ਲੰਡਨ, ਜੇਐੱਨਐੱਨ : ਬ੍ਰਿਟੇਨ ਦੇ ਸਿਹਤ ਸਕੱਤਰ ਸਾਜਿਦ ਜਾਵਿਦ ਕੋਰੋਨਾ ਵਾਇਰਸ ਨਾਲ ਸੰਕ੍ਰਿਮਤ ਹੋ ਗਏ ਹਨ। ਇਕ ਟਵੀਟ ’ਚ ਉਨ੍ਹਾਂ ਨੇ ਕਿਹਾ ਕਿ ਉਹ ਕੋਵਿਡ 19 ਟੈਸਟ ’ਚ ਪਾਜ਼ੇਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਇਕ ਟਵੀਟ ਰਾਹੀਂ ਦਿੱਤੀ। ਇਸ ਟਵੀਟ ’ਚ ਜਦਾਵਿਦ ਨੇ ਕਿਹਾ ਕਿ ਉਨ੍ਹਾਂ ਨੇ ਵੈਕਸੀਨ ਲਗਵਾਈ ਸੀ ਇਸ ਕਰ ਕੇ ਉਨ੍ਹਾਂ ਨੂੰ ਲੱਛਣ ਦਿਖਾਈ ਦਿੱਤੇ ਹਨ ਉਹ ਮਾਈਲਡ ਹਨ। ਇਸ ਲਈ ਉਨ੍ਹਾਂ ਨੇ ਵੈਕਸੀਨ ਨੂੰ ਥੈਂਕਸ ਵੀ ਕਿਹਾ ਹੈ। ਇਸ ਦੇ ਨਾਲ ਉਨ੍ਹਾਂ ਨੇ ਇਸ ਤਰ੍ਹਾਂ ਦੇ ਲੋਕ ਜਿਨ੍ਹਾਂ ਨੂੰ ਕੋਰੋਨਾ ਵੈਕਸੀਨ ਨਹੀਂ ਲੱਗੀ, ਅਪੀਲ ਕੀਤੀ ਹੈ ਕਿ ਉਹ ਜਲਦ ਤੋਂ ਜਲਦ ਵੈਕਸੀਨ ਲਗਵਾ ਲਓ। ਆਪਣੀ ਟਵੀਟ ’ਚ ਉਨ੍ਹਾਂ ਨੇ ਇਹ ਵੀ ਲਿਖਿਆ ਹੈ ਕਿ ਪੀਸੀਆ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੇ ਖੁਦ ਨੂੰ ਕੁਅਰੰਟਾਈਨ ਕਰ ਲਿਆ ਹੈ। ਫਿਲਹਾਲ ਉਹ ਵਰਕ ਫਰਾਮ ਹੋਮ ਕਰ ਰਹੇ ਹਨ।

ਤੁਹਾਨੂੰ ਦੱਸ ਦਈਏ ਕਿ ਸਾਜਿਦ ਨੂੰ ਪਿਛਲੇ ਮਹੀਨੇ ਮੈਟ ਹੇਨਾਕ ਦੇ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਸਿਹਤ ਸਕੱਤਰ ਬਣਾਇਆ ਸੀ। ਹੇਨਾਕ ਨੇ ਕੋਵਿਡ-19 ਦੀ ਰੋਕਥਾਮ ਨੂੰ ਬਣਾਏ ਗਏ ਸਰਕਾਰ ਦੇ ਨਿਯਮਾਂ ਦਾ ਉਲੰਘਣ ਕੀਤਾ ਸੀ, ਜਿਸ ਦੇ ਚੱਲਦੇ ਉਨ੍ਹਾਂ ਦੀ ਤੀਖੀ ਆਲੋਚਨਾ ਹੋਈ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

Posted By: Sarabjeet Kaur