ਅਮਰੀਕਾ 'ਚ ਬਿਸ਼ਨੋਈ ਗੈਂਗ ਦੀ ਦਹਿਸ਼ਤ: ਕੈਲੀਫੋਰਨੀਆ 'ਚ ਹਰਿਆਣਾ ਦੇ ਗੈਂਗਸਟਰ ਭਾਨੂ ਰਾਣਾ ਦਾ ਗੋਲੀਆਂ ਮਾਰ ਕੇ ਕਤਲ
ਭਾਰਤ ਦੇ ਸਭ ਤੋਂ ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੈਂਗ ਨੇ ਹੁਣ ਸੱਤ ਸਮੁੰਦਰ ਪਾਰ ਅਮਰੀਕਾ ਦੀ ਧਰਤੀ 'ਤੇ ਵੀ ਆਪਣੀ ਦਹਿਸ਼ਤ ਦਾ ਸਬੂਤ ਦਿੱਤਾ ਹੈ। ਅਮਰੀਕਾ ਦੇ ਕੈਲੀਫੋਰਨੀਆ ਸਟੇਟ ਵਿਚ ਹਰਿਆਣਾ ਦੇ ਰਹਿਣ ਵਾਲੇ ਗੈਂਗਸਟਰ ਭਾਨੂ ਰਾਣਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਬਿਸ਼ਨੋਈ ਗੈਂਗ ਨੇ ਸੋਸ਼ਲ ਮੀਡੀਆ ਰਾਹੀਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ।
Publish Date: Wed, 08 Apr 2026 11:34 AM (IST)
Updated Date: Wed, 08 Apr 2026 11:36 AM (IST)

ਗੁਰਜਤਿੰਦਰ ਸਿੰਘ ਰੰਧਾਵਾ, ਸੈਕਰਾਮੈਂਟੋ : ਭਾਰਤ ਦੇ ਸਭ ਤੋਂ ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੈਂਗ ਨੇ ਹੁਣ ਸੱਤ ਸਮੁੰਦਰ ਪਾਰ ਅਮਰੀਕਾ ਦੀ ਧਰਤੀ 'ਤੇ ਵੀ ਆਪਣੀ ਦਹਿਸ਼ਤ ਦਾ ਸਬੂਤ ਦਿੱਤਾ ਹੈ। ਅਮਰੀਕਾ ਦੇ ਕੈਲੀਫੋਰਨੀਆ ਸਟੇਟ ਵਿਚ ਹਰਿਆਣਾ ਦੇ ਰਹਿਣ ਵਾਲੇ ਗੈਂਗਸਟਰ ਭਾਨੂ ਰਾਣਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਬਿਸ਼ਨੋਈ ਗੈਂਗ ਨੇ ਸੋਸ਼ਲ ਮੀਡੀਆ ਰਾਹੀਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ।
