ਜੇਐੱਨਐੱਨ, ਪਾਕਿਸਤਾਨ/ਪੀਟੀਆਈ : ਪਾਕਿਸਤਾਨ ਨੇ ਸ਼ੁੱਕਰਵਾਰ ਨੂੰ ਭਾਰਤ ਤੋਂ ਕੁਲਭੂਸ਼ਣ ਜਾਧਵ ਮਾਮਲੇ 'ਚ ਵਕੀਲ ਨਿਯੁਕਤ ਕਰਨ ਦੀ ਅਪੀਲ ਕੀਤੀ। ਇਸ ਮਾਮਲੇ 'ਚ ਵੀਰਵਾਰ ਨੂੰ ਸੁਣਵਾਈ ਦੌਰਾਨ ਇਸਲਾਮਾਬਾਦ ਹਾਈ ਕੋਰਟ ਨੇ ਪਾਕਿਸਤਾਨ ਦੇ ਵਿਦੇਸ਼ ਵਿਭਾਗ ਨੂੰ ਭਾਰਤ ਨਾਲ ਗੱਲ ਕਰਨ ਦਾ ਨਿਰਦੇਸ਼ ਦਿੱਤਾ ਸੀ। ਪਾਕਿਸਤਾਨ ਦੇ ਵਿਦੇਸ਼ ਵਿਭਾਗ ਦੇ ਬੁਲਾਰੇ ਜ਼ਾਹਿਰ ਹਫ਼ੀਜ਼ ਚੌਧਰੀ ਨੇ ਦੱਸਿਆ ਕਿ ਜਾਧਵ ਦਾ ਵਕੀਲ ਨਿਯੁਕਤ ਕਰਨ ਲਈ ਭਾਰਤ ਨੂੰ ਮੁੜ ਅਪੀਲ ਕੀਤੀ ਗਈ ਹੈ।

ਇਸਲਾਮਾਬਾਦ ਹਾਈ ਕੋਰਟ ਨੇ ਪਾਕਿ ਵਿਦੇਸ਼ ਮੰਤਰਾਲੇ ਨੂੰ ਦਿੱਤਾ ਨਿਰਦੇਸ਼

ਪਾਕਿਸਤਾਨ ਦੀ ਜੇਲ੍ਹ 'ਚ ਬੰਦ ਭਾਰਤ ਦੇ ਸਾਬਕਾ ਨੇਵੀ ਅਫ਼ਸਰ ਕੁਲਭੂਸ਼ਣ ਜਾਧਵ 'ਤੇ ਉੱਥੋਂ ਦੀ ਫ਼ੌਜੀ ਅਦਾਲਤ ਨੇ ਜਾਸੂਸੀ ਦਾ ਦੋਸ਼ ਲਾਉਂਦਿਆਂ ਮੌਤ ਦੀ ਸਜ਼ਾ ਸੁਣਾਈ ਸੀ। ਇਸ ਖ਼ਿਲਾਫ਼ ਭਾਰਤ ਨੇ ਹੇਗ ਦੀ ਇੰਟਰਨੈਸ਼ਨਲ ਕੋਰਟ ਆਫ ਜਸਟਿਸ 'ਚ ਅਪੀਲ ਕੀਤੀ ਸੀ। ਜੁਲਾਈ, 2019 'ਚ ਆਈਸੀਜੇ ਨੇ ਆਪਣੇ ਫ਼ੈਸਲੇ 'ਚ ਕਿਹਾ ਸੀ ਕਿ ਪਾਕਿਸਤਾਨ ਨੂੰ ਜਾਧਵ 'ਤੇ ਲੱਗੇ ਦੋਸ਼ਾਂ ਤੇ ਸਜ਼ਾ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਤੇ ਭਾਰਤ ਲਈ ਡਿਪਲੋਮੈਟ ਪਹੁੰਚ ਯਕੀਨੀ ਬਣਾਉਣੀ ਚਾਹੀਦੀ ਹੈ। ਪਿਛਲੇ ਸਾਲ ਪਾਕਿਸਤਾਨ ਸਰਕਾਰ ਨੇ ਵਿਸ਼ੇਸ਼ ਆਰਡੀਨੈਂਸ ਲਿਆ ਕੇ ਇਸਲਾਮਾਬਾਦ ਹਾਈ ਕੋਰਟ 'ਚ ਮਾਮਲਾ ਦਰਜ ਕਰਵਾਇਆ ਸੀ।

Posted By: Amita Verma