ਵਾਸ਼ਿੰਗਟਨ, ਜੇਐੱਨਐੱਨ : ਅਮਰੀਕਾ ਨੇ ਆਪਣਾ ਨਵਾਂ ਰਾਸ਼ਟਰਪਤੀ ਚੁਣ ਲਿਆ ਹੈ। ਡੈਮੋਕਰੇਟਸ ਦੇ ਜੋਅ ਬਾਇਡਨ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਚੁਣ ਲਏ ਗਏ ਹਨ। ਬਾਇਡਨ ਦੀ ਜਿੱਤ ਤੋਂ ਬਾਅਦ ਹੀ ਅਮਰੀਕਾ 'ਚ ਜਸ਼ਨ ਮਨਾਇਆ ਜਾ ਰਿਹਾ ਹੈ। ਇਕ ਪਾਸੇ ਜਿੱਥੇ ਅਮਰੀਕਾ 'ਚ ਜਸ਼ਨ ਦਾ ਮਾਹੌਲ ਹੈ ਤਾਂ ਦੂਜੇ ਪਾਸੇ ਕੋਰੋਨਾ ਵਿਸ਼ਵ ਮਹਾਮਾਰੀ ਵੀ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਹੀ ਹੈ। ਬੀਤੇ ਚਾਰ ਦਿਨਾਂ ਤੋਂ ਅਮਰੀਕਾ 'ਚ ਇਕ ਲੱਖ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਪਿਛਲੇ 24 ਘੰਟਿਆਂ 'ਚ ਅਮਰੀਕਾ 'ਚ ਕੋਰੋਨਾ ਵਾਇਰਸ ਸੰਕ੍ਰਮਣ ਦੇ 1.30 ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।


ਸਮਾਚਾਰ ਏਜੰਸੀ ਰਾਇਟਰ ਦੀ ਟੈਲੀ ਅਨੁਸਾਰ ਸ਼ਨੀਵਾਰ ਨੂੰ ਕੋਰੋਨਾ ਨਾਲ ਘੱਟ ਤੋਂ ਘੱਟ ਇਕ ਲੱਖ 31 ਹਜ਼ਾਰ 420 ਨਵੇਂ ਕੋਰੋਨਾ ਪ੍ਰਭਾਵਿਤ ਮਾਮਲੇ ਸਾਹਮਣੇ ਆਏ ਹਨ। ਅਮਰੀਕਾ 'ਚ ਲਗਾਤਾਰ ਚੌਥੇ ਦਿਨ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਵਾਧਾ ਦਰਜ ਕੀਤਾ ਗਿਆ, ਜਦ ਕਿ 14 ਸੂਬਿਆਂ ਨੇ ਹਸਪਤਾਲਾਂ 'ਚ ਭਰਤੀ ਮਰੀਜ਼ਾਂ ਦੀ ਰੋਜ਼ਾਨਾ ਗਿਣਤੀ 'ਚ ਵਾਧਾ ਦਰਜ ਕੀਤਾ ਗਿਆ ਹੈ।

Posted By: Rajnish Kaur