ਪੀਟੀਆਈ, ਇਸਲਾਮਾਬਾਦ : ਮਾੜੀ ਸਿਹਤ ਵਿਵਸਥਾ ਕਾਰਨ ਕੋਰੋਲਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਵਿਚ ਪਾਕਿਸਤਾਨ ਸਰਕਾਰ ਨਾਕਾਮ ਦਿਖਾਈ ਦੇ ਰਹੀ ਹੈ। ਪਾਕਿਸਤਾਨ ਵਿਚ ਕੋਰੋਨਾ ਵਾਇਰਸ ਮਾਮਲੇ ਵੱਧ ਕੇ 4072 ਹੋ ਗਏ ਹਨ। ਰਾਸ਼ਟਰੀ ਸਿਹਤ ਸੇਵਾ ਮੰਤਰਾਲਾ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 208 ਨਵੇਂ ਮਾਮਲੇ ਸਾਹਮਣੇ ਆਏ ਹਨ।

ਉਥੇ ਸੈਨਾ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਆਪਣੇ ਮਰਨ ਵਾਲਿਆਂ ਦਾ ਅੰਕੜਾ ਵਧਣ ਤੋਂ ਬਾਅਦ ਆਪਣੇ ਸੀਨੀਅਰ ਕਮਾਂਡਰਾਂ ਨੂੰ ਮਹਾਮਾਰੀ ਦਾ ਮੁਕਾਬਲਾ ਕਰਨ ਵਿਚ ਸੰਘੀ ਅਤੇ ਸੂਬਾ ਸਰਕਾਰਾਂ ਨੂੰ ਪੂਰਨ ਸਮਰਥਨ ਦੇਣ ਦਾ ਨਿਰਦੇਸ਼ ਦਿੱਤਾ ਹੈ।

ਦੱਸ ਦੇਈਏ ਕਿ ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਚਾਰ ਹੋਰ ਲੋਕਾਂ ਦੀ ਮੌਤ ਹੋਈ ਹੈ, ਜਿਸ ਬਾਅਦ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 56 ਹੋ ਗਿਆ ਹੈ ਜਦਕਿ 467 ਮਰੀਜ਼ ਠੀਕ ਹੋ ਗਏ ਹਨ। ਉਥੇ 25 ਮਰੀਜ਼ਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਪਾਕਿਸਤਾਨ ਵਿਚ ਹੁਣ ਤਕ42159 ਲੋਕਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਹੈ, ਜਿਸ ਵਿਚ ਪਿਛਲੇ24 ਘੰਟਿਆਂ ਵਿਚ3076 ਵੀ ਸ਼ਾਮਲ ਹੈ।

Posted By: Tejinder Thind