- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਮਰੀਕੀ ਵਪਾਰ ਪ੍ਰਤੀਨਿਧੀ (ਯੂਐੱਸਟੀਆਰ) ਜੇਮੀਸਨ ਗਰੀਅਰ 16 ਅਰਥਚਾਰਿਆਂ ਬਾਰੇ ਆਪਣੇ ਦਫ਼ਤਰ ਦੀ ਜਾਂਚ ਰਿਪੋਰਟ ਪੇਸ਼ ਕਰ ਸਕਦੇ ਹਨ। ਇਸ ਸੂਚੀ ਵਿਚ ਭਾਰਤ ਵੀ ਸ਼ਾਮਲ ਹੈ। ਇਹ ਜਾਂਚ ਇਸ ਸਾਲ 11 ਮਾਰਚ ਨੂੰ 1974 ਦੇ ਵਪਾਰ ਕਾਨੂੰਨ ਦੀ ਧਾਰਾ 301 ਤਹਿਤ ਸ਼ੁਰੂ ਕੀਤੀ ਗਈ ਸੀ। ਇਹ ਧਾਰਾ ਅਨੁਚਿਤ ਵਪਾਰਕ ਤਰੀਕੇ ਸਾਹਮਣੇ ਆਉਣ ’ਤੇ ਰਾਸ਼ਟਰਪਤੀ ਨੂੰ ਟੈਰਿਫ ਲਾਉਣ ਦਾ ਅਧਿਕਾਰ ਦਿੰਦੀ ਹੈ।

ਵਾਸ਼ਿੰਗਟਨ (ਪੀਟੀਆਈ) : ਅਮਰੀਕਾ ਇਸੇ ਹਫ਼ਤੇ ਚੀਨ ਅਤੇ ਭਾਰਤ ਸਮੇਤ 16 ਦੇਸ਼ਾਂ ’ਤੇ ਟੈਰਿਫ ਵਧਾਉਣ ਦੀ ਤਿਆਰੀ ਕਰ ਰਿਹਾ ਹੈ। ਮੰਗਲਵਾਰ ਨੂੰ ਪ੍ਰਕਾਸ਼ਿਤ ‘ਵਾਲ ਸਟ੍ਰੀਟ ਜਰਨਲ’ ਦੀ ਰਿਪੋਰਟ ਮੁਤਾਬਕ, ਅਮਰੀਕਾ ਦਾ ਮੰਨਣਾ ਹੈ ਕਿ ਇਹ ਦੇਸ਼ ਵਾਧੂ ਉਦਯੋਗਿਕ ਉਤਪਾਦਨ ਨੂੰ ਹੱਲਾਸ਼ੇਰੀ ਦੇ ਰਹੇ ਹਨ, ਜਿਸ ਨਾਲ ਅਮਰੀਕੀ ਕੰਪਨੀਆਂ ਨੂੰ ਨੁਕਸਾਨ ਹੋ ਰਿਹਾ ਹੈ।
ਅਮਰੀਕੀ ਵਪਾਰ ਪ੍ਰਤੀਨਿਧੀ (ਯੂਐੱਸਟੀਆਰ) ਜੇਮੀਸਨ ਗਰੀਅਰ 16 ਅਰਥਚਾਰਿਆਂ ਬਾਰੇ ਆਪਣੇ ਦਫ਼ਤਰ ਦੀ ਜਾਂਚ ਰਿਪੋਰਟ ਪੇਸ਼ ਕਰ ਸਕਦੇ ਹਨ। ਇਸ ਸੂਚੀ ਵਿਚ ਭਾਰਤ ਵੀ ਸ਼ਾਮਲ ਹੈ। ਇਹ ਜਾਂਚ ਇਸ ਸਾਲ 11 ਮਾਰਚ ਨੂੰ 1974 ਦੇ ਵਪਾਰ ਕਾਨੂੰਨ ਦੀ ਧਾਰਾ 301 ਤਹਿਤ ਸ਼ੁਰੂ ਕੀਤੀ ਗਈ ਸੀ। ਇਹ ਧਾਰਾ ਅਨੁਚਿਤ ਵਪਾਰਕ ਤਰੀਕੇ ਸਾਹਮਣੇ ਆਉਣ ’ਤੇ ਰਾਸ਼ਟਰਪਤੀ ਨੂੰ ਟੈਰਿਫ ਲਾਉਣ ਦਾ ਅਧਿਕਾਰ ਦਿੰਦੀ ਹੈ।
