ਏਜੰਸੀ, ਵਾਸ਼ਿੰਗਟਨ : ਅਮਰੀਕਾ ਵਿਚ ਜਾਰੀ ਨਸਲੀ ਹਿੰਸਾ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਦਰਸ਼ਨਕਾਰੀਆਂ ਨਾਲ ਨਜਿੱਠਣ ਲਈ ਫ਼ੌਜ ਦੀ ਵਰਤੋਂ ਕਰਨ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦਾ ਜਲਦ ਹੱਲ ਕੱਢਣ ਲਈ ਦੇਸ਼ ਭਰ ਵਿਚ ਫ਼ੌਜ ਤਾਇਨਾਤ ਕਰਨ ਲਈ ਉਹ 1807 ਕਾਨੂੰਨ ਲਾਗੂ ਕਰ ਰਹੇ ਹਨ। ਰਾਸ਼ਟਰਪਤੀ ਟਰੰਪ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਰਾਜਧਾਨੀ ਵਾਸ਼ਿੰਗਟਨ ਦੀ ਸੁਰੱਖਿਆ ਲਈ ਮੈਂ ਇਕ ਅਹਿਮ ਕਾਰਵਾਈ ਕਰ ਰਿਹਾ ਹਾਂ। ਉਨ੍ਹਾਂ ਕਿਹਾ ਕਿ ਇਸ ਜ਼ੁਲਮ ਨਾਲ ਭਰੇ ਹਮਲਿਆਂ ਨੂੰ ਰੋਕਣ ਲਈ ਤੇ ਦੇਸ਼ ਦੀ ਸੰਪਤੀ ਦੀ ਰੱਖਿਆ ਲਈ ਵਾਸ਼ਿੰਗਟਨ ਵਿਚ ਹਜ਼ਾਰਾਂ ਹਥਿਆਰਬੰਦ ਸੁਰੱਖਿਆ ਦਸਤਿਆਂ ਨਾਲ ਫ਼ੌਜ ਤਾਇਨਾਤ ਕਰਾਂਗੇ।

Posted By: Tejinder Thind