ਜੇਐੱਨਐੱਨ, ਲਾਹੌਰ : ਭ੍ਰਿਸ਼ਟਾਚਾਰ ਦੇ ਮਾਮਲੇ 'ਚ ਜੇਲ੍ਹ ਦੀ ਸਜਾ ਕੱਟ ਰਹੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀਆਂ ਮੁਸੀਬਤਾਂ ਵਧਦੀਆਂ ਜਾ ਰਹੀਆਂ ਹਨ। ਉਨ੍ਹਾਂ ਨੂੰ ਭ੍ਰਿਸ਼ਟਾਚਾਰ ਨਾਲ ਜੁੜੇ ਇਕ ਹੋਰ ਮਾਮਲੇ 'ਚ ਸ਼ੁੱਕਰਵਾਰ ਨੂੰ 14 ਦਿਨ ਦੀ ਰਿਮਾਂਡ 'ਤੇ ਭੇਜ ਦਿੱਤਾ ਗਿਆ। ਸ਼ਰੀਫ ਤੇ ਉਨ੍ਹਾਂ ਦਾ ਪਰਿਵਾਰ ਭ੍ਰਿਸ਼ਟਾਚਾਰ ਨਾਲ ਜੁੜੇ ਕਈ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ। ਪਾਕਿਸਤਾਨ ਦੀ ਭ੍ਰਿਸ਼ਟਾਚਾਰ ਰੋਂਧੀ ਏਜੰਸੀ ਐੱਨਏਬੀ ਨੇ ਚੌਧਰੀ ਸ਼ੂਗਰ ਮਿੱਲ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਸ਼ਰੀਫ ਨੂੰ ਕੋਟ ਲਖਪਤ ਜੇਲ੍ਹ ਤੋਂ ਗ੍ਰਿਫ਼ਤਾਰ ਕਰ ਐੱਨਬੀ ਅਦਾਲਤ 'ਚ ਪੇਸ਼ ਕੀਤਾ।

ਤਿੰਨ ਵਾਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਰਹਿ ਚੁੱਕੇ ਸ਼ਰੀਫ ਅਲ-ਅਜੀਜੀਆ ਸਟੀਲ ਮਿਲ ਭ੍ਰਿਸ਼ਟਾਚਾਰ ਮਾਮਲੇ 'ਚ ਮਿਲੀ ਸੱਤ-ਸੱਤ ਸਾਲ ਦੀ ਸਜ਼ਾ ਇਸੇ ਜੇਲ੍ਹ 'ਚ ਕੱਟ ਰਹੇ ਸਨ। ਐੱਨਏਬੀ ਦੇ ਵਕੀਲ ਨੇ ਮਨੀ ਲਾਂਡਰਿੰਗ ਮਾਮਲੇ 'ਚ ਸ਼ਰੀਫ ਦੀ 15 ਦਿਨਾਂ ਦੀ ਰਿਮਾਂਡ ਮੰਗੀ ਸੀ।

Posted By: Amita Verma