ਵਾਸ਼ਿੰਗਟਨ (ਪੀਟੀਆਈ) : ਪਾਕਿਸਤਾਨ ਵਿਚ ਘੱਟ ਗਿਣਤੀਆਂ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਅਮਰੀਕਾ ਚਿੰਤਤ ਹੈ। ਇੰਟਰਨੈਸ਼ਨਲ ਰਿਲੀਜਸ ਫਰੀਡਮ ਸੰਸਥਾ 'ਚ ਅਮਰੀਕੀ ਰਾਜਦੂਤ ਸੈਮੂਅਲ ਬਰਾਊਨਬੈਕ ਨੇ ਇਸ ਬਾਰੇ ਆਪਣੀ ਚਿੰਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਾਕਿਸਤਾਨ 'ਚ ਘੱਟ ਗਿਣਤੀਆਂ ਦੇ ਲੋਕਾਂ ਦੀਆਂ ਹੱਤਿਆਵਾਂ ਹੋ ਰਹੀਆਂ ਹਨ ਤੇ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ, ਇਸ ਨੂੰ ਲੈ ਕੇ ਅਮਰੀਕਾ ਚਿੰਤਤ ਹੈ।

ਬਰਾਊਨਬੈਕ ਨੇ ਕਿਹਾ ਕਿ ਅਮਰੀਕਾ ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਲੈ ਕੇ ਜ਼ਰੂਰੀ ਕਾਰਵਾਈ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਬਹੁਤ ਸਾਰੀਆਂ ਸੰਸਥਾਵਾਂ ਨਾਲ ਮਿਲ ਕੇ ਇਸ 'ਤੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਘੱਟ ਗਿਣਤੀਆਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ।