ਏਜੰਸੀ, ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੇ ਫਰਾਂਸ ਹਮਰੁਤਬਾ ਇਮੈਨੁਏਲ ਮੈਕਰੋਂ ਨੇ ਲਿਬਨਾਨ ਦੀ ਰਾਜਧਾਨੀ ਬੈਰੂਤ ਵਿਚ ਹੋਏ ਇਕ ਜ਼ਬਰਦਸਤ ਧਮਾਕੇ ਤੋਂ ਬਾਅਦ ਮਦਦ ਭੇਜਣ ’ਤੇ ਸਹਿਮਤੀ ਪ੍ਰਗਟਾਈ ਹੈ। ਇਸ ਧਮਾਕੇ ਵਿਚ 150 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਹੈ। ਸ਼ੁੱਕਰਵਾਰ ਨੂੰ ਇਕ ਫੋਨ ਕਾਲ ਦੌਰਾਨ ਦੋਵੇਂ ਨੇਤਾਵਾਂ ਨੇ ਬੇਰੂਤ ਵਿਚ ਧਮਾਕੇ ਕਾਰਨ ਹੋਏ ਨੁਕਸਾਨ ’ਤੇ ਦੁੱਖ ਪ੍ਰਗਟਾਇਆ।

ਵਾੲ੍ਹੀਟ ਹਾਊਸ ਦੇ ਹਵਾਲੇ ਨਾਲ ਸ਼ਿਨਹੂਆ ਨਿਊਜ਼ ਏਜੰਸੀ ਨੇ ਦੱਸਿਆ,‘ਅੰਤਰਰਾਸ਼ਟਰੀ ਸਹਿਯੋਗੀਆਂ ਦੇ ਨਾਲ ਮਿਲ ਕੇ ਕੰਮ ਕਰਨ ਅਤੇ ਲੈਬਨਾਨ ਦੇ ਲੋਕਾਂ ਤਕ ਮਦਦ ਪਹੁੰਚਾਉਣ ਲਈ ਤਿਆਰ ਹੈ। ਅਮਰੀਕਾ ਦੇ ਰਾਸ਼ਟਰਪਤੀ ਟਰੰਪ ਨੇ ਕਿਹਾ,‘ਫਰਾਂਸ ਦੇ ਰਾਸ਼ਟਰਪਤੀ ਮੈਕਰੋਂ ਦੇ ਨਾਲ ਬੇਰੂਤ ਧਮਾਕੇ ਸਣੇ ਵੱਖ ਵੱਖ ਮੁੱਦਿਆਂ ’ਤੇ ਲੰਬੀ ਗੱਲਬਾਤ ਹੋਈ।’ ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਸ਼ਾਮ 3 ਵਜੇ ਲਿਬਨਾਨ ਦੇ ਰਾਸ਼ਟਰਪਤੀ ਮਾਈਕਲ ਆਉਨ ਨਾਲ ਗੱਲ ਹੋਈ ਅਤੇ ਉਨ੍ਹਾਂ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਕਿ ਉਥੇ ਲਈ ਮੈਡੀਕਲ ਸਪਲਾਈ ਸਣੇ ਹੋ ਸਾਮਾਨ ਦੇ ਤਿੰਨ ਵੱਡੇ ਏਅਰਕ੍ਰਾਫਟ ਭੇਜ ਦਿੱਤੇ ਗਏ ਹਨ। ਇਸ ਦੇ ਨਾਲ ਹੀ ਟੈਕਨੀਸ਼ੀਅਨ, ਡਾਕਟਰਾਂ ਅਤੇ ਨਰਸਾਂ ਨੂੰ ਵੀ ਭੇਜਿਆ ਗਿਆ ਹੈ।

Posted By: Tejinder Thind