- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਲੀਮਾ ਨੂੰ ਜਿਤੇ 20 ਸਤੰਬਰ ਨੂੰ ਹਿਰਾਸਤ ’ਚ ਲਿਆ ਗਿਆ ਸੀ, ਉਥੇ ਹੀ ਉਜ਼ਮਾ ਤੇ ਨੂਰੀਨ ਨੂੰ ਅਗਲੇ ਦਿਨ ਹਿਰਾਸਤ ’ਚ ਲਿਆ ਗਿਆ ਸੀ। ਇਹ ਕਾਰਵਾਈ ਉਦੋਂ ਕੀਤੀ ਗਈ, ਜਦੋਂ ਜੇਲ੍ਹ ’ਚ ਬੰਦ ਇਮਰਾਨ ਖ਼ਾਨ ਦੇ ਸਮਰਥਨ ’ਚ ਲੋਕਾਂ ਨੂੰ ਇਕਜੁੱਟ ਕਰਨ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਸਨ।

ਲਾਹੌਰ (ਪੀਟੀਆਈ) : ਪਾਕਿਸਤਾਨ ਦੇ ਪੰਜਾਬ ਸੂਬੇ ਦੀ ਸਰਕਾਰ ਨੇ ਲੋਕ ਸੁਰੱਖਿਆ ਕਾਨੂੰਨ ਦੇ ਤਹਿਤ ਜੇਲ੍ਹ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀਆਂ ਤਿੰਨ ਭੈਣਾਂ ਦੀ ਹਿਰਾਸਤ ਨੂੰ 30 ਹੋਰ ਦਿਨਾਂ ਲਈ ਵਧਾ ਦਿੱਤਾ ਹੈ। ਅਲੀਮਾ ਖ਼ਾਨ, ਨੂਰੀਨ ਨਿਆਜ਼ੀ ਤੇ ਉਜ਼ਮਾ ਖ਼ਾਨ ਨੂੰ ਲਾਹੌਰ ਦੀ ਕੋਟ ਲਖਪਤ ਜੇਲ੍ਹ ’ਚ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਹਿਰਾਸਤ ’ਚ ਰੱਖਿਆ ਗਿਆ ਹੈ।
ਅਲੀਮਾ ਨੂੰ ਜਿਤੇ 20 ਸਤੰਬਰ ਨੂੰ ਹਿਰਾਸਤ ’ਚ ਲਿਆ ਗਿਆ ਸੀ, ਉਥੇ ਹੀ ਉਜ਼ਮਾ ਤੇ ਨੂਰੀਨ ਨੂੰ ਅਗਲੇ ਦਿਨ ਹਿਰਾਸਤ ’ਚ ਲਿਆ ਗਿਆ ਸੀ। ਇਹ ਕਾਰਵਾਈ ਉਦੋਂ ਕੀਤੀ ਗਈ, ਜਦੋਂ ਜੇਲ੍ਹ ’ਚ ਬੰਦ ਇਮਰਾਨ ਖ਼ਾਨ ਦੇ ਸਮਰਥਨ ’ਚ ਲੋਕਾਂ ਨੂੰ ਇਕਜੁੱਟ ਕਰਨ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਸਨ।
ਪੰਜਾਬ ਦੇ ਅਸਿਸਟੈਂਟ ਐਡਵੋਕੇਟ ਜਨਰਲ ਨੇ ਸੋਮਵਾਰ ਨੂੰ ਲਾਹੌਰ ਹਾਈ ਕੋਰਟ ਨੂੰ ਦੱਸਿਆ ਕਿ ਲਾਹੌਰ ਦੇ ਡਿਪਟੀ ਕਮਿਸ਼ਨਰ ਦੀ ਸਿਫਾਰਿਸ਼ ’ਤੇ ਸਰਕਾਰ ਨੇ ਖ਼ਾਨ ਦੀਆਂ ਤਿੰਨ ਭੈਣਾਂ ਦੀ ਹਿਰਾਸਤ ਨੂੰ 30 ਹੋਰ ਦਿਨਾਂ ਲਈ ਵਧਾ ਦਿੱਤਾ ਹੈ। ਇਸ ਤੋਂ ਬਾਅਦ ਕੋਰਟ ਨੇ ਤਿੰਨਾਂ ਦੀ ਰਿਹਾਈ ਦੀ ਮੰਗ ਕਰਨ ਵਾਲੀ ਪਟੀਸ਼ਨ ਦੀ ਨਿਪਟਾਰਾ ਕਰ ਦਿੱਤਾ। ਇਹ ਪਟੀਸ਼ਨ ਅਲੀਮਾ ਦੇ ਪੁੱਤਰ ਸ਼ਹਿਰਜ ਨੇ ਦਾਇਰ ਕੀਤੀ ਸੀ, ਜਿਸ ਵਿਚ ਭੈਣਾਂ ਦੀ ਹਿਰਾਸਤ ਨੂੰ ਚੁਣੌਤੀ ਦਿੱਤੀ ਗਈ ਸੀ। ਪਟੀਸ਼ਨਰ ਦੇ ਵਕੀਲ ਨੇ ਪਿਛਲੇ ਹਫ਼ਤੇ ਕੋਰਟ ਨੂੰ ਦੱਸਿਆ ਸੀ ਕਿ ਹਿਰਾਸਤ ਮਿਆਦ ਪੂਰੀ ਹੋਣ ਦੇ ਬਾਵਜੂਦ ਤਿੰਨੇ ਭੈਣਾਂ ਜੇਲ੍ਹ ’ਚ ਹੀ ਹਨ।