ਲੰਡਨ (ਆਈਏਐੱਨਐੱਸ) : ਵੈਕਸੀਨ ਦੀਆਂ ਦੋ ਖ਼ੁਰਾਕਾਂ ਲੈਣ ਵਾਲੇ ਮਰੀਜ਼ਾਂ ਨੂੰ ਕੋਰੋਨਾ ਇਨਫੈਕਸ਼ਨ ਦਾ ਗੰਭੀਰ ਖ਼ਤਰਾ ਨਹੀਂ ਹੈ। ਸਿੰਗਾਪੁਰ ’ਚ ਵੈਕਸੀਨ ਲੈਣ ਤੋਂ ਬਾਅਦ ਵੀ ਕਈ ਲੋਕ ਕੋਰੋਨਾ ਦੀ ਲਪੇਟ ’ਚ ਆਏ ਪਰ ਹਲਕੇ ਲੱਛਣਾਂ ਤੋਂ ਬਾਅਦ ਠੀਕ ਹੋ ਗਏ। ਇੱਥੇ 75 ਫ਼ੀਸਦੀ ਲੋਕਾਂ ਨੂੰ ਵੈਕਸੀਨ ਦੀਆਂ ਦੋ ਖ਼ੁਰਾਕਾਂ ਦਿੱਤੀਆਂ ਗਈਆਂ ਹਨ। ਸਰਕਾਰੀ ਅੰਕਡ਼ਿਆਂ ਮੁਤਾਬਕ ਪਿਛਲੇ ਚਾਰ ਹਫ਼ਤਿਆਂ ’ਚ ਵੈਕਸੀਨ ਦੀਆਂ ਦੋਵੇਂ ਖ਼ੁਰਾਕਾਂ ਲੈਣ ਵਾਲੇ ਤਿੰਨ-ਚੌਥਾਈ ਮਰੀਜ਼ ਇਨਫੈਕਸ਼ਨ ਦੇ ਸ਼ਿਕਾਰ ਹੋਏ ਹਨ। ਇਨ੍ਹਾਂ ’ਚੋਂ ਕਿਸੇ ਦੀ ਵੀ ਇਨਫੈਕਸ਼ਨ ਕਾਰਨ ਹਾਲਤ ਗੰਭੀਰ ਨਹੀਂ ਹੋਈ ਹੈ। ਸਰਕਾਰੀ ਅੰਕਡ਼ਿਆਂ ਮੁਤਾਬਕ ਪਿਛਲੇ 28 ਦਿਨਾਂ ’ਚ 484 ਮਰੀਜ਼ ਅਜਿਹੇ ਸਨ, ਜਿਨ੍ਹਾਂ ’ਚੋਂ 44 ਫ਼ੀਸਦੀ ਵੈਕਸੀਨ ਦੀਆਂ ਦੋਵੇਂ ਖ਼ੁਰਾਕਾਂ ਲੈ ਚੁੱਕੇ ਸਨ। 30 ਫ਼ੀਸਦੀ ਅਜਿਹੇ ਰਹੇ ਜਿਨ੍ਹਾਂ ਨੂੰ ਵੈਕਸੀਨ ਦੀ ਇਕ ਡੋਜ਼ ਲੱਗੀ ਸੀ। ਸਾਰੇ ਹਲਕੇ ਲੱਛਣਾਂ ਤੋਂ ਬਾਅਦ ਠੀਕ ਹੋ ਗਏ। ਇੱਥੇ ਮਰੀਜ਼ਾਂ ਦੀ ਗਿਣਤੀ ਵਧਣ ਕਾਰਨ ਨੈਸ਼ਨਲ ਡੇ ਪਰੇਡ ਨੂੰ ਰੱਦ ਕਰ ਦਿੱਤਾ ਗਿਆ।

ਬਰਤਾਨੀਆ ’ਚ ਨਵੇਂ ਮਰੀਜ਼ਾਂ ਦੀ ਗਿਣਤੀ ’ਚ ਕਮੀ ਨਹੀਂ ਆ ਰਹੀ। ਇੱਥੇ ਪਿਛਲੇ 24 ਘੰਟਿਆਂ ’ਚ 39 ਹਜ਼ਾਰ ਤੋਂ ਜ਼ਿਆਦਾ ਮਰੀਜ਼ ਮਿਲੇ ਹਨ।

