- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟਰੰਪ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਅਤੇ ਆਦਾਨ-ਪ੍ਰਦਾਨ ਦੇ ਵੱਖ-ਵੱਖ ਪ੍ਰੋਗਰਾਮਾਂ ਦੇ ਤਹਿਤ ਅਮਰੀਕਾ ਆਉਣ ਵਾਲੇ ਲੋਕਾਂ ਲਈ ਚਾਰ ਸਾਲ ਦੀ ਨਵੀਂ ਵੀਜ਼ਾ ਸੀਮਾ ਤੈਅ ਕੀਤੀ ਸੀ। ਚਾਰ ਸਾਲ ਦੀ ਸੀਮਾ ਤੈਅ ਹੋਣ ਕਾਰਨ ਅਮਰੀਕਾ ਪੜ੍ਹਨ ਆਉਣ ਵਾਲੇ ਵਿਦਿਆਰਥੀਆਂ ਨੂੰ ਵਿਚਕਾਰ ਹੀ ਪੜ੍ਹਾਈ ਛੱਡਣੀ ਪੈ ਸਕਦੀ ਸੀ। ਪ੍ਰਸ਼ਾਸਨ ਦੇ ਇਸ ਕਦਮ ਨੂੰ ਕੋਰਟ ਵਿਚ ਚੁਣੌਤੀ ਦਿੱਤੀ ਗਈ ਸੀ।

ਵਾਸ਼ਿੰਗਟਨ (ਪੀਟੀਆਈ) : ਅਮਰੀਕਾ ਦੀ ਅਦਾਲਤ ਨੇ ਟਰੰਪ ਸਰਕਾਰ ਨੂੰ ਵਿਦੇਸ਼ੀ ਵਿਦਿਆਰਥੀਆਂ ਅਤੇ ਪੱਤਰਕਾਰਾਂ ਲਈ ਵੀਜ਼ਾ ’ਤੇ ਸਖਤੀ ਕਰਨ ਦੇ ਮਾਮਲੇ ਵਿਚ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਵਿਦੇਸ਼ੀ ਵਿਦਿਆਰਥੀਆਂ ਅਤੇ ਪੱਤਰਕਾਰਾਂ ਦੇ ਅਮਰੀਕਾ ਵਿਚ ਪੜ੍ਹਾਈ ਕਰਨ ਅਤੇ ਕੰਮ ਕਰਨ ਦੀ ਸਮਾਂ-ਹੱਦ ’ਤੇ ਸਖਤ ਪਾਬੰਦੀਆਂ ਲਗਾਉਣ ਵਾਲੇ ਨਿਯਮ ’ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। ਅਮਰੀਕੀ ਜੱਜ ਦਾ ਇਹ ਹੁਕਮ ਨਵੇਂ ਨਿਯਮ ਦੇ ਲਾਗੂ ਹੋਣ ਤੋਂ ਇਕ ਦਿਨ ਪਹਿਲਾਂ ਆਇਆ ਹੈ। ਇਸ ਫੈਸਲੇ ਨਾਲ ਭਾਰਤ ਸਮੇਤ ਆਲਮੀ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ।
ਟਰੰਪ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਅਤੇ ਆਦਾਨ-ਪ੍ਰਦਾਨ ਦੇ ਵੱਖ-ਵੱਖ ਪ੍ਰੋਗਰਾਮਾਂ ਦੇ ਤਹਿਤ ਅਮਰੀਕਾ ਆਉਣ ਵਾਲੇ ਲੋਕਾਂ ਲਈ ਚਾਰ ਸਾਲ ਦੀ ਨਵੀਂ ਵੀਜ਼ਾ ਸੀਮਾ ਤੈਅ ਕੀਤੀ ਸੀ। ਚਾਰ ਸਾਲ ਦੀ ਸੀਮਾ ਤੈਅ ਹੋਣ ਕਾਰਨ ਅਮਰੀਕਾ ਪੜ੍ਹਨ ਆਉਣ ਵਾਲੇ ਵਿਦਿਆਰਥੀਆਂ ਨੂੰ ਵਿਚਕਾਰ ਹੀ ਪੜ੍ਹਾਈ ਛੱਡਣੀ ਪੈ ਸਕਦੀ ਸੀ। ਪ੍ਰਸ਼ਾਸਨ ਦੇ ਇਸ ਕਦਮ ਨੂੰ ਕੋਰਟ ਵਿਚ ਚੁਣੌਤੀ ਦਿੱਤੀ ਗਈ ਸੀ। ਮੈਸਾਚੂਸੇਟਸ ਜ਼ਿਲ੍ਹਾ ਜੱਜ ਨੇ ਸੋਮਵਾਰ ਨੂੰ ਇਹ ਹੁਕਮ ਜਾਰੀ ਕੀਤਾ। ਜੱਜ ਨੇ ਟਰੰਪ ਸਰਕਾਰ ਦੇ ਇਨ੍ਹਾਂ ਦਾਵਿਆਂ ਨੂੰ ਖਾਰਿਜ ਕਰ ਦਿੱਤਾ ਕਿ ਦੇਸ਼ ਦੀ ਸੁਰੱਖਿਆ ਲਈ ਇਹ ਨਿਯਮ ਜ਼ਰੂਰੀ ਹਨ। ਉਨ੍ਹਾਂ ਨੇ ਫੈਸਲੇ ਵਿਚ ਕਿਹਾ ਕਿ ਨਵੀਂ ਨੀਤੀ ਨਾਲ ਅਮਰੀਕੀ ਅਰਥਵਿਵਸਥਾ ਅਤੇ ਉੱਚ ਸਿੱਖਿਆ ਪ੍ਰਣਾਲੀ ਨੂੰ ਵਿਨਾਸ਼ਕਾਰੀ ਨੁਕਸਾਨ ਪਹੁੰਚਣ ਦੀ ਸੰਭਾਵਨਾ ਹੈ। ਜੱਜ ਐੱਫ ਡੇਨਿਸ ਸੇਲੋਰ ਨੇ ਪ੍ਰਸ਼ਾਸਨ ਦੀ ਉਸ ਦਲੀਲ ਨੂੰ ਵੀ ਖਾਰਿਜ ਕਰ ਦਿੱਤਾ, ਜਿਸ ਵਿਚ ਰਾਹਤ ਨੂੰ ਸਿਰਫ ਪਟੀਸ਼ਨਾਂ ਤੱਕ ਸੀਮਿਤ ਰੱਖਣ ਅਤੇ ਪੂਰੇ ਦੇਸ਼ ਵਿਚ ਲਾਗੂ ਨਾ ਕਰਨ ਦੀ ਗੱਲ ਕੀਤੀ ਗਈ ਸੀ। ਜੱਜ ਨੇ ਅਦਾਲਤ ਵਿਚ ਮਾਮਲੇ ਦੀ ਸੁਣਵਾਈ ਜਾਰੀ ਰਹਿਣ ਤੱਕ ਨਵੇਂ ਨਿਯਮਾਂ ਦੇ ਲਾਗੂ ਕਰਨ ’ਤੇ ਰੋਕ ਲਗਾ ਦਿੱਤੀ ਹੈ।
ਚਾਰ ਸਾਲ ਤੈਅ ਕੀਤੀ ਗਈ ਸਮਾਂ-ਹੱਦ
ਟਰੰਪ ਪ੍ਰਸ਼ਾਸਨ ਨੇ ਪਿਛਲੇ ਜੁਲਾਈ ਵਿਚ ਜਿਸ ਨਿਯਮ ਨੂੰ ਆਖ਼ਰੀ ਰੂਪ ਦਿੱਤਾ ਸੀ, ਉਸ ਵਿਚ ਵਿਦੇਸ਼ੀ ਵਿਦਿਆਰਥੀਆਂ ਅਤੇ ‘ਐਕਸਚੇਂਜ ਵਿਜ਼ਟਰ ਵੀਜ਼ਾ’ ਲਈ ਚਾਰ ਸਾਲ ਦੀ ਸਮਾਂ-ਹੱਦ ਤੈਅ ਕੀਤੀ ਗਈ ਹੈ। ਐਕਸਚੇਂਜ ਵਿਜ਼ਟਰ ਵੀਜ਼ਾ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਂਦਾ ਹੈ, ਜੋ ਆਦਾਨ-ਪ੍ਰਦਾਨ ਦੇ ਵੱਖ-ਵੱਖ ਪ੍ਰੋਗਰਾਮਾਂ ਜਿਵੇਂ ਕਿ ਅਕਾਦਮਿਕ, ਸੱਭਿਆਚਾਰਕ ਜਾਂ ਪੇਸ਼ੇਵਰ ਪ੍ਰੋਗਰਾਮਾਂ ਤਹਿਤ ਅਮਰੀਕਾ ਆਉਂਦੇ ਹਨ। ਇਸ ਤੋਂ ਇਲਾਵਾ, ਚੀਨ ਨੂੰ ਛੱਡ ਕੇ ਹੋਰ ਦੇਸ਼ਾਂ ਦੇ ਪੱਤਰਕਾਰਾਂ ਲਈ ਵੀਜ਼ਾ ਲਈ 240 ਦਿਨ ਦੀ ਸੀਮਾ ਤੈਅ ਕੀਤੀ ਗਈ ਹੈ। ਜਦਕਿ ਚੀਨ ਦੇ ਮੀਡੀਆ ਕਰਮੀਆਂ ਲਈ ਇਹ ਵੀਜ਼ਾ ਦੀ ਮਿਆਦ 90 ਦਿਨ ਤੈਅ ਕੀਤੀ ਗਈ ਹੈ। ਇਹ ਨਵੇਂ ਨਿਯਮ ਮੰਗਲਵਾਰ ਤੋਂ ਲਾਗੂ ਹੋਣ ਵਾਲੇ ਸਨ।