ਬੀਜ਼ਿੰਗ (ਏਐੱਨਆਈ) : ਚੀਨ ਉਨ੍ਹਾਂ ਲੋਕਾਂ 'ਤੇ ਹਾਂਗਕਾਂਗ ਦੇ ਸਰਕਾਰੀ ਦਫ਼ਤਰਾਂ 'ਚ ਕੰਮ ਕਰਨ ਵਾਲਿਆਂ 'ਤੇ ਰੋਕ ਲਗਾਉਣ ਦਾ ਵਿਚਾਰ ਕਰ ਰਿਹਾ ਹੈ ਜਿਨ੍ਹਾਂ ਕੋਲ ਬਿ੍ਟਿਸ਼ ਓਵਰਸੀਜ਼ ਪਾਸਪੋਰਟ ਹੈ। ਸਾਊਥ ਚਾਈਨਾ ਮਾਰਨਿੰਗ ਪੋਸਟ ਮੁਤਾਬਕ ਜੇ ਇਹ ਨਿਯਮ ਲਾਗੂ ਹੁੰਦਾ ਹੈ ਤਾਂ ਵੱਡੇ ਨੌਕਰਸ਼ਾਹ ਤੇ ਦੂਸਰੇ ਸਰਕਾਰੀ ਅਧਿਕਾਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਬੀਜਿੰਗ ਹਾਂਗਕਾਂਗ ਦੇ ਸੈਂਕੜੇ ਲੋਕਤੰਤਰ ਸਮਰਥਕ ਅੰਦੋਲਨਕਾਰੀਆਂ 'ਤੇ ਨਵੇਂ ਕੌਮੀ ਸੁਰੱਖਿਆ ਕਾਨੂੰਨ ਤਹਿਤ ਕਾਰਵਾਈ ਕਰ ਚੁੱਕਾ ਹੈ।

ਅਖ਼ਬਾਰ ਮੁਤਾਬਕ ਦੇਸ਼ ਦੀ ਲਾਅ ਸੰਸਥਾ ਨੈਸ਼ਨਲ ਪੀਪਲਜ਼ ਕਾਂਗਰਸ ਸਟੈਂਡਿੰਗ ਕਮੇਟੀ ਦੀ ਬੁੱਧਵਾਰ ਤੋਂ ਸ਼ੁਰੂ ਹੋਣ ਵਾਲੀ ਬੈਠਕ 'ਚ ਇਸ ਪ੍ਰਸਤਾਵ 'ਤੇ ਵਿਚਾਰ ਕੀਤਾ ਜਾਵੇਗਾ। ਦਰਅਸਲ, ਚੀਨ ਤੇ ਬਰਤਾਨੀਆ ਵਿਚਾਲੇ ਵਿਵਾਦ ਉਸ ਸਮੇਂ ਸ਼ੁਰੂ ਹੋਇਆ ਜਦੋਂ ਬਰਤਾਨੀਆ ਨੇ ਪਿਛਲੇ ਸਾਲ ਜੁਲਾਈ 'ਚ ਐਲਾਨ ਕੀਤਾ ਕਿ ਉਹ ਹਾਂਗਕਾਂਗ ਦੇ ਲੋਕਾਂ ਨੂੰ ਬੀਐੱਨਓ (ਬਿ੍ਟਿਸ਼ ਨੈਸ਼ਨਲ ਓਵਰਸੀਜ਼) ਦਾ ਦਰਜਾ ਹੋਵੇਗਾ। ਇਸ ਨਾਲ ਉੱਥੋਂ ਦੇ ਲੋਕਾਂ ਨੂੰ ਬਰਤਾਨੀਆ ਦੀ ਨਾਗਰਿਕਤਾ ਮਿਲਣ ਦਾ ਰਸਤਾ ਪੱਕਾ ਹੋਵੇਗਾ। ਚੀਨ ਵੱਲੋਂ ਕੌਮੀ ਸੁਰੱਖਿਆ ਕਾਨੂੰਨ ਲਾਗੂ ਕੀਤੇ ਜਾਣ 'ਤੇ ਬਰਤਾਨੀਆ ਸਰਕਾਰ ਨੇ ਇਹ ਕਦਮ ਚੁੱਕਿਆ ਸੀ।

Posted By: Sunil Thapa