ਵਾਸ਼ਿੰਗਟਨ, ਏਜੰਸੀ: ਅਮਰੀਕੀ ਅਦਾਲਤ ਨੇ ਵਿਦੇਸ਼ੀ ਕਰਮਚਾਰੀਆਂ ਨੂੰ ਲੈ ਕੇ ਅਹਿਮ ਫੈਸਲਾ ਸੁਣਾਇਆ ਹੈ। ਅਮਰੀਕੀ ਅਦਾਲਤ ਨੇ ਕਿਹਾ ਹੈ ਕਿ ਐੱਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਨੂੰ ਅਮਰੀਕਾ 'ਚ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਜ਼ਿਲ੍ਹਾ ਜੱਜ ਤਾਨਿਆ ਚੁਟਕਨ ਨੇ ਇੱਕ ਪਟੀਸ਼ਨ ਖਾਰਜ ਕਰਦੇ ਹੋਏ ਇਹ ਫੈਸਲਾ ਦਿੱਤਾ।

'ਸੇਵ ਜੌਬਸ ਯੂਐਸਏ' ਪਟੀਸ਼ਨ ਖਾਰਜ

ਜ਼ਿਲ੍ਹਾ ਜੱਜ ਤਾਨਿਆ ਚੁਟਕਨ ਨੇ 'ਸੇਵ ਜੌਬਸ ਯੂਐਸਏ' ਸੰਗਠਨ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ। ਪਟੀਸ਼ਨ ਵਿੱਚ ਓਬਾਮਾ-ਯੁੱਗ ਦੇ ਉਸ ਨਿਯਮ ਨੂੰ ਖਤਮ ਕਰਨ ਦੀ ਮੰਗ ਕੀਤੀ ਗਈ ਸੀ ਜੋ H-1B ਵੀਜ਼ਾ ਧਾਰਕਾਂ ਦੇ ਜੀਵਨ ਸਾਥੀ ਨੂੰ ਰੁਜ਼ਗਾਰ ਅਧਿਕਾਰ ਕਾਰਡ ਦਿੰਦਾ ਸੀ।

Amazon, Apple, Google, ਤੇ Microsoft ਵਰਗੀਆਂ ਤਕਨੀਕੀ ਕੰਪਨੀਆਂ ਨੇ ਪਟੀਸ਼ਨ ਦਾ ਵਿਰੋਧ ਕੀਤਾ ਹੈ। ਦੱਸ ਦੇਈਏ ਕਿ ਅਮਰੀਕਾ ਨੇ ਹੁਣ ਤੱਕ ਕਰੀਬ ਇੱਕ ਲੱਖ H-1B ਕਰਮਚਾਰੀਆਂ ਦੇ ਜੀਵਨ ਸਾਥੀ ਨੂੰ ਕੰਮ ਦੇ ਅਧਿਕਾਰ ਜਾਰੀ ਕੀਤੇ ਹਨ। ਇਨ੍ਹਾਂ ਵਿੱਚ ਵੱਡੀ ਗਿਣਤੀ ਭਾਰਤੀ ਨਾਗਰਿਕਾਂ ਦੀ ਹੈ।

ਜੱਜ ਨੇ ਹੁਕਮ 'ਚ ਕੀ ਕਿਹਾ?

ਜੱਜ ਚੁਟਕਨ ਨੇ ਆਪਣੇ ਆਦੇਸ਼ ਵਿੱਚ ਕਿਹਾ, "ਸੇਵ ਜੌਬਸ ਯੂਐਸਏ ਦੀ ਦਲੀਲ ਹੈ ਕਿ ਕਾਂਗਰਸ ਨੇ ਵਿਦੇਸ਼ੀ ਨਾਗਰਿਕਾਂ, ਜਿਵੇਂ ਕਿ ਐੱਚ-4 ਵੀਜ਼ਾ ਧਾਰਕਾਂ ਨੂੰ ਸੰਯੁਕਤ ਰਾਜ ਵਿੱਚ ਕੰਮ ਕਰਨ ਦੀ ਇਜਾਜ਼ਤ ਦੇਣ ਲਈ ਹੋਮਲੈਂਡ ਸੁਰੱਖਿਆ ਵਿਭਾਗ ਨੂੰ ਅਧਿਕਾਰ ਨਹੀਂ ਦਿੱਤਾ ਹੈ," ।

