ਲੰਡਨ (ਪੀਟੀਆਈ) : ਬਰਤਾਨੀਆ 'ਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਇਨਫੈਕਸ਼ਨ ਦੀ ਲਪੇਟ 'ਚ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਅਤੇ ਵਿੱਤ ਮੰਤਰੀ ਰਿਸ਼ੀ ਸੁਨਕ ਵੀ ਆ ਗਏ ਹਨ। ਇਹ ਦੋਵੇਂ ਅਜਿਹੇ ਵਿਅਕਤੀ ਦੇ ਸੰਪਰਕ 'ਚ ਆਏ, ਜਿਸ ਤੋਂ ਬਾਅਦ 'ਚ ਕੋਰੋਨਾ ਇਨਫੈਕਟਿਡ ਹੋਣ ਦੀ ਪੁਸ਼ਟੀ ਹੋਈ ਹੈ। ਦੋਵੇਂ ਹੀ ਸਿਖਰਲੇ ਨੇਤਾ ਕੁਆਰੰਟਾਈਨ ਹੋ ਗਏ ਹਨ। ਡਾਊਨਿੰਗ ਸਟਰੀਟ ਨੇ ਉਨ੍ਹਾਂ ਦੇ ਕੁਆਰੰਟਾਈਨ ਹੋਣ ਦੀ ਪੁਸ਼ਟੀ ਕੀਤੀ ਹੈ। ਦੋਵੇਂ ਨੇਤਾਵਾਂ ਦੇ ਕੋਰੋਨਾ ਇਨਫੈਕਟਿਡ ਮਰੀਜ਼ ਦੇ ਸੰਪਰਕ ਵਿਚ ਆਉਣ ਦਾ ਪਤਾ ਟੈਸਟ ਤੇ ਟ੍ਰੇਸਿੰਗ ਸਿਸਟਮ ਰਾਹੀਂ ਪਤਾ ਲੱਗਾ। ਬਰਤਾਨੀਆ ਦੇ ਸਿਹਤ ਮੰਤਰੀ ਸਾਜਿਦ ਜਾਵੇਦ ਨੇ ਇਸ ਗੱਲ ਦੀ ਜਾਣਕਾਰੀ ਟਵਿੱਟਰ 'ਤੇ ਵੀ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੂੰ ਹਲਕੇ ਲੱਛਣ ਹਨ। ਦੱਸਣਯੋਗ ਹੈ ਕਿ ਸ਼ਨਿਚਰਵਾਰ ਨੂੰ ਬਰਤਾਨੀਆ ਦੇ ਸਿਹਤ ਮੰਤਰੀ ਸਾਜਿਦ ਜਾਵੇਦ ਵੀ ਕੋਰੋਨਾ ਇਨਫੈਕਟਿਡ ਹੋ ਗਏ ਹਨ।

ਪ੍ਰਧਾਨ ਮੰਤਰੀ ਨਿਵਾਸ ਨੇ ਕਿਹਾ ਹੈ ਕਿ ਕੋਰੋਨਾ ਮਰੀਜ਼ ਦੇ ਸੰਪਰਕ 'ਚ ਆਉਣ ਤੋਂ ਬਾਅਦ ਬੋਰਿਸ ਜੌਨਸਨ ਤੇ ਵਿੱਤ ਮੰਤਰੀ ਰਿਸ਼ੀ ਸੁਨਕ ਨੂੰ ਵਰਕਪਲੇਸ ਪਾਇਲਟ ਸਕੀਮ ਤਹਿਤ ਦਫ਼ਤਰ ਤੋਂ ਕੰਮ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਦੋਵੇਂ ਨੇਤਾਵਾਂ ਨੂੰ ਕੰਮ ਕਰਨ ਦੀ ਸਹੂਲਤ ਦਿੱਤੇ ਜਾਣ ਦਾ ਵਿਰੋਧੀ ਪਾਰਟੀਆਂ ਨੇ ਸਖ਼ਤ ਵਿਰੋਧ ਕੀਤਾ ਹੈ। ਬਾਅਦ 'ਚ ਵਿੱਤ ਮੰਤਰੀ ਰਿਸ਼ੀ ਸੁਨਕ ਨੇ ਟਵੀਟ ਕੀਤਾ ਕਿ ਉਨ੍ਹਾਂ ਨੂੰ ਜ਼ਰੂਰੀ ਸਰਕਾਰੀ ਕੰਮਕਾਜ ਕਰਨ ਲਈ ਇਸ ਸਕੀਮ ਤਹਿਤ ਇਜਾਜ਼ਤ ਦਿੱਤੀ ਗਈ ਸੀ। ਫਿਰ ਵੀ ਨਿਯਮ ਸਾਰਿਆਂ ਲਈ ਬਰਾਬਰ ਹੋਣੇ ਚਾਹੀਦੇ ਹਨ। ਇਸ ਲਈ ਉਹ ਇਸ ਸਕੀਮ ਦਾ ਹਿੱਸਾ ਨਹੀਂ ਬਣਨਗੇ ਅਤੇ ਆਮ ਰੂਪ ਨਾਲ ਸੈਲਫ ਆਈਸੋਲੇਸ਼ਨ 'ਚ ਜਾ ਰਹੇ ਹਨ।