ਲੰਡਨ : ਦਿੱਲੀ 'ਚ ਚੱਲ ਰਹੇ ਕਿਸਾਨ ਅੰਦੋਲਨ 'ਚ ਸ਼ਾਮਲ ਵੱਡੀ ਗਿਣਤੀ ਕਿਸਾਨਾਂ ਨੂੰ NIA ਵੱਲੋਂ ਨੋਟਿਸ ਜਾਰੀ ਕਰਨ ਦਾ ਮੁੱਦਾ ਪਹਿਲੇ ਬਰਤਾਨਵੀ ਐੱਮਪੀ ਤਨਮਨਜੀਤ ਸਿੰਘ ਢੇਸੀ ਨੇ ਮੰਗਲਵਾਰ ਨੂੰ ਹਾਊਸ ਆਫ ਕਾਮਨਜ਼ 'ਚ ਚੁੱਕਿਆ। ਐੱਮਪੀ ਢੇਸੀ ਨੇ ਵਿਦੇਸ਼ ਮੰਤਰੀ ਨੂੰ ਸਵਾਲ ਕੀਤਾ ਕਿ ਹਾਊਸ ਆਫ ਕਾਮਨਜ਼ ਦੇ 100 ਤੋਂ ਜ਼ਿਆਦਾ ਮੈਂਬਰ ਕਿਸਾਨੀ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਲਈ ਪਹਿਲਾਂ ਹੀ ਦਸਤਖ਼ਤ ਪੱਤਰ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੂੰ ਦੇ ਚੁੱਕੇ ਹਨ, ਜਿਨ੍ਹਾਂ ਦੇ ਰਿਸਪਾਂਸ ਦੀ ਉਨ੍ਹਾਂ ਨੂੰ ਉਡੀਕ ਹੈ।

ਇਸ ਸਵਾਲ ਦਾ ਜਵਾਬ ਦਿੰਦਿਆਂ ਵਿਦੇਸ਼ ਰਾਜ ਸਕੱਤਰ ਡੋਮਿਨਿਕ ਰਾਬ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਐੱਮਪੀਜ਼ ਦੀ ਚਿੰਤਾ ਤੋਂ ਭਲੀ-ਭਾਂਤ ਵਾਕਫ਼ ਹਨ ਤੇ ਬੀਤੇ ਵਰ੍ਹੇ ਦਸੰਬਰ 'ਚ ਆਪਣੀ ਭਾਰਤ ਯਾਤਰਾ ਦੌਰਾਨ ਜੌਨਸਨ ਨੇ ਭਾਰਤੀ ਵਿਦੇਸ਼ ਮੰਤਰੀ ਸੁਬਰਾਮਣੀਅਮ ਜੈਸ਼ੰਕਰ ਨਾਲ ਇਸ ਬਾਰੇ ਚਰਚਾ ਕੀਤੀ ਸੀ।

Posted By: Seema Anand