World Coronavirus Update : ਵਾਸ਼ਿੰਗਟਨ, ਏਜੰਸੀਆਂ : ਅਮਰੀਕਾ 'ਚ ਕੋਰੋਨਾ ਵਾਇਰਸ ਮਹਾਮਾਰੀ (COVID-19 Pandemic) ਦੀ ਮਾਰ ਰੁਕਦੀ ਨਜ਼ਰ ਨਹੀਂ ਆ ਰਹੀ। ਅਮਰੀਕਾ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਨਾਲ ਲਗਪਗ 4500 ਲੋਕਾਂ ਦੀ ਮੌਤ ਹੋ ਗਈ ਹੈ। ਦੱਸ ਦੇਈਏ ਕਿ ਅਮਰੀਕਾ ਦੁਨੀਆ ਦਾ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਹੈ। ਚੀਨ ਵਿਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਵਧ ਰਹੇ ਹਨ। ਇਸ ਕਾਰਨ ਇੱਥੇ ਤਿੰਨ ਸ਼ਹਿਰਾਂ ਵਿਚ ਲਾਕਡਾਊਨ ਲਾਗੂ ਹੈ। ਪਿਛਲੇ 24 ਘੰਟਿਆਂ 'ਚ ਇੱਥੇ ਇਕ ਦਿਨ ਵਿਚ ਕੋਰੋਨਾ ਦੇ ਸਭ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ।

ਕੌਮੀ ਸਿਹਤ ਕਮਿਸ਼ਨ ਨੇ ਇਕ ਬਿਆਨ ਵਿਚ ਕਿਹਾ ਕਿ ਕੁੱਲ 115 ਨਵੇਂ ਮਾਮਲੇ ਸਾਹਮਣੇ ਆਏ ਹਨ। ਇਕ ਦਿਨ ਪਹਿਲਾਂ 55 ਮਾਮਲੇ ਸਾਹਮਣੇ ਆਏ ਸਨ। ਇਕ ਦਿਨ ਵਿਚ 30 ਜੁਲਾਈ ਤੋਂ ਬਾਅਦ ਏਨੇ ਮਾਮਲੇ ਸਾਹਮਣੇ ਆਏ ਹਨ। ਕਮਿਸ਼ਨ ਨੇ ਕਿਹਾ ਕਿ ਨਵੇਂ ਮਾਮਲੇ 'ਚੋਂ 107 ਸਥਾਨਕ ਮਾਮਲੇ ਹਨ। ਸਭ ਤੋਂ ਜ਼ਿਆਦਾ ਹੇਬਈ 'ਚ 90 ਮਾਮਲੇ ਸਾਹਮਣੇ ਆਏ ਹਨ। ਚੀਨ 'ਚ 87 ਹਜ਼ਾਰ 706 ਮਾਮਲੇ ਸਾਹਮਣੇ ਆ ਗਏ ਹਨ। ਉੱਥੇ ਹੀ 4634 ਲੋਕਾਂ ਦੀ ਮੌਤ ਹੋ ਗਈ ਹੈ।

ਰੂਸ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 22,934 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ। ਦੇਸ਼ ਦੇ ਕੁੱਲ ਮਾਮਲਿਆਂ ਦੀ ਗਿਣਤੀ 34,48,203 ਹੋ ਗਈ ਹੈ। ਇਸ ਦੌਰਾਨ ਕੋਰੋਨਾ ਕਾਰਨ 531 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 62,804 ਹੋ ਗਈ। ਨਿਊਜ਼ ਏਜੰਸੀ ਸ਼ਿਨਹੂਆ ਦੀ ਰਿਪੋਰਟ ਅਨੁਸਾਰ, ਮਾਸਕੋ 'ਚ ਪਿਛਲੇ 24 ਘੰਟਿਆਂ 'ਚ 5,001 ਮਾਮਲੇ ਸਾਹਮਣੇ ਆਏ। ਹੁਣ ਤਕ ਕੁੱਲ 8,67,215 ਮਾਮਲੇ ਦਰਜ ਕੀਤੇ ਗਏ ਹਨ। ਇਸ ਦੌਰਾਨ ਪਿਛਲੇ 24 ਘੰਟਿਆਂ 'ਚ 24,755 ਮਰੀਜ਼ ਠੀਕ ਹੋਏ। ਕੁੱਲ ਹੁਣ ਤਕ 28,25,430 ਠੀਕ ਹੋ ਗਏ ਹਨ।

ਬ੍ਰਾਜ਼ੀਲ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਨਾਲ 1,110 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਵਿਚ ਹੁਣ ਤਕ ਕੁੱਲ 2,04,690 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਵਿਚ ਹੁਣ ਤਕ 2,98,172 ਮਾਮਲੇ ਸਾਹਮਣੇ ਆ ਗਏ ਹਨ। ਇਸ ਦੌਰਾਨ 64,025 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ। ਕੁੱਲ ਹੁਣ ਤਕ 81,95,637 ਮਾਮਲੇ ਸਾਹਮਣੇ ਆ ਗਏ ਹਨ। ਜਪਾਨ "ਚ ਮੰਗਲਵਾਰ ਨੂੰ ਕੋਰੋਨਾ ਦੇ 4,539 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ।

Posted By: Seema Anand