- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੈਲੇਫੋਰਨੀਆ ਦੇ ਯੂਬਾ ਸਿਟੀ ਵਿਖੇ ਸਾਲਾਨਾ ਨਗਰ ਕੀਰਤਨ ਦੌਰਾਨ ਗੋਲੀਬਾਰੀ ਅਤੇ ਛੁਰੇਬਾਜ਼ੀ ਦੀਆਂ ਦੋ ਵੱਖ-ਵੱਖ ਘਟਨਾਵਾਂ ਵਾਪਰੀਆਂ ਹਨ। ਇਸ ਦੀ ਪੁਸ਼ਟੀ ਸਟਰ ਕਾਊਂਟੀ ਸ਼ੈਰਿਫ਼ ਦਫ਼ਤਰ ਵੱਲੋਂ ਕੀਤੀ ਗਈ ਹੈ। ਸ਼ੈਰਿਫ਼ ਦਫ਼ਤਰ ਅਨੁਸਾਰ, ਗੋਲੀਬਾਰੀ ਦੀ ਘਟਨਾ ਹੈਲੋਵੀਨ ਵਾਲੇ ਦਿਨ (ਨਗਰ ਕੀਰਤਨ ਤੋਂ ਇੱਕ ਦਿਨ ਪਹਿਲਾਂ) ਗੁਰਦੁਆਰਾ ਸਾਹਿਬ ਦੇ ਸਾਹਮਣੇ ਟੀਏਰਾ ਬੁਏਨਾ ਰੋਡ ’ਤੇ ਸਥਿਤ ਪਾਰਕਿੰਗ ਲਾਟ ਏ ਵਿੱਚ ਵਾਪਰੀ। ਇਸ ਘਟਨਾ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ। ਪੁਲਿਸ ਨੇ ਗੋਲੀਬਾਰੀ ਦੇ ਮਾਮਲੇ ਵਿੱਚ ਇੱਕ ਸ਼ੱਕੀ ਵਿਅਕਤੀ ਦੀ ਪਛਾਣ ਕਰ ਲਈ ਹੈ।

ਨਿਰਮਲ ਮਾਨਸ਼ਾਹੀਆ, ਪੰਜਾਬੀ ਜਾਗਰਣ, ਕੈਲੇਫੋਰਨੀਆ : ਕੈਲੇਫੋਰਨੀਆ ਦੇ ਯੂਬਾ ਸਿਟੀ ਵਿਖੇ ਸਾਲਾਨਾ ਨਗਰ ਕੀਰਤਨ ਦੌਰਾਨ ਗੋਲੀਬਾਰੀ ਅਤੇ ਛੁਰੇਬਾਜ਼ੀ ਦੀਆਂ ਦੋ ਵੱਖ-ਵੱਖ ਘਟਨਾਵਾਂ ਵਾਪਰੀਆਂ ਹਨ। ਇਸ ਦੀ ਪੁਸ਼ਟੀ ਸਟਰ ਕਾਊਂਟੀ ਸ਼ੈਰਿਫ਼ ਦਫ਼ਤਰ ਵੱਲੋਂ ਕੀਤੀ ਗਈ ਹੈ। ਸ਼ੈਰਿਫ਼ ਦਫ਼ਤਰ ਅਨੁਸਾਰ, ਗੋਲੀਬਾਰੀ ਦੀ ਘਟਨਾ ਹੈਲੋਵੀਨ ਵਾਲੇ ਦਿਨ (ਨਗਰ ਕੀਰਤਨ ਤੋਂ ਇੱਕ ਦਿਨ ਪਹਿਲਾਂ) ਗੁਰਦੁਆਰਾ ਸਾਹਿਬ ਦੇ ਸਾਹਮਣੇ ਟੀਏਰਾ ਬੁਏਨਾ ਰੋਡ ’ਤੇ ਸਥਿਤ ਪਾਰਕਿੰਗ ਲਾਟ ਏ ਵਿੱਚ ਵਾਪਰੀ। ਇਸ ਘਟਨਾ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ। ਪੁਲਿਸ ਨੇ ਗੋਲੀਬਾਰੀ ਦੇ ਮਾਮਲੇ ਵਿੱਚ ਇੱਕ ਸ਼ੱਕੀ ਵਿਅਕਤੀ ਦੀ ਪਛਾਣ ਕਰ ਲਈ ਹੈ।