- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਹ ਹਾਦਸਾ ਮਿਸਰ ਦੀ ਰਾਜਧਾਨੀ ਤੋਂ ਕਰੀਬ 52 ਕਿਲੋਮੀਟਰ ਦੂਰ ਅਲ-ਅੱਯਾਤ ਜ਼ਿਲ੍ਹੇ ਵਿੱਚ ਵਾਪਰਿਆ। ਸਿਹਤ ਮੰਤਰਾਲੇ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ 70 ਤੋਂ ਵੱਧ ਜ਼ਖ਼ਮੀਆਂ ਨੂੰ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਡਿਜੀਟਲ ਡੈਸਕ, ਨਵੀਂ ਦਿੱਲੀ : ਮਿਸਰ ਦੀ ਰਾਜਧਾਨੀ ਕਾਹਿਰਾ ਵਿੱਚ ਐਤਵਾਰ ਨੂੰ ਵੱਡਾ ਰੇਲ ਹਾਦਸਾ ਵਾਪਰ ਗਿਆ। ਦੋ ਯਾਤਰੀ ਟ੍ਰੇਨਾਂ ਦੀ ਆਪਸ ਵਿੱਚ ਟੱਕਰ ਹੋਣ ਕਾਰਨ 7 ਲੋਕਾਂ ਦੀ ਮੌਤ ਹੋ ਗਈ, ਜਦਕਿ 125 ਹੋਰ ਜ਼ਖ਼ਮੀ ਹੋ ਗਏ।
ਹਾਦਸੇ ਤੋਂ ਬਾਅਦ ਇਲਾਕੇ ਵਿੱਚ ਰਾਹਤ ਅਤੇ ਬਚਾਅ ਮੁਹਿੰਮ ਜਾਰੀ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਜਾ ਰਿਹਾ ਹੈ।
ਟਰੇਨ ਕੰਡਕਟਰ ਸਮੇਤ 7 ਲੋਕਾਂ ਦੀ ਮੌਤ
ਕਾਹਿਰਾ ਦੇ ਦੱਖਣ ਵਿੱਚ ਸਥਿਤ ਗੀਜ਼ਾ ਸੂਬੇ ਵਿੱਚ ਦੋ ਯਾਤਰੀ ਟਰੇਨਾਂ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਇਕ ਟਰੇਨ ਕੰਡਕਟਰ ਸਮੇਤ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ, ਜਦਕਿ 125 ਯਾਤਰੀ ਜ਼ਖ਼ਮੀ ਹੋ ਗਏ।
ਇਹ ਹਾਦਸਾ ਮਿਸਰ ਦੀ ਰਾਜਧਾਨੀ ਤੋਂ ਕਰੀਬ 52 ਕਿਲੋਮੀਟਰ ਦੂਰ ਅਲ-ਅੱਯਾਤ ਜ਼ਿਲ੍ਹੇ ਵਿੱਚ ਵਾਪਰਿਆ। ਸਿਹਤ ਮੰਤਰਾਲੇ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ 70 ਤੋਂ ਵੱਧ ਜ਼ਖ਼ਮੀਆਂ ਨੂੰ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਕਿਵੇਂ ਵਾਪਰਿਆ ਹਾਦਸਾ?
ਆਵਾਜਾਈ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ, ਦੱਖਣ-ਪੱਛਮੀ ਸੂਬੇ ਫਯੂਮ ਵੱਲ ਜਾ ਰਹੀ ਇਕ ਟਰੇਨ ਦੱਖਣੀ ਮਿਸਰ ਦੇ ਅਸਵਾਨ ਵੱਲ ਜਾ ਰਹੀ ਦੂਜੀ ਟਰੇਨ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ। ਮੁੱਖ ਸਰਕਾਰੀ ਵਕੀਲ ਦੇ ਦਫ਼ਤਰ ਨੇ ਦੱਸਿਆ ਕਿ ਜਾਂਚਕਰਤਾ ਦੇਰ ਰਾਤ ਹਾਦਸੇ ਵਾਲੀ ਥਾਂ ’ਤੇ ਪਹੁੰਚ ਗਏ ਸਨ।
ਟਰੇਨ ਦੇ ਆਖ਼ਰੀ ਡੱਬੇ ਨਾਲ ਟੱਕਰ ਮਗਰੋਂ ਮਚਿਆ ਚੀਕ-ਚਿਹਾੜਾ
ਅਧਿਕਾਰੀਆਂ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੀਜ਼ਾ-ਫਯੂਮ ਟ੍ਰੇਨ ਕਾਹਿਰਾ-ਅਸਵਾਨ ਟ੍ਰੇਨ ਦੇ ਆਖ਼ਰੀ ਡੱਬੇ ਨਾਲ ਟਕਰਾ ਗਈ। ਕਾਹਿਰਾ-ਅਸਵਾਨ ਟ੍ਰੇਨ ਉਸੇ ਪਟੜੀ ’ਤੇ ਉਸੇ ਦਿਸ਼ਾ ਵਿੱਚ ਖੜ੍ਹੀ ਸੀ। ਹਾਲਾਂਕਿ ਅਧਿਕਾਰੀਆਂ ਨੇ ਅਜੇ ਤੱਕ ਟੱਕਰ ਦੇ ਅਸਲ ਕਾਰਨਾਂ ਦਾ ਖ਼ੁਲਾਸਾ ਨਹੀਂ ਕੀਤਾ ਹੈ।
ਮਦਦ ਲਈ ਅੱਗੇ ਆਏ ਸਥਾਨਕ ਲੋਕ
ਅਲ-ਅੱਯਾਤ ਦੇ ਕਾਫ਼ਰ ਗਿਰਜਾ ਦੇ ਰਹਿਣ ਵਾਲੇ ਅਯਮਨ ਜਮਾਲ ਨੇ ਐਸੋਸੀਏਟਿਡ ਪ੍ਰੈੱਸ ਨੂੰ ਦੱਸਿਆ ਕਿ ਹਾਦਸੇ ਤੋਂ ਬਾਅਦ ਸਭ ਤੋਂ ਪਹਿਲਾਂ ਨੇੜੇ ਰਹਿਣ ਵਾਲੇ ਲੋਕ ਯਾਤਰੀਆਂ ਦੀ ਮਦਦ ਲਈ ਪਹੁੰਚੇ। ਲੋਕ ਭੱਜ ਕੇ ਹਾਦਸੇ ਵਾਲੀ ਥਾਂ ’ਤੇ ਆਏ, ਜਿੱਥੇ ਹਰ ਪਾਸੇ ਚੀਕ-ਚਿਹਾੜਾ ਮਚਿਆ ਹੋਇਆ ਸੀ।
ਇਸ ਤੋਂ ਬਾਅਦ ਸਥਾਨਕ ਲੋਕਾਂ ਨੇ ਮਲਬੇ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕੀਤਾ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਲਈ ਐਂਬੂਲੈਂਸਾਂ ਬੁਲਾਈਆਂ। ਜਮਾਲ ਨੇ ਦੱਸਿਆ ਕਿ ਉਨ੍ਹਾਂ ਨੇ ਕਰੀਬ 80 ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਲਿਜਾਂਦੇ ਦੇਖਿਆ।
ਉਨ੍ਹਾਂ ਇਹ ਵੀ ਦੱਸਿਆ ਕਿ ਕੁਝ ਲੋਕਾਂ ਨੂੰ ਜਦੋਂ ਮਲਬੇ ਵਿੱਚੋਂ ਬਾਹਰ ਕੱਢਿਆ ਗਿਆ ਤਾਂ ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।