- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
FAA ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਅਮਰੀਕਾ ਦੇ ਸਾਰੇ ਏਅਰ ਰੂਟ ਟ੍ਰੈਫਿਕ ਕੰਟਰੋਲ ਕੇਂਦਰਾਂ ਵਿੱਚ ਸੰਚਾਰ ਸਬੰਧੀ ਸਮੱਸਿਆ ਆਉਣ ਕਾਰਨ ਦੇਸ਼ ਭਰ ਦੇ ਹਵਾਈ ਅੱਡਿਆਂ ਲਈ ਗਰਾਊਂਡ ਸਟਾਪ ਜਾਰੀ ਕੀਤਾ ਗਿਆ ਹੈ। ਇਸ ਤਹਿਤ ਉਡਾਣਾਂ ਦੀ ਆਵਾਜਾਈ ਨੂੰ ਅਸਥਾਈ ਤੌਰ ’ਤੇ ਰੋਕ ਦਿੱਤਾ ਗਿਆ ਹੈ।

ਨਿਰਮਲ ਸਿੰਘ ਮਾਨਸ਼ਾਹੀਆ, ਅਮਰੀਕਾ : ਅਮਰੀਕਾ ਵਿੱਚ ਹਵਾਈ ਆਵਾਜਾਈ ਨੂੰ ਲੈ ਕੇ ਵੱਡੀ ਸਮੱਸਿਆ ਸਾਹਮਣੇ ਆਈ ਹੈ। ਫੈਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ (FAA) ਨੇ ਅਗਲੇ ਹੁਕਮਾਂ ਤੱਕ ਦੇਸ਼ ਦੇ ਸਾਰੇ ਹਵਾਈ ਅੱਡਿਆਂ ’ਤੇ ਉਡਾਣਾਂ ਰੋਕਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਹਵਾਈ ਆਵਾਜਾਈ ਕੰਟਰੋਲ ਕੇਂਦਰਾਂ ਵਿੱਚ ਸੰਚਾਰ ਪ੍ਰਣਾਲੀ ਦੀ ਸਮੱਸਿਆ ਅਤੇ ਸੁਰੱਖਿਆ ਕਾਰਨਾਂ ਕਰਕੇ ਇਹ ਫ਼ੈਸਲਾ ਲਿਆ ਗਿਆ ਹੈ।
FAA ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਅਮਰੀਕਾ ਦੇ ਸਾਰੇ ਏਅਰ ਰੂਟ ਟ੍ਰੈਫਿਕ ਕੰਟਰੋਲ ਕੇਂਦਰਾਂ ਵਿੱਚ ਸੰਚਾਰ ਸਬੰਧੀ ਸਮੱਸਿਆ ਆਉਣ ਕਾਰਨ ਦੇਸ਼ ਭਰ ਦੇ ਹਵਾਈ ਅੱਡਿਆਂ ਲਈ ਗਰਾਊਂਡ ਸਟਾਪ ਜਾਰੀ ਕੀਤਾ ਗਿਆ ਹੈ। ਇਸ ਤਹਿਤ ਉਡਾਣਾਂ ਦੀ ਆਵਾਜਾਈ ਨੂੰ ਅਸਥਾਈ ਤੌਰ ’ਤੇ ਰੋਕ ਦਿੱਤਾ ਗਿਆ ਹੈ।
FAA ਦੇ ਤਕਨੀਕੀ ਮਾਹਿਰ ਇਸ ਸਮੱਸਿਆ ਦੀ ਜਾਂਚ ਕਰ ਰਹੇ ਹਨ ਅਤੇ ਸੰਚਾਰ ਪ੍ਰਣਾਲੀ ਨੂੰ ਬਹਾਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਉਡਾਣਾਂ ਮੁੜ ਕਦੋਂ ਸ਼ੁਰੂ ਹੋਣਗੀਆਂ।
ਇਸ ਦੌਰਾਨ ਹਵਾਈ ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਹਵਾਈ ਅੱਡੇ ਲਈ ਰਵਾਨਾ ਹੋਣ ਤੋਂ ਪਹਿਲਾਂ ਆਪਣੀ ਸਬੰਧਤ ਏਅਰਲਾਈਨ ਨਾਲ ਸੰਪਰਕ ਕਰਕੇ ਉਡਾਣ ਦੀ ਮੌਜੂਦਾ ਸਥਿਤੀ ਦੀ ਜਾਣਕਾਰੀ ਜ਼ਰੂਰ ਹਾਸਲ ਕਰਨ।