ਇਸਲਾਮਾਬਾਦ, ਏਜੰਸੀ : ਪਾਕਿਸਤਾਨ 'ਚ ਸ਼ੁੱਕਰਵਾਰ ਨੂੰ ਤਮਾਮ ਸੋਸ਼ਲ ਮੀਡੀਆ ਪਲੇਟਫਾਰਮ ਨੂੰ ਬਲਾਕ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਦੇਸ਼ ਦੇ ਗ੍ਰਹਿ ਮੰਤਰਾਲੇ ਵੱਲੋਂ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਪਾਕਿਸਤਾਨ ਟੈਲੀਕਮਿਊਨੀਕੇਸ਼ਨ ਅਥਾਰਟੀ ਦੇ ਚੇਅਰਮੈਨ ਨੂੰ ਇਹ ਹੁਕਮ ਦਿੱਤਾ ਗਿਆ ਹੈ ਕਿ 16 ਅਪ੍ਰੈਲ, ਸ਼ੁੱਕਰਵਾਰ ਨੂੰ ਦੇਸ਼ ਭਰ ਵਿਚ ਚਾਰ ਘੰਟੇ ਲਈ ਸੋਸ਼ਲ ਮੀਡੀਆ ਪਲੇਟਫਾਰਮ- ਟਵਿੱਟਰ, ਫੇਸਬੁੱਕ, ਵ੍ਹਟਸਐਪ, ਯੂਟਿਊਬ ਤੇ ਟੈਲੀਗ੍ਰਾਮ ਨੂੰ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤਾ ਜਾਵੇਗਾ।

ਮੰਤਰਾਲੇ ਨੇ ਜੀਓ ਨਿਊਜ਼ ਨੂੰ ਦੱਸਿਆ ਕਿ ਪਾਕਿਸਤਾਨ ਟੈਲੀਕਮਿਊਨੀਕੇਸ਼ਨ ਅਥਾਰਟੀ ਨੇ ਉਨ੍ਹਾਂ ਦੇ ਹੁਕਮ 'ਤੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਰੋਕ ਲਗਾਈ ਹੈ। ਪਾਕਿਸਤਾਨ ਨੇ ਸ਼ੁੱਕਰਵਾਰ ਨੂੰ ਹਿੰਸਕ ਇਸਲਾਮਕ ਗਰੁੱਪ ਕਾਰਨ ਦੇਸ਼ ਭਰ ਵਿਚ ਸ਼ੁੱਕਰਵਾਰ ਨੂੰ ਸਾਰੇ ਸੋਸ਼ਲ ਮੀਡੀਆ ਐਪਸ 'ਤੇ ਰੋਕ ਲਗਾ ਦਿੱਤੀ ਹੈ। ਰਾਇਟਰਸ ਅਨੁਸਾਰ, ਟੈਲੀਕਮਿਊਨੀਕੇਸ਼ਨਜ਼ ਅਥਾਰਟੀ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਦੇਸ਼ ਵਿਚ ਸੁਰੱਖਿਆ ਵਿਵਸਥਾ ਕਾਇਮ ਰੱਖਣ ਲਈ ਇਹ ਕਦਮ ਉਠਾਇਆ ਗਿਆ ਹੈ।

ਇਹ ਕਾਰਵਾਈ ਗ੍ਰਹਿ ਮੰਤਰਾਲੇ ਵੱਲੋਂ PTA ਚੇਅਰਮੈਨ ਨੂੰ ਪੱਤਰ ਭੇਜਣ ਤੋਂ ਬਾਅਦ ਕੀਤੀ ਗਈ। ਮੰਤਰਾਲੇ ਨੇ ਆਪਣੇ ਪੱਤਰ ਵਿਚ PTA ਨੂੰ ਤੁਰੰਤ ਕਰਵਾਈ ਕਰਨ ਦੀ ਅਪੀਲ ਕੀਤੀ। ਮੰਤਰਾਲੇ ਦੇ ਸੈਕਸ਼ਨ ਅਫਸਰ ਅਬਦੁੱਲ ਰੱਜ਼ਾਕ ਨੇ ਪੱਤਰ ਵਿਚ ਲਿਖਿਆ, 'ਦੇਸ਼ ਭਰ ਵਿਚ 16 ਅਪ੍ਰੈਲ 2021 ਦੀ ਸਵੇਰ 11 ਵਜੇ ਤੋਂ ਦੁਪਹਿਰੇ 3 ਵਜੇ ਤਕ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਮੁਕੰਮਲ ਰੋਕ ਲਗਾ ਦਿੱਤੀ ਜਾਵੇ।'

ਵੱਖ-ਵੱਖ ਮੀਡੀਆ ਰਿਪੋਰਟਾਂ ਅਨੁਸਾਰ, ਪਾਕਿਸਤਾਨ 'ਚ ਫਰਾਂਸ ਵਿਰੋਧੀ ਪ੍ਰਦਰਸ਼ਨਾਂ ਨੂੰ ਦੇਖਦੇ ਹੋਏ ਇਹ ਕਦਮ ਉਠਾਇਆ ਗਿਆ ਹੈ। ਲਾਹੌਰ 'ਚ ਏਜੰਸੀਆਂ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਦੀ ਨਮਾਜ਼ ਤੋਂ ਬਾਅਦ ਤਹਿਰੀਕ-ਏ-ਲਬਾਬ (TLP ਪਾਰਟੀ ਵੱਲੋਂ ਹਿੰਸਕ ਪ੍ਰਦਰਸ਼ਨ ਦੀ ਸੰਭਾਵਨਾ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਗਿਆ ਹੈ। TLP ਆਪਣੇ ਆਗੂ ਸਾਦ ਹੁਸੈਨ ਰਿਜ਼ਵੀ ਦੀ ਗ੍ਰਿਫ਼ਤਾਰੀ ਨੂੰ ਫਰਾਂਸ ਦੇ ਖ਼ਿਲਾਫ਼ ਕਾਰਟੂਨ ਵਿਵਾਦ ਸਬੰਧੀ ਪ੍ਰਦਰਸ਼ਨ ਕਰ ਰਹੀ ਹੈ।

Posted By: Seema Anand