ਬਰਤਾਨੀਆ ’ਚ ਹਾਲ ਹੀ ’ਚ ਲਾਕਡਾਊਨ ’ਚ ਛੋਟ ਦਿੱਤੀ ਗਈ ਹੈ। ਇਸ ਦੇ ਨਾਲ ਹੀ ਡੈਲਟਾ ਵੇਰੀਐਂਟ ਸਬੰਧੀ ਸਾਵਧਾਨੀ ਵਰਤਣ ਦੀ ਹਦਾਇਤ ਦਿੱਤੀ ਗਈ ਹੈ। ਖ਼ੁਰਾਕੀ ਵਸਤਾਂ ਦੇ ਸਟੋਰ ’ਚ ਗਾਹਕਾਂ ਦੀ ਗਿਣਤੀ ਵਧਣ ਤੋਂ ਬਾਅਦ ਸਾਮਾਨ ਦੀ ਕਮੀ ਆਉਣ ਲੱਗੀ ਹੈ। ਇਸ ਨੂੰ ਦੇਖਦੇ ਹੋਏ ਤਮਾਮ ਸਟੋਰਾਂ ’ਚ ਲੱਗੇ 10 ਹਜ਼ਾਰ ਮੁਲਾਜ਼ਮਾਂ ਲਈ ਕੁਆਰੰਟਾਈਨ ਦੇ ਨਿਯਮਾਂ ’ਚ ਢਿੱਲ ਦਿੱਤੀ ਗਈ ਹੈ, ਜਿਸ ਨਾਲ ਸਪਲਾਈ ਚੇਨ ਨੂੰ ਸੁਚਾਰੂ ਰੱਖਣ ’ਚ ਮਦਦ ਮਿਲ ਸਕੇ।

ਰਾਇਟਰ ਮੁਤਾਬਕ ਅਮਰੀਕਾ ’ਚ ਪਿਛਲੇ ਕੁਝ ਹਫ਼ਤਿਆਂ ਦੇ ਮੁਕਾਬਲੇ ਇਸ ਹਫ਼ਤੇ ਮਰੀਜ਼ਾਂ ਦੀ ਗਿਣਤੀ ’ਚ 53 ਫ਼ੀਸਦੀ ਦਾ ਵਾਧਾ ਹੋਇਆ ਹੈ। ਇਨ੍ਹਾਂ ’ਚੋਂ ਜ਼ਿਆਦਾਤਰ ਮਰੀਜ਼ ਡੈਲਟਾ ਵੇਰੀਐਂਟ ਦੇ ਹਨ। ਮਰੀਜ਼ਾਂ ਦੀ ਗਿਣਤੀ ਵਧਣ ਤੋਂ ਬਾਅਦ ਵੀ ਅਮਰੀਕਾ ਦੀ ਮਾਸਕ ਸਬੰਧੀ ਹਦਾਇਤ ’ਚ ਕੋਈ ਤਬਦੀਲੀ ਨਹੀਂ ਕੀਤੀ ਜਾ ਰਹੀ। ਮਈ ’ਚ ਇੱਥੇ ਵੈਕਸੀਨ ਦੀਆਂ ਦੋ ਖ਼ੁਰਾਕਾਂ ਲੈ ਚੁੱਕੇ ਲੋਕਾਂ ਲਈ ਮਾਸਕ ਪਹਿਨਣ ਦੀ ਸ਼ਰਤ ਖ਼ਤਮ ਕਰ ਦਿੱਤੀ ਗਈ ਸੀ।

ਇੱਥੇ ਰਿਹਾ ਇਹ ਹਾਲ

ਪਾਕਿਸਤਾਨ : ਕੁੱਲ ਮਰੀਜ਼ਾਂ ਦੀ ਗਿਣਤੀ 10 ਲੱਖ ਤੋਂ ਪਾਰ ਹੋ ਗਈ ਹੈ।

ਇਜ਼ਰਾਈਲ : ਆਈਏਐੱਨਐੱਸ ਮੁਤਾਬਕ ਇੱਥੇ ਮਰੀਜ਼ਾਂ ਦੀ ਗਿਣਤੀ ਵਧਣ ਤੋਂ ਬਾਅਦ ਦੁਬਾਰਾ ਪਾਬੰਦੀ ਲਗਾਈ ਜਾ ਰਹੀ ਹੈ।

Posted By: Tejinder Thind