ਇਸਲਾਮਾਬਾਦ: Pakistan requests UN Security Council meeting on Kashmir ਭਾਰਤ ਸਰਕਾਰ ਦੇ ਧਾਰਾ 370 ਹਟਾਉਣ ਦੇ ਫ਼ੈਸਲੇ ਖ਼ਿਲਾਫ਼ ਕੌਮਾਂਤਰੀ ਸਮਰਥਨ ਨਾ ਮਿਲਦਾ ਦੇਖ ਪਾਕਿਸਤਾਨ ਨੇ ਹੁਣ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਨੂੰ ਗੁਜ਼ਾਰਿਸ਼ ਕੀਤੀ ਹੈ। ਪਾਕਿਸਤਾਨ ਨੇ ਕਸ਼ਮੀਰ ਮੁੱਦੇ 'ਤੇ ਸੰਯੁਕਤ ਰਾਸ਼ਟਰ ਪ੍ਰੀਸ਼ਦ ਦੀ ਤੁਰੰਤ ਬੈਠਕ ਬੁਲਾਉਣ ਦੀ ਫ਼ਰਿਆਦ ਕੀਤੀ ਹੈ। ਸਮਾਚਾਰ ਏਜੰਸੀ ਰਾਇਟਸ ਨੇ ਪਾਕਿਸਤਾਨ ਵਿਦੇਸ਼ ਮੰਤਰਾਲੇ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਪੱਤਰ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਏਜੰਸੀ ਮੁਤਾਬਿਕ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਸੰਯੁਕਤ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨ ਜੋਆਨਾ ਰੋਨੇਕਾ ਨੂੰ ਲਿਖੇ ਪੱਤਰ 'ਚ ਭਾਰਤ-ਪਾਕਿਸਤਾਨ ਦੇ ਮੁੱਦੇ 'ਤੇ ਬੈਠਕ 'ਚ ਭਾਗ ਲੈਣ ਦੀ ਅਪੀਲ ਕੀਤੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਧਾਰਾ 370 ਨੂੰ ਹਟਾਏ ਜਾਣ ਦੇ ਸਬੰਧ 'ਚ ਪਾਕਿਸਤਾਨ ਵੱਲੋਂ ਲਿਖੇ ਪੱਤਰ 'ਚ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨ ਜੋਆਨਾ ਰੋਨੇਕਾ ਨੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇੱਥੋਂ ਤਕ ਕਿ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਨੇ ਵੀ ਇਸ ਮੁੱਦੇ 'ਚ ਕੋਈ ਗੰਭੀਰ ਟਿੱਪਣੀ ਨਹੀਂ ਕੀਤੀ ਹੈ।

Posted By: Akash Deep