ਨਿਊਯਾਰਕ, ਏਐੱਨਆਈ : ਦੁਨੀਆ ਭਰ 'ਚ ਕੋਰੋਨਾ ਵਾਇਰਸ ਨੇ ਕਹਿਰ ਮਚਾਇਆ ਹੈ। ਦੁਨੀਆ ਭਰ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਵਧ ਕੇ 46 ਲੱਖ ਨੂੰ ਪਾਰ ਕਰ ਗਈ ਹੈ, ਉੱਥੇ ਹੀ ਦੁਨੀਆ 'ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 3 ਲੱਖ ਤੋਂ ਜ਼ਿਆਦਾ ਹੋ ਚੁੱਕਾ ਹੈ। ਅਮਰੀਕਾ 'ਚ ਕੋਰੋਨਾ ਦਾ ਸਭ ਤੋਂ ਜ਼ਿਆਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਜੌਨਸ ਹੌਪਕਿੰਸ ਯੂਨੀਵਰਸਿਟੀ ਮੁਤਾਬਿਕ ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 1237 ਲੋਕਾਂ ਦੀ ਮੌਤ ਹੋਈ ਹੈ।

ਯੂਨੀਵਰਸਿਟੀ ਮੁਤਾਬਿਕ ਦੁਨੀਆ ਭਰ 'ਚ ਹੁਣ ਤਕ 46,21,793 (46 ਲੱਖ 21 ਹਜ਼ਾਰ 793) ਮਾਮਲੇ ਸਾਹਮਣੇ ਆ ਚੁੱਕੇ ਹਨ। ਦੁਨੀਆ 'ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 3,11,349 (3 ਲੱਖ 11 ਹਜ਼ਾਰ 349) ਤਕ ਪਹੁੰਚ ਗਿਆ ਹੈ।

ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 1237 ਲੋਕਾਂ ਦੀ ਮੌਤ ਹੋਈ ਹੈ। ਅਮਰੀਕਾ 'ਚ ਕੋਰੋਨਾ ਵਾਇਰਸ ਦੇ ਹੁਣ ਤਕ 14,67,283 ਮਾਮਲੇ ਸਾਹਮਣੇ ਆਏ ਹਨ। ਇੱਥੇ ਹੁਣ ਤਕ ਕੁੱਲ 88,730 ਲੋਕਾਂ ਦੀ ਮੌਤ ਸਾਹਮਣੇ ਆਈ ਹੈ।

ਤੁਰਕੀ 'ਚ ਕੋਰੋਨਾ ਵਾਇਰਸ ਦੇ 1610 ਨਵੇਂ ਮਾਮਲੇ ਸਾਹਮਣੇ ਆਏ ਹਨ। ਨਿਊਜ਼ ਏਜੰਸੀ ਸ਼ਿਨਹੁਆ ਮੁਤਾਬਿਕ, ਸਿਹਤ ਮੰਤਰੀ ਫਹਾਰਟਿਨ ਕੋਕਾ ਨੇ ਤੁਰਕੀ 'ਚ 1610 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ। ਇਸ ਦੌਰਾਨ ਤੁਰਕੀ 'ਚ 41 ਹੋਰ ਲੋਕਾਂ ਦੀ ਮੌਤ ਹੋਈ ਹੈ।

Posted By: Seema Anand