ਜਾਣਕਾਰੀ ਅਨੁਸਾਰ ਭਾਨੂ ਰਾਣਾ ਕੈਲੀਫੋਰਨੀਆ ਵਿਚ ਲੁਕਿਆ ਹੋਇਆ ਸੀ, ਜਿੱਥੇ ਅਣਪਛਾਤੇ ਹਮਲਾਵਰਾਂ ਨੇ ਉਸ 'ਤੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਇਸ ਹਮਲੇ ਵਿੱਚ ਭਾਨੂ ਰਾਣਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਤਲ ਤੋਂ ਕੁਝ ਦੇਰ ਬਾਅਦ ਹੀ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਇੱਕ ਸੋਸ਼ਲ ਮੀਡੀਆ ਪੋਸਟ ਸਾਹਮਣੇ ਆਈ।
ਬਿਸ਼ਨੋਈ ਗੈਂਗ ਨੇ ਲਈ ਜ਼ਿੰਮੇਵਾਰੀ
ਫੇਸਬੁੱਕ ਪੋਸਟ ਵਿਚ ਗੈਂਗ ਨੇ ਦਾਅਵਾ ਕੀਤਾ ਕਿ ਭਾਨੂ ਰਾਣਾ ਉਨ੍ਹਾਂ ਦੇ ਵਿਰੋਧੀ ਬੰਬੀਹਾ ਗੈਂਗ ਦੀ ਮਦਦ ਕਰ ਰਿਹਾ ਸੀ ਅਤੇ ਉਨ੍ਹਾਂ ਦੇ ਰਾਹ ਵਿਚ ਰੋੜਾ ਬਣ ਰਿਹਾ ਸੀ, ਜਿਸ ਕਾਰਨ ਉਸ ਨੂੰ ਮੌਤ ਦੀ ਸਜ਼ਾ ਦਿੱਤੀ ਗਈ ਹੈ। ਪੋਸਟ ਵਿਚ ਚਿਤਾਵਨੀ ਵੀ ਦਿੱਤੀ ਗਈ ਹੈ ਕਿ: "ਜੋ ਵੀ ਸਾਡੇ ਖ਼ਿਲਾਫ਼ ਜਾਵੇਗਾ, ਉਸ ਦਾ ਹਾਲ ਇਹੀ ਹੋਵੇਗਾ।"
ਕੌਣ ਸੀ ਭਾਨੂ ਰਾਣਾ?
ਭਾਨੂ ਰਾਣਾ ਹਰਿਆਣਾ ਦੇ ਕੈਥਲ ਜ਼ਿਲ੍ਹੇ ਦਾ ਰਹਿਣ ਵਾਲਾ ਸੀ।
ਉਹ ਭਾਰਤ ਵਿਚ ਕਤਲ, ਫਿਰੌਤੀ ਅਤੇ ਹੋਰ ਕਈ ਅਪਰਾਧਿਕ ਮਾਮਲਿਆਂ ਵਿਚ ਲੋੜੀਂਦਾ ਸੀ।
ਉਹ ਫਰਜ਼ੀ ਪਾਸਪੋਰਟ ਰਾਹੀਂ ਅਮਰੀਕਾ ਫਰਾਰ ਹੋ ਗਿਆ ਸੀ ਅਤੇ ਉੱਥੇ ਰਹਿ ਕੇ ਆਪਣੀਆਂ ਗਤੀਵਿਧੀਆਂ ਚਲਾ ਰਿਹਾ ਸੀ।
ਕੌਮਾਂਤਰੀ ਜਾਂਚ ਏਜੰਸੀਆਂ ਹਰਕਤ ਵਿੱਚ
ਇਹ ਵਾਰਦਾਤ ਅਜਿਹੇ ਸਮੇਂ ਵਾਪਰੀ ਹੈ, ਜਦੋਂ ਭਾਰਤ ਪਹਿਲਾਂ ਹੀ ਲਾਰੈਂਸ ਬਿਸ਼ਨੋਈ ਗੈਂਗ ਦੇ ਵਿਦੇਸ਼ੀ ਨੈੱਟਵਰਕ ਨੂੰ ਤੋੜਨ ਲਈ ਅਮਰੀਕੀ ਅਤੇ ਕੈਨੇਡੀਅਨ ਏਜੰਸੀਆਂ ਨਾਲ ਤਾਲਮੇਲ ਕਰ ਰਿਹਾ ਹੈ। ਕੈਲੀਫੋਰਨੀਆ ਪੁਲਿਸ ਅਤੇ ਅਮਰੀਕੀ ਜਾਂਚ ਏਜੰਸੀਆਂ ਹੁਣ ਇਸ ਗੱਲ ਦੀ ਜਾਂਚ ਕਰ ਰਹੀਆਂ ਹਨ ਕਿ ਭਾਰਤੀ ਗੈਂਗ ਨੇ ਅਮਰੀਕਾ ਦੀ ਧਰਤੀ 'ਤੇ ਸ਼ੂਟਰਾਂ ਦਾ ਪ੍ਰਬੰਧ ਕਿਵੇਂ ਕੀਤਾ।