- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੈਂਡ ਪੁਲਿਸ ਵਿਭਾਗ ਦੀ ਬੁਲਾਰਨ ਸ਼ੀਲਾ ਮਿਲਰ ਨੇ ਦੱਸਿਆ ਕਿ ਸਥਾਨਕ ਸਮੇਂ ਅਨੁਸਾਰ ਦੁਪਹਿਰ 1 ਵਜੇ ਅਧਿਕਾਰੀਆਂ ਨੂੰ ਗੋਲੀਬਾਰੀ ਸਬੰਧੀ ਸੂਚਨਾ ਮਿਲੀ। ਪੁਲਿਸ ਕਰੀਬ ਦੋ ਮਿੰਟਾਂ ਵਿੱਚ ਮੌਕੇ ’ਤੇ ਪਹੁੰਚ ਗਈ। ਰੇਡੀਓ ’ਤੇ ਮਿਲੀ ਜਾਣਕਾਰੀ ਮੁਤਾਬਕ ਸ਼ੱਕੀ ਵਿਅਕਤੀ ਜ਼ਖ਼ਮੀ ਹੋ ਗਏ ਸੀ।

ਡਿਜੀਟਲ ਡੈਸਕ, ਵਾਸ਼ਿੰਗਟਨ: ਅਮਰੀਕਾ ਦੇ ਪੱਛਮੀ ਸੂਬੇ ਓਰੇਗਨ ਦੇ ਇੱਕ ਪ੍ਰਾਇਮਰੀ ਸਕੂਲ ਵਿੱਚ ਵੀਰਵਾਰ ਨੂੰ ਗੋਲੀਬਾਰੀ ਦੀ ਘਟਨਾ ਵਾਪਰੀ, ਜਿਸ ਵਿੱਚ ਕਈ ਲੋਕ ਜ਼ਖਮੀ ਹੋਏ। ਮੀਡੀਆ ਰਿਪੋਰਟਾਂ ਮੁਤਾਬਕ ਤਿੰਨ ਬੱਚਿਆਂ ਅਤੇ ਇੱਕ ਬਾਲਗ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਕੀਤੀ ਹੈ, ਜਿਨ੍ਹਾਂ ਵਿੱਚ ਬੱਚੇ ਵੀ ਸ਼ਾਮਲ ਹਨ।
ਬੈਂਡ ਪੁਲਿਸ ਵਿਭਾਗ ਦੀ ਬੁਲਾਰਨ ਸ਼ੀਲਾ ਮਿਲਰ ਨੇ ਦੱਸਿਆ ਕਿ ਸਥਾਨਕ ਸਮੇਂ ਅਨੁਸਾਰ ਦੁਪਹਿਰ 1 ਵਜੇ ਅਧਿਕਾਰੀਆਂ ਨੂੰ ਗੋਲੀਬਾਰੀ ਸਬੰਧੀ ਸੂਚਨਾ ਮਿਲੀ। ਪੁਲਿਸ ਕਰੀਬ ਦੋ ਮਿੰਟਾਂ ਵਿੱਚ ਮੌਕੇ ’ਤੇ ਪਹੁੰਚ ਗਈ। ਰੇਡੀਓ ’ਤੇ ਮਿਲੀ ਜਾਣਕਾਰੀ ਮੁਤਾਬਕ ਸ਼ੱਕੀ ਵਿਅਕਤੀ ਜ਼ਖ਼ਮੀ ਹੋ ਗਏ ਸੀ।
ਕੁਝ ਹੀ ਪਲਾਂ ਬਾਅਦ ਹਮਲਾਵਰ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਗਿਆ। ਹਾਲਾਂਕਿ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਹਮਲਾਵਰ ਨੂੰ ਕਿਸ ਨੇ ਗੋਲੀ ਮਾਰੀ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਕਿਸੇ ਮੌਕੇ ’ਤੇ ਮੌਜੂਦ ਵਿਅਕਤੀ ਨੇ ਉਸ ਨੂੰ ਰੋਕਣ ਲਈ ਇਹ ਕਾਰਵਾਈ ਕੀਤੀ ਹੋਵੇ।
ਸਿਲਵਰ ਰੇਲ ਐਲੀਮੈਂਟਰੀ ਸਕੂਲ, ਜਿਸ ਵਿੱਚ ਕਿੰਡਰਗਾਰਡਨ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀ ਪੜ੍ਹਦੇ ਹਨ, ਨੂੰ ਲਾਕਡਾਊਨ ਕਰ ਦਿੱਤਾ ਗਿਆ। ਬਾਅਦ ਵਿੱਚ ਵਿਦਿਆਰਥੀਆਂ ਨੂੰ ਬੱਸਾਂ ਰਾਹੀਂ ਕਿਸੇ ਹੋਰ ਸੁਰੱਖਿਅਤ ਥਾਂ ’ਤੇ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਆਪਣੇ ਪਰਿਵਾਰਾਂ ਨਾਲ ਮੁਲਾਕਾਤ ਕਰਵਾਈ ਗਈ।
ਬੈਂਡ-ਲਾ ਪਾਈਨ ਸਕੂਲ ਡਿਸਟ੍ਰਿਕਟ ਦੇ ਸੁਪਰਡੈਂਟ ਸਟੀਵਨ ਕੁਕ ਨੇ ਕਿਹਾ ਕਿ ਅਸੀਂ ਇਸ ਬੇਹੱਦ ਦਰਦਨਾਕ ਅਤੇ ਸੰਵੇਦਨਹੀਣ ਤ੍ਰਾਸਦੀ ਨਾਲ ਸਦਮੇ ਵਿੱਚ ਹਾਂ ਅਤੇ ਸਾਡਾ ਦਿਲ ਟੁੱਟ ਗਿਆ ਹੈ। ਉਨ੍ਹਾਂ ਨੇ ਪ੍ਰਭਾਵਿਤ ਪਰਿਵਾਰਾਂ ਅਤੇ ਸਾਰੇ ਲੋਕਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕੀਤੀ।
ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਘੱਟੋ-ਘੱਟ ਦੋ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਉਨ੍ਹਾਂ ਦੀ ਸਥਿਤੀ ਬਾਰੇ ਫਿਲਹਾਲ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲੀ ਹੈ। ਇਹ ਸਕੂਲ ਪੋਰਟਲੈਂਡ ਸ਼ਹਿਰ ਤੋਂ ਕਰੀਬ 270 ਕਿਲੋਮੀਟਰ ਦੱਖਣ-ਪੂਰਬ ਵਿੱਚ ਸਥਿਤ ਹੈ।
ਅਮਰੀਕਾ ਵਿੱਚ ਬੰਦੂਕ ਹਿੰਸਾ ਦੀਆਂ ਘਟਨਾਵਾਂ ਆਮ ਹਨ। ਇਸ ਸਾਲ ਹੁਣ ਤੱਕ 360 ਤੋਂ ਵੱਧ ਮਾਸ ਸ਼ੂਟਿੰਗ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ।