ਼ੀਰਿਸਤਾਨ ਵਿਚ ਵਿੱਦਿਅਕ ਅਦਾਰਿਆਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲਿਆਂ ਵਿਚ ਵਾਧਾ ਹੋਇਆ ਹੈ।
Publish Date: Thu, 25 Jun 2026 10:49 AM (IST)
Updated Date: Thu, 25 Jun 2026 10:50 AM (IST)
ਪਿਸ਼ਾਵਰ (ਪੀਟੀਆਈ) : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਅਣਪਛਾਤੇ ਹਮਲਾਵਰਾਂ ਨੇ ਗਰਲਜ਼ ਪ੍ਰਾਇਮਰੀ ਸਕੂਲ ਦੀ ਇਮਾਰਤ ਨੂੰ ਬੰਬ ਨਾਲ ਉਡਾ ਦਿੱਤਾ। ਅਫ਼ਗਾਨਿਸਤਾਨ ਦੀ ਸਰਹੱਦ ਨਾਲ ਲੱਗੇ ਦੱਖਣੀ ਵਜ਼ੀਰਿਸਤਾਨ ਜ਼ਿਲ੍ਹੇ ਦੀ ਬਿਰਮਲ ਤਹਿਸੀਲ ਦੇ ਸਾਰਾ ਘੋਵਾਰਾ ਇਲਾਕੇ ਵਿਚ ਸਥਿਤ ਇਸ ਸਕੂਲ ਨੂੰ ਮੰਗਲਵਾਰ ਦੇਰ ਰਾਤ ਡਾਇਨਾਮਾਈਟ ਨਾਲ ਨਸ਼ਟ ਕਰ ਦਿੱਤਾ ਗਿਆ। ਹਾਲੀਆ ਮਹੀਨਿਆਂ ਵਿਚ ਦੱਖਣੀ ਵਜ਼ੀਰਿਸਤਾਨ ਵਿਚ ਵਿੱਦਿਅਕ ਅਦਾਰਿਆਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲਿਆਂ ਵਿਚ ਵਾਧਾ ਹੋਇਆ ਹੈ।
ਪੁਲਿਸ ਅਧਿਕਾਰੀ ਤਾਹਿਰ ਸ਼ਾਹ ਨੇ ਦੱਸਿਆ ਕਿ ਬੁੱਧਵਾਰ ਦੁਪਹਿਰ ਤੱਕ ਕਿਸੇ ਵੀ ਵਿਅਕਤੀ ਜਾਂ ਸਮੂਹ ਨੇ ਸਕੂਲ ਦੀ ਇਮਾਰਤ ਨੂੰ ਉਡਾਉਣ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਅਣਪਛਾਤੇ ਹਮਲਾਵਰਾਂ ਨੇ ਇਸ ਤੋਂ ਪਹਿਲਾਂ ਫਰਵਰੀ ਤੇ ਮਾਰਚ ਵਿਚ ਬਿਰਮਲ ਤਹਿਸੀਲ ਦੇ ਦੋ ਸਕੂਲਾਂ ਨੂੰ ਨਿਸ਼ਾਨਾ ਬਣਾਇਆ ਸੀ। ਇਸੇ ਤਰ੍ਹਾਂ 2025 ਵਿਚ ਦਸੰਬਰ ਵਿਚ ਉੱਤਰੀ ਵਜ਼ੀਰਿਸਤਾਨ ਦੇ ਮੀਰ ਅਲੀ ਵਿਚ ਇਕ ਸਰਕਾਰੀ ਗਰਲਜ਼ ਸਕੂਲ ਨੂੰ ਵੀ ਬੰਬ ਨਾਲ ਉਡਾ ਦਿੱਤਾ ਗਿਆ ਸੀ ਜਦਕਿ ਅਕਤੂਬਰ ਵਿਚ ਲੱਕੀ ਮਾਰਵਤ ਜ਼ਿਲ੍ਹੇ ਦੇ ਵਾਂਡਾ ਜਾਹਿਦਗੁਲ ਇਲਾਕੇ ਵਿਚ ਇਕ ਸਰਕਾਰੀ ਗਰਲਜ਼ ਪ੍ਰਾਇਮਰੀ ਸਕੂਲ ਦੀ ਇਮਾਰਤ ਨੂੰ ਬੰਬ ਨਾਲ ਉਡਾ ਦਿੱਤਾ ਗਿਆ ਸੀ।