ਐੱਚ-1ਬੀ ਅਤੇ ਐੱਲ-1 ਵੀਜ਼ਾ 'ਚ ਸੁਧਾਰ ਲਈ ਅਮਰੀਕੀ ਸੈਨੇਟ 'ਚ ਬਿੱਲ ਪੇਸ਼ ਕੀਤਾ ਗਿਆ ਹੈ

ਦੂਜੇ ਪਾਸੇ, ਪ੍ਰਭਾਵਸ਼ਾਲੀ ਕਾਨੂੰਨਸਾਜ਼ਾਂ ਦੇ ਇੱਕ ਸਮੂਹ ਨੇ ਅਮਰੀਕਾ ਵਿੱਚ ਵਿਦੇਸ਼ੀ ਕਰਮਚਾਰੀਆਂ ਦੀ ਭਰਤੀ ਵਿੱਚ ਪਾਰਦਰਸ਼ਤਾ ਲਈ ਐਚ-1ਬੀ ਅਤੇ ਐਲ-1 ਵੀਜ਼ਾ ਪ੍ਰੋਗਰਾਮਾਂ ਵਿੱਚ ਵਿਆਪਕ ਸੁਧਾਰ ਲਈ ਸੀਨੇਟ ਵਿੱਚ ਦੋ-ਪੱਖੀ ਬਿੱਲ ਪੇਸ਼ ਕੀਤਾ ਹੈ। ਅਮਰੀਕੀ ਤਕਨੀਕੀ ਕੰਪਨੀਆਂ ਵੱਲੋਂ ਹਾਲ ਹੀ ਵਿੱਚ ਐੱਚ-1ਬੀ ਵੀਜ਼ਾ ਰੱਖਣ ਵਾਲੇ ਭਾਰਤੀਆਂ ਸਮੇਤ ਵੱਡੀ ਗਿਣਤੀ ਵਿੱਚ ਵਿਦੇਸ਼ੀ ਕਾਮਿਆਂ ਨੂੰ ਨੌਕਰੀ ਤੋਂ ਕੱਢੇ ਜਾਣ ਦੇ ਮੱਦੇਨਜ਼ਰ ਬਿੱਲ ਦੀ ਅਹਿਮੀਅਤ ਹੈ।

H-1B ਵੀਜ਼ਾ ਕਿਉਂ ਮਿਲਦਾ ਹੈ?

H-1B ਵੀਜ਼ਾ ਇੱਕ ਗੈਰ-ਪ੍ਰਵਾਸੀ ਵੀਜ਼ਾ ਹੈ ਜੋ ਅਮਰੀਕੀ ਤਕਨਾਲੋਜੀ ਕੰਪਨੀਆਂ ਨੂੰ ਇੱਕ ਨਿਸ਼ਚਿਤ ਸਮੇਂ ਲਈ ਵਿਦੇਸ਼ੀ ਪੇਸ਼ੇਵਰਾਂ ਨੂੰ ਨੌਕਰੀ 'ਤੇ ਰੱਖਣ ਦੀ ਇਜਾਜ਼ਤ ਦਿੰਦਾ ਹੈ। ਇਸ ਤਹਿਤ ਅਮਰੀਕੀ ਕੰਪਨੀਆਂ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਤੋਂ ਵੱਡੀ ਗਿਣਤੀ 'ਚ ਪੇਸ਼ੇਵਰਾਂ ਨੂੰ ਨੌਕਰੀ 'ਤੇ ਰੱਖਦੀਆਂ ਹਨ।

Posted By: Sandip Kaur