‘ਵਾਲ ਸਟ੍ਰੀਟ ਜਰਨਲ’ ਦੀ ਰਿਪੋਰਟ ਮੁਤਾਬਕ, ਗਰੀਅਰ ਨੇ ਕਿਹਾ ਹੈ ਕਿ ਇਨ੍ਹਾਂ ਦੇਸ਼ਾਂ ਵਿਚ ਸਬਸਿਡੀਆਂ ਅਤੇ ਸਰਕਾਰ ਵੱਲੋਂ ਦਿੱਤੀ ਜਾਂਦੀ ਹੋਰ ਮਦਦ ਨਾਲ ਉਦਯੋਗਿਕ ਉਤਪਾਦਨ ਦੀ ਵਾਧੂ ਸਮਰੱਥਾ ਪੈਦਾ ਹੋਈ ਹੈ। ਇਸ ਨਾਲ ਉੱਥੋਂ ਦੀਆਂ ਕੰਪਨੀਆਂ ਸਸਤਾ ਸਾਮਾਨ ਵਿਸ਼ਵ ਬਾਜ਼ਾਰਾਂ ਵਿਚ ਵੱਡੀ ਮਾਤਰਾ ਵਿਚ ਵੇਚ ਸਕਦੀਆਂ ਹਨ ਅਤੇ ਅਮਰੀਕੀ ਉਤਪਾਦਕਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ। ਟੈਰਿਫ ਦੀਆਂ ਆਖ਼ਰੀ ਦਰਾਂ ਹਾਲੇ ਸਪਸ਼ਟ ਨਹੀਂ ਹਨ, ਪਰ ਇਹ ਮੌਜੂਦਾ ਦਰਾਂ ਤੋਂ ਇਲਾਵਾ ਹੋਣਗੀਆਂ।
ਜ਼ਿਕਰਯੋਗ ਹੈ ਕਿ ਇੰਟਰਨੈਸ਼ਨਲ ਐਮਰਜੈਂਸੀ ਇਕਨਾਮਿਕ ਪਾਵਰਜ਼ ਐਕਟ ਤਹਿਤ ਪਿਛਲੇ ਸਾਲ ਲਾਏ ਗਏ ਟੈਰਿਫ ਅਮਰੀਕੀ ਸੁਪਰੀਮ ਕੋਰਟ ਵੱਲੋਂ ਰੱਦ ਕੀਤੇ ਜਾਣ ਤੋਂ ਬਾਅਦ ਭਾਰਤ ਅਤੇ ਅਮਰੀਕਾ ਅੰਤਰਿਮ ਦੁਵੱਲੇ ਵਪਾਰ ਸਮਝੌਤੇ ਬਾਰੇ ਗੱਲਬਾਤ ਕਰ ਰਹੇ ਹਨ। ਫਰਵਰੀ ਵਿਚ ਦੋਵਾਂ ਦੇਸ਼ਾਂ ਵੱਲੋਂ ਤੈਅ ਕੀਤੇ ਗਏ ਖ਼ਾਕੇ ਬਾਰੇ ਗੱਲਬਾਤ ਹੁਣ ਮੁੜ ਸ਼ੁਰੂ ਹੋ ਗਈ ਹੈ। ਭਾਰਤ ਚਾਹੁੰਦਾ ਹੈ ਕਿ ਅਮਰੀਕੀ ਬਾਜ਼ਾਰ ਵਿਚ ਉਸ ਦੇ ਸਾਮਾਨ ’ਤੇ ਬੰਗਲਾਦੇਸ਼, ਵੀਅਤਨਾਮ ਅਤੇ ਕੰਬੋਡੀਆ ਵਰਗੇ ਮੁਕਾਬਲੇਬਾਜ਼ ਦੇਸ਼ਾਂ ਦੇ ਮੁਕਾਬਲੇ ਘੱਟ ਟੈਰਿਫ ਲੱਗੇ।