ਏਐਨਆਈ, ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਬੇਟੀ ਇਵਾਂਕਾ ਟਰੰਪ ਨੇ ਯੋਗ ਨਿਦਰਾ ਦਾ ਵੀਡੀਓ ਸ਼ੇਅਰ ਕਰਨ ਲਈ ਪੀਐੱਮ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ।


ਪੀਐੱਮ ਮੋਦੀ ਨੇ ਸਾਂਝਾ ਕੀਤਾ ਸੀ ਯੋਗ ਨਿਦਰਾ ਆਸਣ ਦਾ ਵੀਡੀਓ

ਕੋਰੋਨਾ ਵਾਇਰਸ ਨੂੰ ਲੈ ਕੇ ਦੇਸ਼ ਵਿਚ ਜਾਰੀ ਲਾਕਡਾਊਨ ਦੌਰਾਨ ਲੋਕਾਂ ਨੂੰ ਫਿੱਟ ਰਹਿਣ ਲਈ ਉਤਸ਼ਾਹਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਮੰਗਲਵਾਰ ਨੂੰ ਇਕ ਹੋਰ ਯੋਗ ਆਸਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਂਝਾ ਕੀਤਾ ਸੀ। ਟਵਿੱਟਰ 'ਤੇ ਵੀਡੀਓ ਸਾਂਝਾ ਕਰਦੇ ਹੋਏ ਮੋਦੀ ਨੇ ਲਿਖਿਆ ਕਿ ਜਦੋਂ ਵੀ ਸਮਾਂ ਮਿਲਦਾ ਹੈ, ਮੈਂ ਹਫ਼ਤੇ ਵਿਚ ਇਕ ਦੋ ਵਾਰ ਯੋਗ ਨਿਦਰਾ ਦੀ ਪ੍ਰੈਕਟਿਸ ਕਰਦਾ ਹਾਂ। ਇਹ ਸਰੀਰ ਨੂੰ ਤੰਦਰੁਸਤ ਅਤੇ ਮਨ ਨੂੰ ਖੁਸ਼ ਰੱਖਦਾ ਹੈ। ਨਾਲ ਹੀ ਤਣਾਅ ਅਤੇ ਚਿੰਤਾ ਨੂੰ ਘਟਾਉਂਦਾ ਹੈ। ਇਸ ਵੀਡੀਓ ਦੀ ਚਰਚਾ ਭਾਰਤ ਹੀ ਨਹੀਂ ਵਿਦੇਸ਼ਾਂ ਵਿਚ ਵੀ ਹੋਣ ਲੱਗੀ ਹੈ।


ਪੀਐੱਮ ਮੋਦੀ ਨੇ ਯੋਗ ਦੇ ਕੁਝ ਵੀਡੀਓ ਕੀਤੇ ਸ਼ੇਅਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਇੰਟਰਨੈੱਟ 'ਤੇ ਤੁਹਾਨੂੰ ਯੋਗ ਨਿਦਰਾ ਦੇ ਕਈ ਵੀਡੀਓ ਮਿਲਣਗੇ। ਮੈਂ ਤੁਹਾਡੇ ਲਈ ਅੰਗਰੇਜ਼ੀ ਅਤੇ ਹਿੰਦੀ ਵਿਚ ਇਕ ਇਕ ਵੀਡੀਓ ਸਾਂਝਾ ਕਰ ਰਿਹਾ ਹਾਂ। ਲਾਕਡਾਊਨ ਦੌਰਾਨ ਲੋਕਾਂ ਨੂੰ ਫਿੱਟ ਰਹਿਣ ਪ੍ਰਤੀ ਉਤਸ਼ਾਹਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਆਪਣੇ ਕੁਝ ਵੀਡੀਓ ਸ਼ੇਅਰ ਕੀਤੇ ਸਨ। ਇਹ ਸਰੀਰ ਨੂੰ ਤੰਦਰੁਸਤ ਅਤੇ ਮਨ ਨੂੰ ਖੁਸ਼ ਰੱਖਦਾ ਹੈ, ਨਾਲ ਹੀ ਤਣਾਅ ਅਤੇ ਚਿੰਤਾ ਨੂੰ ਘੱਟ ਕਰਦਾ ਹੈ।

Posted By: Tejinder Thind